ਚੌਕੀ ਇੰਚਾਰਜ ਜੌੜੇਪੁਲ ਅਤੇ ਸਹਾਇਕ ਥਾਣੇਦਾਰ ਮੁਅੱਤਲ
ਮਾਲੇਰਕੋਟਲਾ, 19 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)-ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਵਲੋਂ ਡਿਊਟੀ ’ਚ ਕੋਤਾਹੀ ਵਰਤਣ ਦੇ ਦੋਸ਼ ਹੇਠ ਚੌਕੀ ਇੰਚਾਰਜ ਜੌੜੇਪੁਲ ਗੁਰਜੰਟ ਸਿੰਘ ਅਤੇ ਸਹਾਇਕ ਥਾਣੇਦਾਰ ਭਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ । ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ’ਚ ਡਿਊਟੀ ਪ੍ਰਤੀ ਲਾਪਰਵਾਹੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮਾਲੇਰਕੋਟਲਾ, 19 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)-ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਵਲੋਂ ਡਿਊਟੀ ’ਚ ਕੋਤਾਹੀ ਵਰਤਣ ਦੇ ਦੋਸ਼ ਹੇਠ ਚੌਕੀ ਇੰਚਾਰਜ ਜੌੜੇਪੁਲ ਗੁਰਜੰਟ ਸਿੰਘ ਅਤੇ ਸਹਾਇਕ ਥਾਣੇਦਾਰ ਭਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ । ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ’ਚ ਡਿਊਟੀ ਪ੍ਰਤੀ ਲਾਪਰਵਾਹੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕੋਤਾਹੀ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਭਵਿੱਖ ਵਿੱਚ ਵੀ ਸਖ਼ਤ ਵਿਭਾਗੀ ਕਾਰਵਾਈ ਜਾਰੀ ਰਹੇਗੀ ।