ਝੋਟਾ ਦਾ ਕਤਲ ਮੰਦਭਾਗਾ-ਥੇੜ੍ਹੀ, ਬੂਰੜ
ਖਨੌਰੀ, 18 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਰਾਜ ਸਿੰਘ ਥੇੜ੍ਹੀ ਅਤੇ ਯਾਦਵਿੰਦਰ ਸਿੰਘ ਬੂਰੜ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮੁੱਚੇ ਸਮਾਜ ਲਈ ਚਿੰਤਾ ਦਾ ਵਿਸ਼ਾ ਹਨ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸੰਘਰਸ਼ ਕਰ ਰਹੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਖਨੌਰੀ, 18 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਰਾਜ ਸਿੰਘ ਥੇੜ੍ਹੀ ਅਤੇ ਯਾਦਵਿੰਦਰ ਸਿੰਘ ਬੂਰੜ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮੁੱਚੇ ਸਮਾਜ ਲਈ ਚਿੰਤਾ ਦਾ ਵਿਸ਼ਾ ਹਨ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸੰਘਰਸ਼ ਕਰ ਰਹੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ। ਨਸ਼ਿਆਂ ਕਾਰਨ ਅਨੇਕਾਂ ਪਰਿਵਾਰ ਉੱਜੜ ਰਹੇ ਹਨ ਅਤੇ ਨੌਜਵਾਨਾਂ ਦਾ ਜੀਵਨ ਹਨੇਰੇ ਵੱਲ ਧੱਕਿਆ ਜਾ ਰਿਹਾ ਹੈ। ਅਜਿਹੇ ਹਾਲਾਤ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕਰਨੀ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਬੇਹੱਦ ਜ਼ਰੂਰੀ ਹੈ।