13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸ਼ਹੀਦ ਭਾਈ ਮਤੀ ਦਾਸ ਸਕੂਲ ਆਫ਼ ਐਮੀਨੈਂਸ ਦੇ ਖਿਡਾਰੀਆਂ ਨੇ ਜਿੱਤੇ 11 ਤਗਮੇ

ਲੌਂਗੋਵਾਲ, 13 ਅਕਤੂਬਰ (ਵਿਨੋਦ, ਖੰਨਾ)-ਖੇਡਾਂ ਵਤਨ ਪੰਜਾਬ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਹੀਦ ਭਾਈ ਮਤੀ ਦਾਸ ਸਕੂਲ ਆਫ਼ ਐਮੀਨੈਂਸ ਲੌਂਗੋਵਾਲ ਦੇ ਵਿਦਿਆਰਥੀਆਂ ਨੇ ਕਿੱਕ ਬਾਕਸਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 11 ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ’ਚ 3 ਸੋਨੇ , 5 ਚਾਂਦੀ ਅਤੇ 3 ਕਾਂਸੀ ਦੇ ਤਗਮੇ ਸ਼ਾਮਿਲ ਹਨ।

Ad Position 21
No active advertisement
ਅਜੀਤ ਡੈਸਕ 14-10-2026
ਲੌਂਗੋਵਾਲ, 13 ਅਕਤੂਬਰ (ਵਿਨੋਦ, ਖੰਨਾ)-ਖੇਡਾਂ ਵਤਨ ਪੰਜਾਬ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਹੀਦ ਭਾਈ ਮਤੀ ਦਾਸ ਸਕੂਲ ਆਫ਼ ਐਮੀਨੈਂਸ ਲੌਂਗੋਵਾਲ ਦੇ ਵਿਦਿਆਰਥੀਆਂ ਨੇ ਕਿੱਕ ਬਾਕਸਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 11 ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ’ਚ 3 ਸੋਨੇ , 5 ਚਾਂਦੀ ਅਤੇ 3 ਕਾਂਸੀ ਦੇ ਤਗਮੇ ਸ਼ਾਮਿਲ ਹਨ। ਕਿੱਕ ਬਾਕਸਿੰਗ ਵਿਚ ਸੋਨੇ ਦੇ ਤਗਮੇ ਜਿੱਤਣ ਵਾਲਿਆਂ ਵਿੱਚ ਦੀਪਕ, ਸਹਿਜਪ੍ਰੀਤ ਸਿੰਘ ਅਤੇ ਅਮਨਦੀਪ ਕੌਰ ਸ਼ਾਮਿਲ ਹਨ । ਚਾਂਦੀ ਦੇ ਤਗਮੇ ਸਤਨਾਮ, ਹਰਮਨ ਕੌਰ, ਸਹਿਜਪ੍ਰੀਤ ਕੌਰ, ਮਨਿੰਦਰ ਸਿੰਘ ਅਤੇ ਸੋਨਿਕਾ ਨੇ ਹਾਸਿਲ ਕੀਤੇ। ਇਸੇ ਤਰ੍ਹਾਂ ਬ੍ਰਿਜਪਾਲ ਸਿੰਘ, ਰਜ਼ੀਆ ਅਤੇ ਸੁਹਾਨਾ ਨੇ ਕਾਂਸੀ ਦੇ ਤਗਮੇ ਜਿੱਤੇ। ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਹਰਮਨਦੀਪ ਸਿੰਘ ਨੇ ਪਾਵਰ ਲਿਫਟਿੰਗ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿੱਚ ਵਾਧਾ ਕੀਤਾ। ਅਧਿਆਪਕਾ ਮਨੀਸ਼ਾ ਸ਼ਰਮਾ ਨੇ ਵੀ ਜਿੱਤੇ ਦੋ ਤਗਮੇ ਸਕੂਲ ਲਈ ਇਹ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਮੈਥ ਮਿਸਟ੍ਰੈੱਸ ਮਨੀਸ਼ਾ ਸ਼ਰਮਾ ਨੇ ਵੀ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ 200 ਮੀਟਰ ਦੌੜ ਵਿੱਚ ਕਾਂਸੀ ਦਾ ਤਗਮੇ ਅਤੇ ਡਿਸਕਸ ਥਰੋ ਵਿੱਚ ਚਾਂਦੀ ਦਾ ਤਗਮਾ ਹਾਸਿਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਰੋਵਰ ਦੀ ਸਫਾਈ ਦੀ ਕਾਰ ਸੇਵਾ 18 ਨੂੰ ਅਗਲੀ ਖ਼ਬਰ ਆਂਗਣਵਾੜੀ ਹੈਲਪਰ ਨੂੰ ਡਿਊਟੀ ਦੌਰਾਨ ਸੱਪ ਨੇ ਡੰਗਿਆ, ਹਸਪਤਾਲ ’ਚ ਜ਼ੇਰੇ ਇਲਾਜ
Ad Position 24