18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ-ਵਿਧਾਇਕ ਪੰਡੋਰੀ ਨਗਰ ਪੰਚਾਇਤ ਖਨੌਰੀ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ

ਖਨੌਰੀ, 17 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਨਗਰ ਪੰਚਾਇਤ ਖਨੌਰੀ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਅਤੇ ਆਵਾਜਾਈ ਦੀ ਸਮੱਸਿਆ ਨੂੰ ਦੂਰ ਕਰਨ ਦੇ ਮਕਸਦ ਨਾਲ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਦੌਰਾਨ ਟਰੱਕ ਮਾਰਕੀਟ ਦੇ ਨਾਲ ਲੱਗਦੀ ਸਰਵਿਸ ਰੋਡ ’ਤੇ ਖੜ੍ਹੀਆਂ ਗੱਡੀਆਂ ਅਤੇ ਲਗਾਈਆਂ ਗਈਆਂ ਰੇਹੜੀਆਂ ਨੂੰ ਹਟਾਇਆ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਖਨੌਰੀ, 17 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਨਗਰ ਪੰਚਾਇਤ ਖਨੌਰੀ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਅਤੇ ਆਵਾਜਾਈ ਦੀ ਸਮੱਸਿਆ ਨੂੰ ਦੂਰ ਕਰਨ ਦੇ ਮਕਸਦ ਨਾਲ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਦੌਰਾਨ ਟਰੱਕ ਮਾਰਕੀਟ ਦੇ ਨਾਲ ਲੱਗਦੀ ਸਰਵਿਸ ਰੋਡ ’ਤੇ ਖੜ੍ਹੀਆਂ ਗੱਡੀਆਂ ਅਤੇ ਲਗਾਈਆਂ ਗਈਆਂ ਰੇਹੜੀਆਂ ਨੂੰ ਹਟਾਇਆ ਗਿਆ। ਇਸ ਤੋਂ ਇਲਾਵਾ ਖਨੌਰੀ ਪੁਲ ਦੇ ਹੇਠਾਂ ਅਤੇ ਨਰਵਾਣਾ ਰੋਡ ’ਤੇ ਵੀ ਨਾਜਾਇਜ਼ ਤੌਰ ’ਤੇ ਲਗਾਈਆਂ ਰੇਹੜੀਆਂ ਨੂੰ ਹਟਾ ਕੇ ਸਫ਼ਾਈ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਪੰਚਾਇਤ ਦੇ ਕਾਰਜ ਸਾਧਕ ਅਫ਼ਸਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਦੀਆਂ ਸੜਕਾਂ ਦੇ ਕਿਨਾਰਿਆਂ ਅਤੇ ਸਰਵਿਸ ਰੋਡਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਵਿਸ ਰੋਡ ਅਤੇ ਪੁਲ ਦੇ ਹੇਠਾਂ ਰੇਹੜੀਆਂ ਲੱਗਣ ਅਤੇ ਵਾਹਨ ਖੜ੍ਹੇ ਹੋਣ ਕਾਰਨ ਆਵਾਜਾਈ ਵਿੱਚ ਰੁਕਾਵਟ ਪੈਦਾ ਹੁੰਦੀ ਹੈ, ਜਿਸ ਨਾਲ ਰਾਹਗੀਰਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਨਾਜਾਇਜ਼ ਕਬਜ਼ੇ ਹਟਾਏ ਗਏ ਹਨ, ਤਾਂ ਜੋ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਇਸ ਮੌਕੇ ਨਗਰ ਪੰਚਾਇਤ ਖਨੌਰੀ ਦੀ ਪ੍ਰਧਾਨ ਰੀਤੂ ਰਾਣੀ ਅਤੇ ਸੀਨੀਅਰ ਵਾਈਸ ਪ੍ਰਧਾਨ ਸ਼ੀਨੂੰ ਗਰਗ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖਣ, ਕੂੜਾ-ਕਰਕਟ ਖੁੱਲ੍ਹੀਆਂ ਥਾਵਾਂ ’ਤੇ ਨਾ ਸੁੱਟਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਪੰਚਾਇਤ ਦਾ ਸਹਿਯੋਗ ਕਰਨ । ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਿਸ਼ਾਲ ਕਾਂਸਲ, ਬਜਿੰਦਰ ਕੁਮਾਰ, ਕੌਂਸਲਰ ਬਲਵਿੰਦਰ ਸਿੰਘ ਅਤੇ ਨਗਰ ਪੰਚਾਇਤ ਦੇ ਅਧਿਕਾਰੀ ਗੁਰਮੇਲ ਸਿੰਘ, ਹਰਦੀਪ ਸਿੰਘ, ਜਸਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਰੇਵਾਲ ਨੇ ਕੀਤਾ ਖੂਨ ਦਾਨ ਅਗਲੀ ਖ਼ਬਰ ਪਿੰਡ ਬੁਰਜ ਵਿਖੇ 12ਵਾਂ ਦੁਸਹਿਰਾ ਅਤੇ ਪੇਂਡੂ ਖੇਡ ਮੇਲਾ 20 ਨੂੰ
Ad Position 24