14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕਮਲ ਧਾਲੀਵਾਲ ਵਲੋਂ ਪਰਗਟ ਸਿੰਘ ਨਾਲ ਮੁਲਾਕਾਤ

ਅਮਰਗੜ੍ਹ, 14 ਅਕਤੂਬਰ (ਜਤਿੰਦਰ ਮੰਨਵੀ, ਰਣਧੀਰ ਸਿੰਘ)- ਹਲਕਾ ਅਮਰਗੜ੍ਹ ਤੋਂ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਪਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਇਸ ਦੌਰਾਨ ਹਲਕਾ ਅਮਰਗੜ੍ਹ ’ਚ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ।

Ad Position 21
No active advertisement
ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੂੰ ਵਧਾਈ ਦਿੰਦੇ ਹੋਏ ਕਾਂਗਰਸੀ ਆਗੂ ਕਮਲ ਧਾਲੀਵਾਲ। ਤਸਵੀਰ: ਜਤਿੰਦਰ ਮੰਨਵੀ 15-10-2026
ਅਮਰਗੜ੍ਹ, 14 ਅਕਤੂਬਰ (ਜਤਿੰਦਰ ਮੰਨਵੀ, ਰਣਧੀਰ ਸਿੰਘ)- ਹਲਕਾ ਅਮਰਗੜ੍ਹ ਤੋਂ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਪਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਇਸ ਦੌਰਾਨ ਹਲਕਾ ਅਮਰਗੜ੍ਹ ’ਚ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ । ਮੁਲਾਕਾਤ ਸੰਬੰਧੀ ਜਾਣਕਾਰੀ ਅਮਰਗੜ੍ਹ ਵਿਖੇ ਪੱਤਰਕਾਰਾਂ ਨਾਲ ਸਾਂਝੀ ਕਰਦਿਆਂ ਕਮਲ ਧਾਲੀਵਾਲ ਨੇ ਦੱਸਿਆ ਕਿ ਪਰਗਟ ਸਿੰਘ ਨਾਲ ਸੁਖਾਵੇਂ ਮਾਹੌਲ ਵਿਚ ਗੱਲਬਾਤ ਹੋਈ । ਉਨ੍ਹਾਂ ਕਿਹਾ ਕਿ ਮੁਲਾਕਾਤ ਦੌਰਾਨ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀਆਂ ਸਮੱਸਿਆਵਾਂ ਤੋਂ ਪਾਰਟੀ ਪ੍ਰਧਾਨ ਨੂੰ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੇ ਭਵਿੱਖ ਦੀ ਰਣਨੀਤੀ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ । ਕਮਲ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਉਠਾਉਣ ਲਈ ਯਤਨਸ਼ੀਲ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਬਾਂਸਲ ਧਰਮ ਕੰਡੇ ਤੋਂ ਡੇਢ ਲੱਖ ਦਾ ਸਾਮਾਨ ਤੇ ਨਕਦੀ ਚੋਰੀ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਗਊਸ਼ਾਲਾ ’ਚ ਗੋਇਲ ਪਰਿਵਾਰ ਨੇ ਦੋ ਕਮਰੇ ਲੋਕ ਅਰਪਣ ਕੀਤੇ
Ad Position 24