17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਦੇ ਸਰੋਵਰ ਦੀ ਸਫ਼ਾਈ ਭਲਕੇ- ਸੰਗਤਾਂ ’ਚ ਭਾਰੀ ਉਤਸ਼ਾਹ

ਚੀਮਾ ਮੰਡੀ, 16 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ 100 ਸਾਲਾਂ ਬਰਸੀ ਸਮਾਗਮ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਨਗਰ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਿਖੇ ਪਵਿੱਤਰ ਸਰੋਵਰ ਦੀ ਸਫਾਈ ਦੀ ਕਾਰ ਸੇਵਾ ਭਲਕੇ 18 ਅਕਤੂਬਰ, ਦਿਨ ਐਤਵਾਰ ਨੂੰ ਸਮੂਹ ਨਗਰ ਵਾਸੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਗੁ.

Ad Position 21
No active advertisement
ਅਜੀਤ ਡੈਸਕ 17-10-2026
ਚੀਮਾ ਮੰਡੀ, 16 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ 100 ਸਾਲਾਂ ਬਰਸੀ ਸਮਾਗਮ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਨਗਰ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਿਖੇ ਪਵਿੱਤਰ ਸਰੋਵਰ ਦੀ ਸਫਾਈ ਦੀ ਕਾਰ ਸੇਵਾ ਭਲਕੇ 18 ਅਕਤੂਬਰ, ਦਿਨ ਐਤਵਾਰ ਨੂੰ ਸਮੂਹ ਨਗਰ ਵਾਸੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਗੁ. ਨਾਨਕਸਰ ਸਾਹਿਬ ਦੇ ਰਿਸੀਵਰ ਜਥੇ. ਦਰਬਾਰਾ ਸਿੰਘ ਅਤੇ ਮੈਨੇਜਰ ਭਾਈ ਜਰਨੈਲ ਸਿੰਘ ਨੇ ਦੱਸਿਆ ਕਿ ਪਵਿੱਤਰ ਸਰੋਵਰ ਦੀ ਸਫਾਈ ਦੀ ਕਾਰ ਸੇਵਾ ਨੂੰ ਲੈ ਕੇ ਸੰਗਤਾਂ ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਮੀਤ ਮੈਨੇਜਰ ਭਾਈ ਜਸਵੀਰ ਸਿੰਘ, ਭਾਈ ਹਰਮੇਸ਼ ਸਿੰਘ ਖਜਾਨਚੀ, ਮੁੱਖ ਗ੍ਰੰਥੀ ਭਾਈ ਮੱਖਣ ਸਿੰਘ, ਮੀਤ ਗ੍ਰੰਥੀ ਭਾਈ ਜਗਤਾਰ ਸਿੰਘ, ਪਰਮਜੀਤ ਸਿੰਘ ਨਿੱਕਾ, ਦਰਸ਼ਨ ਸਿੰਘ ਔਲਖ, ਅਵਤਾਰ ਸਿੰਘ ਤਾਰੀ ਤੋ ਇਲਾਵਾ ਹੋਰ ਸਿੱਖ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਮਿੱਟ ਯਾਦਾਂ ਛੱਡਦਾ ਹੋਇਆ ਪੰਜਾਬੀ ਯੂਨੀਵਰਸਿਟੀ ਦੇ ਸੰਗਰੂਰ ਜ਼ੋਨ ਦਾ ਚਾਰ ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲਾ ਸੰਪੰਨ ਅਗਲੀ ਖ਼ਬਰ ਪੰਜਾਬ ਦੀਆਂ ਜੜ੍ਹਾਂ ਕੱਟਣ ਲਈ ਭਗਵੰਤ ਮਾਨ ਕੇਜਰੀਵਾਲ ਦੇ ਕੁਹਾੜੇ ਦਾ ਦਸਤਾ ਬਣੇ- ਕਾਤਰੋਂ
Ad Position 24