ਤੂਰਬੰਜਾਰਾ ’ਚ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲਣਗੇ ਅਮਿਤ ਸ਼ਾਹ
ਦਿੜ੍ਹਬਾ ਮੰਡੀ, 19 ਅਕਤੂਬਰ (ਜਸਵੀਰ ਸਿੰਘ ਔਜਲਾ)-ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰੇ ਦੌਰਾਨ ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਪਹੁੰਚਣਗੇ। ਪਿੰਡ ਵਿਚ ਗੁਲਜ਼ਾਰ ਸਿੰਘ ਤੁਰਬੰਜਾਰਾ ਦੀ ਮੌਤ ਦਾ ਮਾਮਲਾ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਦਿੜ੍ਹਬਾ ਮੰਡੀ, 19 ਅਕਤੂਬਰ (ਜਸਵੀਰ ਸਿੰਘ ਔਜਲਾ)-ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰੇ ਦੌਰਾਨ ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਪਹੁੰਚਣਗੇ। ਪਿੰਡ ਵਿਚ ਗੁਲਜ਼ਾਰ ਸਿੰਘ ਤੁਰਬੰਜਾਰਾ ਦੀ ਮੌਤ ਦਾ ਮਾਮਲਾ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਸਿਆਸੀ ਆਗੂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਚੁੱਕੇ ਹਨ। ਗ੍ਰਹਿ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਤੂਰਬੰਜਾਰਾ ਵਿਖੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਦੌਰੇ ਦੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸੰਬੰਧਿਤ ਵਿਭਾਗ ਸਰਗਰਮ ਨਜ਼ਰ ਆ ਰਹੇ ਹਨ। ਇਸ ਮੌਕੇ ਮ੍ਰਿਤਕ ਦੇ ਪੁੱਤਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਨਸਾਫ਼ ਦੀ ਉਮੀਦ ਹੈ। ਉਨ੍ਹਾਂ ਨੂੰ ਆਸ ਹੈ ਕਿ ਗ੍ਰਹਿ ਮੰਤਰੀ ਦੇ ਦਖ਼ਲ ਨਾਲ ਪਰਿਵਾਰ ਨੂੰ ਇਨਸਾਫ਼ ਮਿਲੇਗਾ ਅਤੇ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾਵੇਗੀ।