16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਿੰਡ ਬਾਲਦ ਖੁਰਦ ਵਿਖੇ ਟੀ.ਬੀ. ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਭਵਾਨੀਗੜ੍ਹ, 15 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਸੀਨੀਅਰ ਮੈਡੀਕਲ ਅਫ਼ਸਰ ਸੀ. ਐੱਚ.

Ad Position 21
No active advertisement
ਅਜੀਤ ਡੈਸਕ 16-10-2026
ਭਵਾਨੀਗੜ੍ਹ, 15 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਭਵਾਨੀਗੜ੍ਹ ਡਾ. ਮਹੀਪ ਕੌਰ ਦੀ ਅਗਵਾਈ ਵਿੱਚ ਪਿੰਡ ਬਾਲਦ ਖੁਰਦ ਵਿਖੇ ਟੀ.ਬੀ. (ਤਪਦਿਕ) ਦੀ ਬਿਮਾਰੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰ ਸੰਦੀਪ ਕੌਰ ਨੇ ਲੋਕਾਂ ਨੂੰ ਟੀ.ਬੀ. ਦੇ ਲੱਛਣਾਂ, ਬਚਾਅ, ਜਾਂਚ ਅਤੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦੋ ਹਫ਼ਤਿਆਂ ਜਾਂ ਇਸ ਤੋਂ ਵੱਧ ਸਮੇਂ ਤੱਕ ਖੰਘ ਰਹਿਣਾ, ਸ਼ਾਮ ਸਮੇਂ ਬੁਖ਼ਾਰ ਹੋਣਾ, ਰਾਤ ਨੂੰ ਪਸੀਨਾ ਆਉਣਾ, ਭਾਰ ਘਟਣਾ, ਭੁੱਖ ਘੱਟ ਲੱਗਣਾ ਅਤੇ ਥਕਾਵਟ ਮਹਿਸੂਸ ਹੋਣਾ ਟੀ.ਬੀ. ਦੇ ਮੁੱਖ ਲੱਛਣ ਹੋ ਸਕਦੇ ਹਨ। ਅਜਿਹੇ ਲੱਛਣ ਦਿਖਾਈ ਦੇਣ ’ਤੇ ਵਿਅਕਤੀ ਨੂੰ ਆਪਣੀ ਬਲਗਮ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਡਾਕਟਰੀ ਸਲਾਹ ਅਨੁਸਾਰ ਛਾਤੀ ਦਾ ਐਕਸ-ਰੇ ਕਰਵਾਉਣਾ ਚਾਹੀਦਾ ਹੈ। ਜੇਕਰ ਟੀ.ਬੀ. ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਡਾਕਟਰ ਦੀ ਸਲਾਹ ਅਨੁਸਾਰ ਦਵਾਈ ਦਾ ਪੂਰਾ ਕੋਰਸ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਟੀ.ਬੀ. ਇੱਕ ਇਲਾਜਯੋਗ ਬਿਮਾਰੀ ਹੈ ਅਤੇ ਸਮੇਂ ਸਿਰ ਪਛਾਣ ਤੇ ਪੂਰਾ ਇਲਾਜ ਕਰਵਾਉਣ ਨਾਲ ਮਰੀਜ਼ ਠੀਕ ਹੋ ਸਕਦਾ ਹੈ। ਦਵਾਈਆਂ ਨੂੰ ਨਿਯਮਿਤ ਤੌਰ ’ਤੇ ਅਤੇ ਨਿਰਧਾਰਤ ਸਮੇਂ ਤੱਕ ਲੈਣਾ ਬਹੁਤ ਜ਼ਰੂਰੀ ਹੈ। ਇਲਾਜ ਅੱਧ ਵਿਚਾਲੇ ਛੱਡਣ ਨਾਲ ਬਿਮਾਰੀ ਗੰਭੀਰ ਹੋ ਸਕਦੀ ਹੈ ਅਤੇ ਦਵਾਈਆਂ ਪ੍ਰਤੀ ਰੋਧਕ ਟੀ.ਬੀ. ਹੋਣ ਦਾ ਖ਼ਤਰਾ ਵਧ ਸਕਦਾ ਹੈ। ਇਸ ਮੌਕੇ ਪ੍ਰੇਮ ਕੁਮਾਰ ਹੈਲਥ ਵਰਕਰ (ਮੇਲ) ਮੋਨਿਕਾ ਸਰਮਾ ਹੈਲਥ ਵਰਕਰ (ਫੀਮੇਲ) ਬਲਜਿੰਦਰ ਸਿੰਘ, ਮੁਹੰਮਦ ਰਿਜਵਾਨ ਰੇਡੀਓਗਰਾਫਰ , ਆਸ਼ਾ ਸੁਖਵਿੰਦਰ ਕੌਰ , ਸਰਬਜੀਤ ਕੋਰ ਆਸ਼ਾ ਫੈਲਸੀਟੇਟਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਮੁੂਣਕ ਵਿਖੇ ਸੈਮੀਨਾਰ ਰਾਹੀਂਂ ਨੈਤਿਕ ਕਦਰਾਂ ਕੀਮਤਾਂ ਵਿਸ਼ੇ ’ਤੇ ਚਾਨਣਾ ਪਾਇਆ ਅਗਲੀ ਖ਼ਬਰ ਸੰਗਰੂਰ ਦੇ ਦੋ ਵਸਨੀਕ ਹੋਏ ਸਾਈਬਰ ਠੱਗੀ ਦਾ ਸ਼ਿਕਾਰ ਇੱਕ ਨਾਲ 13.50 ਲੱਖ ਅਤੇ ਦੂਜੇ ਨਾਲ ਵੱਜੀ 2 ਲੱਖ ਦੀ ਠੱਗੀ
Ad Position 24