18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਨਸ਼ੇ ਖਿਲਾਫ਼ ਸਾਂਝੀ ਮੁਹਿੰਮ ਤੇਜ਼

ਮਾਲੇਰਕੋਟਲਾ, 17 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਾਂਝੇ ਉਪਰਾਲੇ ਤੇਜ਼ ਕੀਤੇ ਗਏ ਹਨ । ਐਸ.

Ad Position 21
No active advertisement
ਅਜੀਤ ਡੈਸਕ 18-10-2026
ਮਾਲੇਰਕੋਟਲਾ, 17 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਾਂਝੇ ਉਪਰਾਲੇ ਤੇਜ਼ ਕੀਤੇ ਗਏ ਹਨ । ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਤਾਲਮੇਲ ਨਾਲ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਆ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧ ਮਜ਼ਬੂਤ ਕੀਤੇ ਜਾ ਰਹੇ ਹਨ। ਇਸ ਸਬੰਧੀ ਡੀ.ਐਸ.ਪੀ. (ਐਚ) ਸੁਮੀਤ ਸੂਦ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਨਾਖ਼ਤ ਕੀਤੇ 7 ਨਸ਼ਾ ਪ੍ਰਭਾਵਿਤ ਹਾਟਸਪਾਟਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਕਮਲ ਸਿਨੇਮਾ ਨੇੜਲੀ ਖਾਲੀ ਥਾਂ ’ਤੇ ਨਸ਼ਿਆਂ ਦੀ ਵਰਤੋਂ ਸਬੰਧੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਨਗਰ ਕੌਂਸਲ ਦੇ ਸਹਿਯੋਗ ਨਾਲ ਸਫ਼ਾਈ ਕਰਵਾਈ ਗਈ। ਇਸ ਕਾਰਜ ਲਈ ਕਰਮਚਾਰੀਆਂ ਅਤੇ ਜੇ.ਸੀ.ਬੀ. ਮਸ਼ੀਨ ਦੀ ਸਹਾਇਤਾ ਲਈ ਗਈ। ਡੀ.ਐਸ.ਪੀ. (ਐਚ) ਸੁਮੀਤ ਸੂਦ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਤਿੰਨ-ਪੱਖੀ ਰਣਨੀਤੀ ਅਪਣਾਈ ਗਈ ਹੈ, ਜਿਸ ਤਹਿਤ ਨਸ਼ਾ ਤਸਕਰੀ ਵਿਰੁੱਧ ਕਾਨੂੰਨੀ ਕਾਰਵਾਈ, ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਅਤੇ ਪੀੜਤਾਂ ਨੂੰ ਇਲਾਜ ਤੇ ਮੁੜ ਵਸੇਬੇ ਨਾਲ ਜੋੜਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਹਾਈ ਸਕੂਲ ਕੰਗਣਵਾਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਮੋਹਰੀ ਸਥਾਨ ਪ੍ਰਾ... ਅਗਲੀ ਖ਼ਬਰ ਬੇਰੁਜ਼ਗਾਰ ਅੱਜ ਆਪਣੇ ਢੰਗ ਨਾਲ ਮਨਾਉਣਗੇ ਦੁਸਹਿਰਾ ਸਰਕਾਰ ਸਹਿਕਾਰੀ ਸੁਸਾਇਟੀਆਂ ਨੂੰ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਲਵੇ-...
Ad Position 24