19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵੱਖ-ਵੱਖ ਸਿਆਸੀ ਆਗੂਆਂ ਨੇ ਕੀਤੀ ਨਾਅਰੇਬਾਜ਼ੀ

ਧੂਰੀ, 19 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚਾ ਦੇ ਸੱਦੇ ‘ਤੇ ਅੱਜ ਵੱਖ-ਵੱਖ ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਨੇ ਸਥਾਨਕ ਮੁੱਖ ਮੰਤਰੀ ਕੈਂਪਸ ਦਫ਼ਤਰ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੂੰ ਇਕ ‘ਲਾਹਨਤ ਪੱਤਰ’ ਸੌਂਪਿਆ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਨਸਾਫ਼ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 20-10-2026
ਧੂਰੀ, 19 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚਾ ਦੇ ਸੱਦੇ ‘ਤੇ ਅੱਜ ਵੱਖ-ਵੱਖ ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਨੇ ਸਥਾਨਕ ਮੁੱਖ ਮੰਤਰੀ ਕੈਂਪਸ ਦਫ਼ਤਰ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੂੰ ਇਕ ‘ਲਾਹਨਤ ਪੱਤਰ’ ਸੌਂਪਿਆ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਨਸਾਫ਼ ਦੀ ਮੰਗ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂ ਹਰਦੀਪ ਸਿੰਘ ਦੌਲਤਪੁਰ, ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਗੁਰਸੇਵ ਸਿੰਘ ਸੇਬੀ ਕਾਂਝਲਾ, ਜਥੇਦਾਰ ਕੁਲਵਿੰਦਰ ਸਿੰਘ ਕਾਂਝਲਾ, ਜਥੇਦਾਰ ਬੀਰ ਸਿੰਘ, ਦਰਸ਼ਨ ਸਿੰਘ ਧੂਰੀ, ਸਤਿਗੁਰ ਸਿੰਘ ਸਰਪੰਚ ਕਾਂਝਲਾ, ਯੂਥ ਆਗੂ ਗੁਰੀ ਮਾਨ, ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਸਵਿੰਦਰ ਸਿੰਘ ਰਸੂ ਖੰਗੂੜਾ , ਠੇਕੇਦਾਰ ਜਸਦੇਵ ਸਿੰਘ ਜੱਸਾ, ਨਿਰਭੈ ਸਿੰਘ ਹੇੜੀਕੇ ਅਤੇ ਸਵਰਨ ਸਿੰਘ ਧਾਂਦਰਾ ਸਮੇਤ ਹੋਰਨਾਂ ਪ੍ਰਮੁੱਖ ਆਗੂਆਂ ਨੇ ਹਾਜ਼ਰੀ ਭਰੀ। ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਮੁੱਖ ਮੰਤਰੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਤੁਰੰਤ ਅਸਤੀਫ਼ਾ ਦੇਣ ਅਤੇ ਡੀ.ਜੀ.ਪੀ. ਪੰਜਾਬ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ।
Ad Position 22
No active advertisement
ਪਿਛਲੀ ਖ਼ਬਰ ਸੱਤ ਰੋਜ਼ਾ ਐਨ.ਐਨ.ਐਸ. ਕੈਂਪ ਲਗਾਇਆ ਅਗਲੀ ਖ਼ਬਰ ‘ਆਪ’ ਵਿਧਾਇਕ ਪ੍ਰੋ. ਗੱਜਣਮਾਜਰਾ ਦੇ ਘਰ ਰੋਸ ਪੱਤਰ ਦੇਣ ਪੁੱਜੇ ਵੱਖ-ਵੱਖ ਪਾਰਟੀਆਂ ਦੇ ਆਗੂ
Ad Position 24