17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਖਨੌਰੀ ਅਨਾਜ ਮੰਡੀ ’ਚ ਮੀਂਹ ਨੇ ਖੋਲ੍ਹੀ ਨਿਕਾਸੀ ਪ੍ਰਬੰਧਾਂ ਦੀ ਪੋਲ

ਖਨੌਰੀ, 16 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਹਫ਼ਤੇ ਦੌਰਾਨ ਦੂਜੀ ਵਾਰ ਹੋਈ ਬਰਸਾਤ ਨੇ ਖਨੌਰੀ ਦੀ ਅਨਾਜ ਮੰਡੀ ਵਿੱਚ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਮੀਂਹ ਕਾਰਨ ਮੰਡੀ ਦੀਆਂ ਸੜਕਾਂ ਅਤੇ ਹੋਰ ਨੀਵੇਂ ਸਥਾਨਾਂ ’ਤੇ ਗੋਡੇ-ਗੋਡੇ ਪਾਣੀ ਭਰ ਗਿਆ, ਜਿਸ ਕਾਰਨ ਅਨਾਜ ਮੰਡੀ ਵਿੱਚ ਖੁੱਲ੍ਹੇ ਅਸਮਾਨ ਹੇਠਾਂ ਪਈ ਕਿਸਾਨਾਂ ਦੀ ਫ਼ਸਲ ਅਤੇ ਸਰਕਾਰੀ ਏਜੰਸੀਆਂ ਵਲੋਂ ਖ਼ਰੀਦੇ ਗਏ ਝੋਨੇ ਦੀਆਂ ਬੋਰੀਆਂ ਵੀ ਮੀਂਹ ਦੀ ਮਾਰ ਹੇਠ ਆ ਜਾਣ ਕਾਰਨ ਪਾਣੀ ਵਿੱਚ ਡੁੱਬ ਗਈਆਂ।

Ad Position 21
No active advertisement
ਅਜੀਤ ਡੈਸਕ 17-10-2026
ਖਨੌਰੀ, 16 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਹਫ਼ਤੇ ਦੌਰਾਨ ਦੂਜੀ ਵਾਰ ਹੋਈ ਬਰਸਾਤ ਨੇ ਖਨੌਰੀ ਦੀ ਅਨਾਜ ਮੰਡੀ ਵਿੱਚ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਮੀਂਹ ਕਾਰਨ ਮੰਡੀ ਦੀਆਂ ਸੜਕਾਂ ਅਤੇ ਹੋਰ ਨੀਵੇਂ ਸਥਾਨਾਂ ’ਤੇ ਗੋਡੇ-ਗੋਡੇ ਪਾਣੀ ਭਰ ਗਿਆ, ਜਿਸ ਕਾਰਨ ਅਨਾਜ ਮੰਡੀ ਵਿੱਚ ਖੁੱਲ੍ਹੇ ਅਸਮਾਨ ਹੇਠਾਂ ਪਈ ਕਿਸਾਨਾਂ ਦੀ ਫ਼ਸਲ ਅਤੇ ਸਰਕਾਰੀ ਏਜੰਸੀਆਂ ਵਲੋਂ ਖ਼ਰੀਦੇ ਗਏ ਝੋਨੇ ਦੀਆਂ ਬੋਰੀਆਂ ਵੀ ਮੀਂਹ ਦੀ ਮਾਰ ਹੇਠ ਆ ਜਾਣ ਕਾਰਨ ਪਾਣੀ ਵਿੱਚ ਡੁੱਬ ਗਈਆਂ। ਪਾਣੀ ਭਰਨ ਕਾਰਨ ਝੋਨੇ ਦੀ ਖ਼ਰੀਦ, ਸੰਭਾਲ ਅਤੇ ਢੋਆ-ਢੁਆਈ ਨਾਲ ਜੁੜੇ ਕੰਮ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਇਸ ਸਥਿਤੀ ਨੇ ਕਿਸਾਨਾਂ, ਆੜ੍ਹਤੀਆਂ ਅਤੇ ਸੈਲਰ ਮਾਲਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਜਾਣਕਾਰੀ ਅਨੁਸਾਰ ਖਨੌਰੀ ਅਨਾਜ ਮੰਡੀ ਵਿੱਚ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਹਰ ਵਾਰ ਬਰਸਾਤ ਪੈਣ ’ਤੇ ਪਾਣੀ ਭਰਨ ਦੀ ਸਮੱਸਿਆ ਸਾਹਮਣੇ ਆਉਂਦੀ ਹੈ। ਮੰਡੀ ਦੇ ਸੀਵਰੇਜ ਅਤੇ ਨਿਕਾਸੀ ਪ੍ਰਬੰਧਾਂ ਦੀ ਘਾਟ ਕਾਰਨ ਮੀਂਹ ਦਾ ਪਾਣੀ ਆਸਾਨੀ ਨਾਲ ਬਾਹਰ ਨਹੀਂ ਨਿਕਲਦਾ, ਜਿਸ ਕਰਕੇ ਮੰਡੀ ਦੀਆਂ ਸੜਕਾਂ ਅਤੇ ਹੋਰ ਥਾਵਾਂ ’ਤੇ ਪਾਣੀ ਇਕੱਠਾ ਹੋ ਜਾਂਦਾ ਹੈ। ਇਸ ਕਾਰਨ ਮੰਡੀ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਸੁਰੱਖਿਆ ਦੇ ਨਾਲ-ਨਾਲ ਆਵਾਜਾਈ ਸਬੰਧੀ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਜੰਗ ਵਿਚ ਨਿੱਤਰੇਗਾ-ਹਰਪ੍ਰੀਤ ਸਿੰਘ ਰਾਜੀਆ ਅਗਲੀ ਖ਼ਬਰ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਅੱਜ
Ad Position 24