ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ੁਰੂ
ਚੀਮਾ ਮੰਡੀ, 19 ਅਕਤੂਬਰ (ਗੁਰਜੀਤ ਸਿੰਘ ਚਹਿਲ) - ਪਿੰਡ ਬੀਰ ਕਲਾਂ ਵਿਖੇ ਸਥਿਤ ਸਿੱਧ ਸਮਾਧਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਵਿਸਾਖੀ ਦਾਸ 11ਵੀਂ ਸਾਲਾਨਾ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ 19 ਤੋਂ 21 ਅਕਤੂਬਰ ਤੱਕ ਮਨਾਈ ਜਾ ਰਹੀ ਹੈ। ਇਸ ਮੌਕੇ ਚੰਦਰ ਸਿਧਾਂਤ ਸਾਗਰ ਦੇ ਪਾਠ ਪ੍ਰਕਾਸ਼ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 21 ਨਵੰਬਰ ਨੂੰ ਪਾਏ ਜਾਣਗੇ।
ਚੀਮਾ ਮੰਡੀ, 19 ਅਕਤੂਬਰ (ਗੁਰਜੀਤ ਸਿੰਘ ਚਹਿਲ) - ਪਿੰਡ ਬੀਰ ਕਲਾਂ ਵਿਖੇ ਸਥਿਤ ਸਿੱਧ ਸਮਾਧਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਵਿਸਾਖੀ ਦਾਸ 11ਵੀਂ ਸਾਲਾਨਾ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ 19 ਤੋਂ 21 ਅਕਤੂਬਰ ਤੱਕ ਮਨਾਈ ਜਾ ਰਹੀ ਹੈ। ਇਸ ਮੌਕੇ ਚੰਦਰ ਸਿਧਾਂਤ ਸਾਗਰ ਦੇ ਪਾਠ ਪ੍ਰਕਾਸ਼ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 21 ਨਵੰਬਰ ਨੂੰ ਪਾਏ ਜਾਣਗੇ। ਭੋਗ ਉਪਰੰਤ ਤਪੋਬਨ ਢੱਕੀ ਸਾਹਿਬ ਵਾਲੇ ਬਾਬਾ ਦਰਸ਼ਨ ਸਿੰਘ ਵਲੋਂ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਦੌਰਾਨ ਉਹ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਸੇਵਾ ਵਿੱਚ ਯੋਗਦਾਨ ਪਾ ਰਹੀਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਇਸ ਅਸਥਾਨ ਦੇ ਗੱਦੀਨਸ਼ੀਨ ਬਾਬਾ ਰੁੜਕੀ ਦਾਸ ਨੇ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ‘ਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ ।