17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕਸਬਾ ਭੁਰਾਲ ਵਿਖੇ ਕੱਢੀ ਗਈ ਨਸ਼ਿਆਂ ਵਿਰੋਧੀ ਰੈਲੀ

ਸੰਦੌੜ, 16 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਸਰਕਾਰੀ ਹਾਈ ਸਕੂਲ ਕਸਬਾ ਭੁਰਾਲ ਵਿਖੇ ਨਸ਼ਿਆਂ ਦੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਯਾਦਵਿੰਦਰ ਸਿੰਘ ਡੀ.

Ad Position 21
No active advertisement
ਅਜੀਤ ਡੈਸਕ 17-10-2026
ਸੰਦੌੜ, 16 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਸਰਕਾਰੀ ਹਾਈ ਸਕੂਲ ਕਸਬਾ ਭੁਰਾਲ ਵਿਖੇ ਨਸ਼ਿਆਂ ਦੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਯਾਦਵਿੰਦਰ ਸਿੰਘ ਡੀ.ਐਸ.ਪੀ ਮਾਲੇਰਕੋਟਲਾ ਅਤੇ ਮਨਜੀਤ ਕੌਰ ਇੰਸਪੈਕਟਰ ਮੁੱਖ ਅਫਸਰ ਮਹਿਲਾ ਥਾਣਾ ਮਲੇਰਕੋਟਲਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਵਿਚ ਨਸ਼ਿਆਂ ਸਬੰਧੀ ਬੱਚਿਆਂ ਅਤੇ ਪਿੰਡ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਪਿੰਡ ਵਿਚ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ। ਜਿਸ ਵਿਚ ਵਿਦਿਆਰਥੀਆਂ, ਸਟਾਫ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਭਾਗ ਲਿਆ ਗਿਆ। ਡੀ.ਐਸ.ਪੀ ਯਾਦਵਿੰਦਰ ਸਿੰਘ ਨੇ ਬੱਚਿਆਂ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਅਗਰ ਤੁਹਾਡੇ ਪਿੰਡ ਵਿਚ ਕੋਈ ਵੀ ਵਿਅਕਤੀ ਨਸ਼ਾ ਕਰਦਾ ਜਾਂ ਵੇਚਦਾ ਹੋਵੇ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਅਤੇ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਸਰਪੰਚ ਬਲਵੀਰ ਸਿੰਘ, ਜਿਲਾ ਪਰਿਸ਼ਦ ਮੈਂਬਰ ਹਰੀਪਾਲ ਸਿੰਘ, ਗੁਰਮੇਲ ਸਿੰਘ, ਪਰਮਜੀਤ ਸਿੰਘ ਕਾਕਾ, ਸਵਰਨ ਸਿੰਘ ਹੈਪੀ, ਸਕੂਲ ਇੰਚਾਰਜ ਸ੍ਰੀਮਤੀ ਮਨਪ੍ਰੀਤ ਕੌਰ, ਸ਼੍ਰੀ ਰਿਸ਼ਵ ਦੇਵ ਗੋਇਲ, ਸਾਇੰਸ ਮਿਸਟ੍ਰੈਸ ਨਵਨੀਤ ਕੌਰ, ਹਰਮਨਪ੍ਰੀਤ ਕੌਰ ਅਤੇ ਸਮੂਹ ਸਟਾਫ ਵਲੋਂ ਸ਼ਿਰਕਤ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਨਾਤਨ ਧਰਮ ਮੰਦਰ ਯੂਥ ਐਂਡ ਵੈਲਫੇਅਰ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਪੇਂਡੂ ਚੌਂਕੀਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਕੀਤਾ ਜਾ ਰਿਹਾ ਅਣਗੌਲਿਆ-ਮਾਝੀ
Ad Position 24