18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਲੌਂਗੋਵਾਲ, 17 ਅਕਤੂਬਰ (ਵਿਨੋਦ, ਖੰਨਾ)-ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਨੌਜਵਾਨਾਂ ਵਿੱਚ ਵਧ ਰਹੀ ਨਸ਼ਿਆਂ ਦੀ ਲਤ ਨੂੰ ਰੋਕਣ ਅਤੇ ਇਸ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਪ੍ਰਿੰਸੀਪਲ ਖੇਮ ਚੰਦ ਦੀ ਅਗਵਾਈ ਹੇਠ ਕਰਵਾਏ ਗਏ ਇਸ ਇਸ ਪ੍ਰੋਗਰਾਮ ਵਿੱਚ ਨਸ਼ਾ ਮੁਕਤੀ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਦੇ ਖੇਤਰ ਵਿੱਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਉੱਘੇ ਲੇਖਕ ਮੋਹਨ ਸ਼ਰਮਾ ਸਾਬਕਾ ਪ੍ਰੋਜੈਕਟ ਡਾਇਰੈਕਟਰ ਨਸ਼ਾ ਮੁਕਤੀ ਕੇਂਦਰ ਸੰਗਰੂਰ ਅਤੇ ਸ੍ਰੀ ਰਾਹੁਲ ਸੈਣੀ ਉਪ ਨਿਰਦੇਸ਼ਕ ਭਾਰਤ ਸੰਗਠਨ ਸੰਗਰੂਰ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 18-10-2026
ਲੌਂਗੋਵਾਲ, 17 ਅਕਤੂਬਰ (ਵਿਨੋਦ, ਖੰਨਾ)-ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਨੌਜਵਾਨਾਂ ਵਿੱਚ ਵਧ ਰਹੀ ਨਸ਼ਿਆਂ ਦੀ ਲਤ ਨੂੰ ਰੋਕਣ ਅਤੇ ਇਸ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਪ੍ਰਿੰਸੀਪਲ ਖੇਮ ਚੰਦ ਦੀ ਅਗਵਾਈ ਹੇਠ ਕਰਵਾਏ ਗਏ ਇਸ ਇਸ ਪ੍ਰੋਗਰਾਮ ਵਿੱਚ ਨਸ਼ਾ ਮੁਕਤੀ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਦੇ ਖੇਤਰ ਵਿੱਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਉੱਘੇ ਲੇਖਕ ਮੋਹਨ ਸ਼ਰਮਾ ਸਾਬਕਾ ਪ੍ਰੋਜੈਕਟ ਡਾਇਰੈਕਟਰ ਨਸ਼ਾ ਮੁਕਤੀ ਕੇਂਦਰ ਸੰਗਰੂਰ ਅਤੇ ਸ੍ਰੀ ਰਾਹੁਲ ਸੈਣੀ ਉਪ ਨਿਰਦੇਸ਼ਕ ਭਾਰਤ ਸੰਗਠਨ ਸੰਗਰੂਰ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ। ਸੈਮੀਨਾਰ ਦੌਰਾਨ ਮੋਹਨ ਸ਼ਰਮਾ ਵਲੋਂ ਨੌਜਵਾਨਾਂ ਵਿੱਚ ਵਧ ਰਹੇ ਨਸ਼ਿਆਂ ਦੇ ਰੁਝਾਨ, ਇਸ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਿਆਂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥਣਾਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਇੱਕ ਪ੍ਰਭਾਵਸ਼ਾਲੀ ਲਘੂ ਨਾਟਕ ਵੀ ਪੇਸ਼ ਕੀਤਾ ਗਿਆ, ਜਿਸ ਰਾਹੀਂ ਨਸ਼ਿਆਂ ਦੇ ਮਾੜੇ ਨਤੀਜਿਆਂ ਨੂੰ ਦਰਸਾਇਆ ਗਿਆ। ਵਿਦਿਆਲਿਆ ਦੇ ਪ੍ਰਿੰਸੀਪਲ ਸ੍ਰੀ ਖੇਮ ਚੰਦ ਨੇ ਨੌਜਵਾਨਾਂ ਵਿੱਚ ਵਧ ਰਹੀ ਨਸ਼ਿਆਂ ਦੀ ਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਦੂਰ ਕਰਨ ਲਈ ਜਾਗਰੂਕਤਾ ਅਤੇ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਪ੍ਰੋਗਰਾਮ ਦੇ ਅੰਤ ’ਚ ਸਮਾਜਿਕ ਵਿਗਿਆਨ ਦੇ ਅਧਿਆਪਕ ਅਤੇ ਮੰਚ ਸੰਚਾਲਕ ਵਿਨੀਤ ਸ਼ਰਮਾ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੁਰਜ ਵਿਖੇ 12ਵਾਂ ਦੁਸਹਿਰਾ ਅਤੇ ਪੇਂਡੂ ਖੇਡ ਮੇਲਾ 20 ਨੂੰ ਅਗਲੀ ਖ਼ਬਰ ਕੈਂਪ ਦੌਰਾਨ 68 ਖ਼ੂਨਦਾਨੀਆਂ ਨੇ ਕੀਤਾ ਖ਼ੂਨਦਾਨ ਸ਼ਾਦੀਹਰੀ ਦੀ ਨਜ਼ੂਲ ਜ਼ਮੀਨ ਲਈ ਧਰਨਾ ਛੇਵੇਂ ਦਿਨ ’ਚ ਦਾਖ਼ਲ
Ad Position 24