ਪਰਾਲੀ ਦੀ ਸੰਭਾਲ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਸੰਬੰਧੀ ਜਾਗਰੂਕਤਾ ਕੈਂਪ ਲਾਇਆ
ਲੌਂਗੋਵਾਲ, 16 ਅਕਤੂਬਰ, (ਵਿਨੋਦ, ਸ. ਖੰਨਾ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਗਰੂਰ ਵੱਲੋਂ ਪਿੰਡ ਬਟੂਹਾ ਖੁਰਦ ਲੌਂਗੋਵਾਲ ਵਿਖੇ ਖੇਤੀ ਰਹਿੰਦ-ਖੂੰਹਦ ਦੀ ਖੇਤ ਵਿੱਚ ਸੰਭਾਲ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਲੌਂਗੋਵਾਲ, 16 ਅਕਤੂਬਰ, (ਵਿਨੋਦ, ਸ. ਖੰਨਾ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਗਰੂਰ ਵੱਲੋਂ ਪਿੰਡ ਬਟੂਹਾ ਖੁਰਦ ਲੌਂਗੋਵਾਲ ਵਿਖੇ ਖੇਤੀ ਰਹਿੰਦ-ਖੂੰਹਦ ਦੀ ਖੇਤ ਵਿੱਚ ਸੰਭਾਲ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ (ਮਿੱਟੀ ਵਿਗਿਆਨ) ਨੇ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਵਾਤਾਵਰਣ ਪੱਖੋਂ ਸੁਰੱਖਿਅਤ ਤੇ ਟਿਕਾਊ ਪਰਾਲੀ ਪ੍ਰਬੰਧਨ ਤਰੀਕੇ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦ ਮਿਲਦੀ ਹੈ, ਸਗੋਂ ਕੀਮਤੀ ਪੌਸ਼ਟਿਕ ਤੱਤਾਂ ਦੀ ਮੁੜ ਵਰਤੋਂ ਹੁੰਦੀ ਹੈ। ਡਾ. ਗਰਗ ਨੇ ਇਨ-ਸਿਟੂ ਪਰਾਲੀ ਪ੍ਰਬੰਧਨ ਦੀਆ ਤਕਨੀਕਾਂ, ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਿੰਗ - ਕਮ-ਮਲਚਿੰਗ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਮਿੱਟੀ ਪਰਖ ਨੂੰ ਤਰਕਸੰਗਤ ਖਾਦ ਪ੍ਰਬੰਧਨ ਦਾ ਆਧਾਰ ਦੱਸਦਿਆਂ ਕਿਸਾਨਾਂ ਨੂੰ ਮਿੱਟੀ ਅਤੇ ਫ਼ਸਲ ਦੀ ਅਸਲ ਲੋੜ ਅਨੁਸਾਰ ਪੌਸ਼ਟਿਕ ਤੱਤਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਇਸ ਕੈਂਪ ਦੇ ਸਫਲ ਆਯੋਜਨ ਵਿੱਚ ਜਗਰਾਜ ਸਿੰਘ ਸਰਪੰਚ ਬਟੂਹਾ ਖੁਰਦ ਅਤੇ ਨਿਹਾਲ ਸਿੰਘ ਸਰਪੰਚ ਵਡਿਆਣੀ ਪਿੰਡੀ ਵੱਲੋਂ ਸਰਗਰਮ ਸਹਿਯੋਗ ਦਿੱਤਾ ਗਿਆ।