ਸਰੋਵਰ ਦੀ ਸਫਾਈ ਦੀ ਕਾਰ ਸੇਵਾ 18 ਨੂੰ
ਚੀਮਾ ਮੰਡੀ, 13 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ 100 ਸਾਲਾ ਬਰਸੀ ਸਮਾਗਮ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਨਗਰ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਿਖੇ ਪਵਿੱਤਰ ਸਰੋਵਰ ਦੀ ਸਫਾਈ ਦੀ ਕਾਰ ਸੇਵਾ 18 ਅਕਤੂਬਰ, ਦਿਨ ਐਤਵਾਰ ਨੂੰ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਗੁ.
ਚੀਮਾ ਮੰਡੀ, 13 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ 100 ਸਾਲਾ ਬਰਸੀ ਸਮਾਗਮ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਨਗਰ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਿਖੇ ਪਵਿੱਤਰ ਸਰੋਵਰ ਦੀ ਸਫਾਈ ਦੀ ਕਾਰ ਸੇਵਾ 18 ਅਕਤੂਬਰ, ਦਿਨ ਐਤਵਾਰ ਨੂੰ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਗੁ. ਨਾਨਕਸਰ ਸਾਹਿਬ ਦੇ ਰਿਸੀਵਰ ਜਥੇ. ਦਰਬਾਰਾ ਸਿੰਘ ਅਤੇ ਮੈਨੇਜਰ ਭਾਈ ਜਰਨੈਲ ਸਿੰਘ ਨੇ ਦੱਸਿਆ ਕਿ ਪਵਿੱਤਰ ਸਰੋਵਰ ਦੀ ਸਫਾਈ ਦੀ ਕਾਰ ਸੇਵਾ ਨੂੰ ਲੈ ਕੇ ਸੰਗਤਾਂ ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਮੀਤ ਮੈਨੇਜਰ ਭਾਈ ਜਸਵੀਰ ਸਿੰਘ, ਭਾਈ ਹਰਮੇਸ਼ ਸਿੰਘ ਖਜਾਨਚੀ, ਮੁੱਖ ਗ੍ਰੰਥੀ ਭਾਈ ਮੱਖਣ ਸਿੰਘ, ਮੀਤ ਗ੍ਰੰਥੀ ਭਾਈ ਜਗਤਾਰ ਸਿੰਘ, ਪਰਮਜੀਤ ਸਿੰਘ ਨਿੱਕਾ, ਦਰਸ਼ਨ ਸਿੰਘ ਔਲਖ, ਅਵਤਾਰ ਸਿੰਘ ਤਾਰੀ ਤੋ ਇਲਾਵਾ ਹੋਰ ਸਿੱਖ ਸੰਗਤਾਂ ਮੌਜੂਦ ਸਨ ।