14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੱਲ੍ਹ ਮੁੱਖ ਮੰਤਰੀ ਦੀ ਕੋਠੀ ਅੱਗੇ ਕਿਸਾਨ-ਮਜ਼ਦੂਰ ਦੇਣਗੇ ਧਰਨਾ ਸਰਪੰਚ ਦੀ ਗ੍ਰਿਫ਼ਤਾਰੀ ਅਤੇ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ਨੂੰ ਵਿਰਾਸਤ ਦਾ ਦਰਜਾ ਦੇਣ ਦੀ ਮੰਗ

ਦਿੜ੍ਹਬਾ, 13 ਅਕਤੂਬਰ (ਜਸਵੀਰ ਸਿੰਘ ਔਜਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੀ ਮੀਟਿੰਗ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਵਿਖੇ ਹਰਬੰਸ ਸਿੰਘ ਦਿੜ੍ਹਬਾ ਅਤੇ ਜਸਵੰਤ ਸਿੰਘ ਸਮੂਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਐਲਾਨ ਕੀਤਾ ਗਿਆ ਕਿ ਨਕੋਦਰ ਮਾਮਲੇ ਨੂੰ ਲੈ ਕੇ 15 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 14-10-2026
ਦਿੜ੍ਹਬਾ, 13 ਅਕਤੂਬਰ (ਜਸਵੀਰ ਸਿੰਘ ਔਜਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੀ ਮੀਟਿੰਗ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਵਿਖੇ ਹਰਬੰਸ ਸਿੰਘ ਦਿੜ੍ਹਬਾ ਅਤੇ ਜਸਵੰਤ ਸਿੰਘ ਸਮੂਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਐਲਾਨ ਕੀਤਾ ਗਿਆ ਕਿ ਨਕੋਦਰ ਮਾਮਲੇ ਨੂੰ ਲੈ ਕੇ 15 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ। ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਕਿਹਾ ਕਿ ਪਿੰਡ ਤਲਵੰਡੀ ਸਲੇਮ ਦੇ ਸਰਪੰਚ ਪ੍ਰਦੀਪ ਸਿੰਘ ਖ਼ਿਲਾਫ਼ ਮਜ਼ਦੂਰ ਆਗੂ ਹਰਮੇਸ਼ ਮਾਲੜੀ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਕਥਿਤ ਜਾਤੀਸੂਚਕ ਸ਼ਬਦ ਵਰਤਣ ਅਤੇ ਹਮਲਾ ਕਰਨ ਦੇ ਮਾਮਲੇ ਵਿੱਚ ਕੇਸ ਦਰਜ ਹੋਣ ਦੇ ਬਾਵਜੂਦ ਗ੍ਰਿਫ਼ਤਾਰੀ ਨਹੀਂ ਹੋਈ। ਉਨ੍ਹਾਂ ਸਰਪੰਚ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਯਾਦਗਾਰੀ ਕੰਪਲੈਕਸ ਨੂੰ ਇਤਿਹਾਸਕ ਤੇ ਸਾਹਿਤਕ ਵਿਰਾਸਤ ਦਾ ਦਰਜਾ ਦੇਣ ਦੀ ਮੰਗ ਕੀਤੀ। ਮੀਟਿੰਗ ਵਿੱਚ ਜਗਦੀਪ ਸਿੰਘ ਮਹਿਲਾਂ, ਜੋਗਿੰਦਰ ਸਿੰਘ ਖੇੜੀ ਨਾਗਾ, ਮੇਜਰ ਸਿੰਘ ਕੌਹਰੀਆਂ, ਬਲਵਿੰਦਰ ਸਿੰਘ ਜਨਾਲ, ਤਰਸੇਮ ਸਿੰਘ ਢੰਡੋਲੀ, ਰਘਵੀਰ ਸਿੰਘ ਅਤੇ ਜਗਜੀਤ ਸਿੰਘ ਸਮੇਤ ਵੱਖ-ਵੱਖ ਪਿੰਡ ਇਕਾਈਆਂ ਦੇ ਪ੍ਰਧਾਨ ਤੇ ਸਕੱਤਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕਤਲ ਕਾਨੂੰਨ ਵਿਵਸਥਾ ’ਤੇ ਵੱਡਾ ਸਵਾਲੀਆ ਚਿੰਨ੍ਹ-ਅਰਵਿੰਦ ਖੰਨਾ ਰੈਲੀਆਂ ਵਿੱਚ ਚੁਟਕਲੇ ਸੁਣਉਣ... ਅਗਲੀ ਖ਼ਬਰ ਸਾਬਕਾ ਸੈਨਿਕਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਐਸੋਸੀਏਸ਼ਨ ਦੀ ਮੀਟਿੰਗ 80 ਅਤੇ 85 ਸਾਲ ਦੀ ਉਮਰ ਪੂਰੀ...
Ad Position 24