18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰਚਰਨ ਸਿੰਘ ਕਾਲਾ ਕਿਸਾਨ ਯੂਨੀਅਨ ਦੇ ਪ੍ਰਧਾਨ ਬਣੇ ਪਿੰਡ ਨਾਗਰਾ ਵਿਖੇ ਹੋਈ ਚੋਣ ਮੀਟਿੰਗ ਦੌਰਾਨ ਕਿਸਾਨਾਂ ਨੇ ਸਰਬਸੰਮਤੀ ਨਾਲ ਕੀਤੀ ਚੋਣ

ਭਵਾਨੀਗੜ੍ਹ, 17 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਨਾਗਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਚੋਣ ਸਬੰਧੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਖਸੀਸ਼ ਸਿੰਘ ਅਤੇ ਦਰਬਾਰਾ ਸਿੰਘ ਨਾਗਰਾ ਦੀ ਅਗਵਾਈ ਵਿੱਚ ਹੋਈ, ਜਿਸ ਦੌਰਾਨ ਕਿਸਾਨ ਆਗੂਆਂ ਅਤੇ ਪਿੰਡ ਦੇ ਕਿਸਾਨਾਂ ਵਲੋਂ ਗੁਰਚਰਨ ਸਿੰਘ ਕਾਲਾ ਨੂੰ ਸਰਬਸੰਮਤੀ ਨਾਲ ਕਿਸਾਨ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਗੁਰਚਰਨ ਸਿੰਘ ਕਾਲਾ ਦਾ ਕਿਸਾਨਾਂ ਵਲੋਂ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਭਵਾਨੀਗੜ੍ਹ, 17 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਨਾਗਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਚੋਣ ਸਬੰਧੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਖਸੀਸ਼ ਸਿੰਘ ਅਤੇ ਦਰਬਾਰਾ ਸਿੰਘ ਨਾਗਰਾ ਦੀ ਅਗਵਾਈ ਵਿੱਚ ਹੋਈ, ਜਿਸ ਦੌਰਾਨ ਕਿਸਾਨ ਆਗੂਆਂ ਅਤੇ ਪਿੰਡ ਦੇ ਕਿਸਾਨਾਂ ਵਲੋਂ ਗੁਰਚਰਨ ਸਿੰਘ ਕਾਲਾ ਨੂੰ ਸਰਬਸੰਮਤੀ ਨਾਲ ਕਿਸਾਨ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਗੁਰਚਰਨ ਸਿੰਘ ਕਾਲਾ ਦਾ ਕਿਸਾਨਾਂ ਵਲੋਂ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਕਿਸਾਨ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਕਜੁੱਟ ਹੋ ਕੇ ਕੰਮ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਜਸਪਾਲ ਸਿੰਘ ਮੀਤ ਪ੍ਰਧਾਨ, ਚਮਕੌਰ ਸਿੰਘ ਜਨਰਲ ਸਕੱਤਰ, ਜਗਤਾਰ ਸਿੰਘ ਤਾਰੀ ਪ੍ਰੈੱਸ ਸਕੱਤਰ ਅਤੇ ਕਰਨੈਲ ਸਿੰਘ ਖ਼ਜ਼ਾਨਚੀ ਚੁਣੇ ਗਏ। ਇਸ ਤੋਂ ਇਲਾਵਾ ਨਿਰਭੈ ਸਿੰਘ, ਪ੍ਰੇਮਜੀਤ ਸਿੰਘ, ਜਗਸੀਰ ਸਿੰਘ, ਗੁਰਜਿੰਦਰ ਸ਼ਰਮਾ, ਦਰਸ਼ਨ ਸਿੰਘ, ਮੱਖਣ ਸਿੰਘ, ਗੁਰਵਿੰਦਰ ਸਿੰਘ, ਦਲਵਾਰਾ ਸਿੰਘ, ਸੁਖਵੀਰ ਸਿੰਘ ਅਤੇ ਪਿਆਰਾ ਸਿੰਘ ਨੂੰ ਕਮੇਟੀ ਮੈਂਬਰ ਬਣਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤੀ ਮੁਹਿੰਮ ਤਹਿਤ ਬੀ.ਐੱਡ. ਵਿਦਿਆਰਥੀਆਂ ਦੇ ਭਾਸ਼ਨ ਮੁਕਾਬਲੇ ਕਰਵਾਏ ਨਸ਼ਿਆਂ ਦੇ ਖਾਤਮੇ ਲਈ ਪਰਿਵਾਰ, ਸਿੱਖਿਆ... ਅਗਲੀ ਖ਼ਬਰ 18-10-2026
Ad Position 24