16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਵਿਰੋਧ ’ਚ ਬੰਦ ਰਿਹਾ ਸੁਨਾਮ

ਸੁਨਾਮ ਊਧਮ ਸਿੰਘ ਵਾਲਾ, 15 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ-) ਪਿਛਲੇ ਲੰਮੇ ਸਮੇ ਤੋਂ ਨਸ਼ਿਆਂ ਖਿਲਾਫ ਮੁਹਿੰਮ ਚਲਾ ਰਹੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿਚ ਐਕਸ਼ਨ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਦੇ ਬੰਦ ਦੇ ਸੱਦੇ ’ਤੇ ਅੱਜ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ। ਬੰਦ ਦੌਰਾਨ ਭਾਵੇਂ ਸਰਕਾਰੀ ਸਕੂਲ ਆਮ ਦਿਨਾਂ ਵਾਂਗ ਖੁੱਲ੍ਹੇ ਰਹੇ ਪਰ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਘੱਟ ਹੀ ਰਹੀ।

Ad Position 21
No active advertisement
ਅਜੀਤ ਡੈਸਕ 16-10-2026
ਸੁਨਾਮ ਊਧਮ ਸਿੰਘ ਵਾਲਾ, 15 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ-) ਪਿਛਲੇ ਲੰਮੇ ਸਮੇ ਤੋਂ ਨਸ਼ਿਆਂ ਖਿਲਾਫ ਮੁਹਿੰਮ ਚਲਾ ਰਹੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿਚ ਐਕਸ਼ਨ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਦੇ ਬੰਦ ਦੇ ਸੱਦੇ ’ਤੇ ਅੱਜ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ। ਬੰਦ ਦੌਰਾਨ ਭਾਵੇਂ ਸਰਕਾਰੀ ਸਕੂਲ ਆਮ ਦਿਨਾਂ ਵਾਂਗ ਖੁੱਲ੍ਹੇ ਰਹੇ ਪਰ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਘੱਟ ਹੀ ਰਹੀ। ਉੱਥੇ ਹੀ ਪ੍ਰਾਈਵੇਟ ਸਕੂਲ ਬੰਦ ਰਹੇ। ਰੇਲ ਆਵਾਜਾਈ ਆਮ ਦਿਨਾਂ ਵਾਂਗ ਚੱਲਦੀ ਰਹੀ ਪਰ ਇੱਕਾ ਦੁੱਕਾ ਬੱਸਾਂ ਤੋਂ ਇਲਾਵਾ ਬੱਸ ਸਰਵਿਸ ਵੀ ਬਹੁਤ ਘੱਟ ਵੇਖਣ ਨੂੰ ਮਿਲੀ ਪਰ ਬੱਸਾਂ ਵਿਚ ਸਵਾਰੀਆਂ ਵੀ ਨਾਮਾਤਰ ਹੀ ਬੈਠੀਆਂ ਦਿਖੀਆਂ। ਇਸ ਸਮੇ ਦਵਾਈਆਂ ਦੀਆਂ ਦੁਕਾਨਾਂ ਖੁੱਲੀਆਂ ਰਹੀਆਂ ਪਰ ਚਾਹ ਦੀਆਂ ਦੁਕਾਨਾਂ ਅਤੇ ਢਾਬੇ ਬਿਲਕੁਲ ਬੰਦ ਰਹੇ ਤੇ ਸੜਕੀ ਆਵਾਜਾਈ ਵੀ ਬਹੁਤ ਘੱਟ ਰਹੀ।
Ad Position 22
No active advertisement
ਪਿਛਲੀ ਖ਼ਬਰ ਬੰਦ ਦੌਰਾਨ ਧਰਨਾਕਾਰੀਆਂ ਤੇ ਪੁਲਿਸ ਵਿਚਕਾਰ ਤਕਰਾਰਬਾਜ਼ੀ ਹੋਈ ਅਗਲੀ ਖ਼ਬਰ ਯੂਥ ਕਾਂਗਰਸ ਨੇ ਕੱਢਿਆ ਮੋਮਬੱਤੀ ਮਾਰਚ
Ad Position 24