17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਰਾਸ਼ਟਰੀ ਸਫ਼ਾਈ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਵਲੋਂ ਸੰਗਰੂਰ ਵਿਖੇ ਸਫਾਈ ਕਰਮਚਾਰੀਆਂ ਨਾਲ ਮੁਲਾਕਾਤ

ਸੰਗਰੂਰ, 16 ਅਕਤੂਬਰ (ਦਮਨਜੀਤ ਸਿੰਘ)-ਰਾਸ਼ਟਰੀ ਸਫਾਈ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਨੇ ਨਗਰ ਕੌਂਸਲ ਸੰਗਰੂਰ ਵਿਖੇ ਸਫਾਈ ਕਰਮਚਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸੇਵਾਵਾਂ ਨਾਲ ਸਬੰਧਤ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਕਰਮਚਾਰੀਆਂ ਵੱਲੋਂ ਉਠਾਏ ਗਏ ਮਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਇਨ੍ਹਾਂ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਨਿਯਮਾਂ ਅਨੁਸਾਰ ਹੱਲ ਕਰਵਾਉਣ ਲਈ ਲੋੜੀਂਦੇ ਯਤਨ ਕਰਨ ਦਾ ਭਰੋਸਾ ਦਿੱਤਾ।

Ad Position 21
No active advertisement
ਅਜੀਤ ਡੈਸਕ 17-10-2026
ਸੰਗਰੂਰ, 16 ਅਕਤੂਬਰ (ਦਮਨਜੀਤ ਸਿੰਘ)-ਰਾਸ਼ਟਰੀ ਸਫਾਈ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਨੇ ਨਗਰ ਕੌਂਸਲ ਸੰਗਰੂਰ ਵਿਖੇ ਸਫਾਈ ਕਰਮਚਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸੇਵਾਵਾਂ ਨਾਲ ਸਬੰਧਤ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਕਰਮਚਾਰੀਆਂ ਵੱਲੋਂ ਉਠਾਏ ਗਏ ਮਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਇਨ੍ਹਾਂ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਨਿਯਮਾਂ ਅਨੁਸਾਰ ਹੱਲ ਕਰਵਾਉਣ ਲਈ ਲੋੜੀਂਦੇ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹਰਦੀਪ ਸਿੰਘ ਨੇ ਕਿਹਾ ਕਿ ਸ਼ਹਿਰਾਂ ਦੀ ਸਫਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਵਿੱਚ ਸਫਾਈ ਕਰਮਚਾਰੀਆਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀ ਮਿਹਨਤ ਅਤੇ ਸੇਵਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਦੀ ਭਲਾਈ ਅਤੇ ਸੇਵਾ ਨਾਲ ਜੁੜੇ ਮਸਲਿਆਂ ਵੱਲ ਢੁੱਕਵਾਂ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਮੁਲਾਕਾਤ ਦੌਰਾਨ ਸਫਾਈ ਕਰਮਚਾਰੀਆਂ ਨੇ ਪ੍ਰੋਵੀਡੈਂਟ ਫੰਡ ( ਪੀ.ਐੱਫ.), ਪੈਨਸ਼ਨ, ਕਰਮਚਾਰੀਆਂ ਦੀ ਘਾਟ ਅਤੇ ਹੋਰ ਸੇਵਾ ਮਸਲਿਆਂ ਬਾਰੇ ਆਪਣੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਦੱਸਿਆ ਕਿ ਕਰਮਚਾਰੀਆਂ ਦੀ ਘਾਟ ਕਾਰਨ ਕੰਮ ਦਾ ਬੋਝ ਵਧਦਾ ਹੈ ਅਤੇ ਰੋਜ਼ਾਨਾ ਦੀਆਂ ਡਿਊਟੀਆਂ ਨਿਭਾਉਣ ਵਿੱਚ ਦਿੱਕਤਾਂ ਪੇਸ਼ ਆਉਂਦੀਆਂ ਹਨ। ਉਨ੍ਹਾਂ ਨੇ ਆਪਣੇ ਬਕਾਇਆ ਅਤੇ ਸੇਵਾ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਕਮਿਸ਼ਨ ਦੇ ਦਖ਼ਲ ਦੀ ਅਪੀਲ ਕੀਤੀ। ਉਪ ਚੇਅਰਮੈਨ ਨੇ ਕਰਮਚਾਰੀਆਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਉਠਾਏ ਗਏ ਮਸਲਿਆਂ ਦੀ ਨਿਯਮਾਂ ਅਤੇ ਸਬੰਧਤ ਰਿਕਾਰਡ ਦੇ ਆਧਾਰ ’ਤੇ ਪੜਤਾਲ ਕਰਵਾ ਕੇ ਹੱਲ ਲਈ ਯਤਨ ਕੀਤੇ ਜਾਣਗੇ। ਉਪ ਚੇਅਰਮੈਨ ਹਰਦੀਪ ਸਿੰਘ ਸਥਾਨਕ ਸ੍ਰੀ ਵਾਲਮੀਕਿ ਮੰਦਰ ਵਿਖੇ ਵੀ ਨਤਮਸਤਕ ਹੋਏ ਅਤੇ ਉੱਥੇ ਮੌਜੂਦ ਵਿਅਕਤੀਆਂ ਨਾਲ ਮੁਲਾਕਾਤ ਕਰਦਿਆਂ ਵਿਚਾਰ-ਵਟਾਂਦਰਾ ਕੀਤਾ।ਇਸ ਮੌਕੇ ਰਾਂਝਾ ਬਖਸ਼ੀ, ਨਿਰਭੈ ਸਿੰਘ ਛੰਨਾ, ਸੁਰਜੀਤ ਸਿੰਘ, ਰਵੀ ਚਾਵਲਾ ਅਤੇ ਹੋਰ ਆਗੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖੂਨ ਦਾਨ ਕੈਂਪ ਵਿੱਚ 125 ਜਣਿਆਂ ਨੇ ਦਾਨ ਕੀਤਾ ਖੂਨ ਅਗਲੀ ਖ਼ਬਰ ਸਲਾਈਟ ਵਿਖੇ ਨੈਸ਼ਨਲ ਫੂਡ ਕਾਨਫਰੰਸ-2026 ਸ਼ੁਰੂ
Ad Position 24