17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ਭੱਠਾ ਮਾਲਕ ਐਸੋਸੀਏਸ਼ਨ ਦੇ ਵਫ਼ਦ ਦੀ ਪ੍ਰਮੁੱਖ ਸਕੱਤਰ ਨਾਲ ਅਹਿਮ ਮੀਟਿੰਗ

ਲਹਿਰਾਗਾਗਾ, 16 ਅਕਤੂਬਰ (ਅਸ਼ੋਕ ਗਰਗ)-ਪੰਜਾਬ ਭੱਠਾ ਮਾਲਕ ਐਸੋਸੀਏਸ਼ਨ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਸੂਬੇ ਦੇ ਭੱਠਾ ਮਾਲਕਾਂ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਚੰਡੀਗੜ੍ਹ ਸਥਿਤ ਸਕੱਤਰੇਤ ਵਿਖੇ ਫੂਡ ਐਂਡ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੀ ਅਗਵਾਈ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਮੇਸ਼ ਮੋਹੀ ਅਤੇ ਜਨਰਲ ਸਕੱਤਰ ਲਖਬੀਰ ਸਿੰਘ ਸੰਧੂ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 17-10-2026
ਲਹਿਰਾਗਾਗਾ, 16 ਅਕਤੂਬਰ (ਅਸ਼ੋਕ ਗਰਗ)-ਪੰਜਾਬ ਭੱਠਾ ਮਾਲਕ ਐਸੋਸੀਏਸ਼ਨ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਸੂਬੇ ਦੇ ਭੱਠਾ ਮਾਲਕਾਂ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਚੰਡੀਗੜ੍ਹ ਸਥਿਤ ਸਕੱਤਰੇਤ ਵਿਖੇ ਫੂਡ ਐਂਡ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੀ ਅਗਵਾਈ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਮੇਸ਼ ਮੋਹੀ ਅਤੇ ਜਨਰਲ ਸਕੱਤਰ ਲਖਬੀਰ ਸਿੰਘ ਸੰਧੂ ਨੇ ਕੀਤੀ।ਵਫ਼ਦ ਵੱਲੋਂ ਦੱਸਿਆ ਗਿਆ ਕਿ ਭੱਠਾ ਸਨਅਤ ਲਗਾਤਾਰ ਵਧ ਰਹੀਆਂ ਲਾਗਤਾਂ, ਮਾਈਨਿੰਗ ਫੀਸ ਦੀ ਵਸੂਲੀ, ਲਾਇਸੈਂਸ ਨਵੀਨੀਕਰਨ, ਵਾਤਾਵਰਣ ਸਬੰਧੀ ਨਿਯਮਾਂ ਅਤੇ ਲੇਬਰ ਦੇ ਮਸਲਿਆਂ ਕਾਰਨ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਐਸੋਸੀਏਸ਼ਨ ਅਨੁਸਾਰ ਪੰਜਾਬ ਵਿੱਚ ਪਹਿਲਾਂ ਲਗਭਗ 2,800 ਭੱਠੇ ਸਨ, ਪਰ ਹੁਣ ਇਹ ਗਿਣਤੀ ਘਟ ਕੇ ਕਰੀਬ 1,500 ਤੋਂ 1,600 ਰਹਿ ਗਈ ਹੈ, ਜੋ ਸਨਅਤ ਦੀ ਮੌਜੂਦਾ ਸਥਿਤੀ ਨੂੰ ਦਰਸਾਉਂਦੀ ਹੈ। ਐਸੋਸੀਏਸ਼ਨ ਦੇ ਵਫ਼ਦ ਨੇ ਕਿਹਾ ਕਿ ਭੱਠਾ ਸਨਅਤ ਪੰਜਾਬ ਦੀ ਆਰਥਿਕਤਾ, ਰੁਜ਼ਗਾਰ ਅਤੇ ਨਿਰਮਾਣ ਖੇਤਰ ਦਾ ਅਹਿਮ ਹਿੱਸਾ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਸਨਅਤ ਦੀਆਂ ਜ਼ਮੀਨੀ ਹਕੀਕਤਾਂ ਨੂੰ ਸਮਝਦਿਆਂ ਨੀਤੀਆਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ, ਤਾਂ ਜੋ ਭੱਠਾ ਮਾਲਕਾਂ ਨੂੰ ਰਾਹਤ ਮਿਲੇ ਅਤੇ ਸਨਅਤ ਨੂੰ ਮੁੜ ਮਜ਼ਬੂਤ ਕੀਤਾ ਜਾ ਸਕੇ।ਮੀਟਿੰਗ ਦੌਰਾਨ ਵਫ਼ਦ ਨੇ ਉਮੀਦ ਪ੍ਰਗਟਾਈ ਕਿ ਸਰਕਾਰ ਭੱਠਾ ਮਾਲਕਾਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਜਲਦ ਹੱਲ ਕੱਢੇਗੀ। ਵਫ਼ਦ ਨੂੰ ਮਸਲਿਆਂ ਦੇ ਹੱਲ ਲਈ ਯਤਨ ਕਰਨ ਦਾ ਭਰੋਸਾ ਮਿਲਿਆ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਵਿੱਚ ਪੰਜਾਬ ਭੱਠਾ ਮਾਲਕ ਐਸੋਸੀਏਸ਼ਨ ਦੇ ਚੇਅਰਮੈਨ ਮਨਜਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਮੋਗਾ ਕ੍ਰਿਸ਼ਨ ਕੁਮਾਰ ਗੋਇਲ, ਪ੍ਰਧਾਨ ਲੁਧਿਆਣਾ ਅਸ਼ਵਨੀ ਸ਼ਰਮਾ, ਸਾਬਕਾ ਪ੍ਰਧਾਨ ਪਟਿਆਲਾ ਹਰਸ਼ ਗੁਪਤਾ, ਸਕੱਤਰ ਲਹਿਰਾ ਹੇਮੰਤ ਹਨੀ, ਜਨਰਲ ਸਕੱਤਰ ਪੰਜਾਬ ਲਖਬੀਰ ਸਿੰਘ ਸੰਧੂ, ਸਕੱਤਰ ਮੋਗਾ ਸਰਬਜੀਤ ਸਿੰਘ, ਚੇਅਰਮੈਨ ਲੁਧਿਆਣਾ ਮਿਸਟਰ ਪੁਰੀ ਅਤੇ ਪ੍ਰਧਾਨ ਲਹਿਰਾਗਾਗਾ ਅਸ਼ਵਨੀ ਅਗਰਵਾਲ ਸਮੇਤ ਹੋਰ ਅਹੁਦੇਦਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਕਤਲ ਕਾਂਡ ਉੱਤੇ ਦੁੱਖ ਪ੍ਰਗਟ ਅਗਲੀ ਖ਼ਬਰ ਕਿਸਾਨ ਯੂਨੀਅਨ ਦੇ ਵਿਰੋਧ ਅੱਗੇ ਰੁਕੀ ਬਲਬੀਰ ਸਿੰਘ ਦੀ ਜ਼ਮੀਨ ਤੇ ਮਕਾਨ ਦੀ ਕੁਰਕੀ
Ad Position 24