ਕਰੰਟ ਲੱਗਣ ਕਾਰਨ 15 ਸਾਲਾ ਲੜਕੇ ਦੀ ਮੌਤ, ਮਾਂ ਜ਼ਖ਼ਮੀ
ਲਹਿਰਾਗਾਗਾ, 20 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ)- ਦੁਸਹਿਰੇ ਵਾਲੇ ਦਿਨ ਸਥਾਨਕ ਵਾਰਡ ਨੰਬਰ 14 ’ਚ ਬਿਜਲੀ ਦਾ ਕਰੰਟ ਲੱਗਣ ਕਾਰਨ 15 ਸਾਲਾ ਲੜਕੇ ਦੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਵੀ ਕਰੰਟ ਲੱਗਣ ਕਾਰਨ ਜ਼ਖ਼ਮੀ ਹੋ ਗਈ। ਜ਼ਖ਼ਮੀ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਲਹਿਰਾਗਾਗਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਮ
ਮ੍ਰਿਤਕ ਗੋਬਿੰਦ ਰਾਮ ਦੀ ਫਾਈਲ ਤਸਵੀਰ।
21-10-2026
ਲਹਿਰਾਗਾਗਾ, 20 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ)- ਦੁਸਹਿਰੇ ਵਾਲੇ ਦਿਨ ਸਥਾਨਕ ਵਾਰਡ ਨੰਬਰ 14 ’ਚ ਬਿਜਲੀ ਦਾ ਕਰੰਟ ਲੱਗਣ ਕਾਰਨ 15 ਸਾਲਾ ਲੜਕੇ ਦੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਵੀ ਕਰੰਟ ਲੱਗਣ ਕਾਰਨ ਜ਼ਖ਼ਮੀ ਹੋ ਗਈ। ਜ਼ਖ਼ਮੀ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਲਹਿਰਾਗਾਗਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਅੰਡਰਬ੍ਰਿਜ ਨੇੜੇ ਸਥਿਤ ਬਸਤੀ ’ਚ ਰਹਿਣ ਵਾਲਾ ਗੋਬਿੰਦ (15) ਪੁੱਤਰ ਸੋਨੂੰ ਰਾਮ ਆਪਣੇ ਘਰ ਦੀ ਛੱਤ ’ਤੇ ਕਿਸੇ ਕੰਮ ਵਿੱਚ ਰੁੱਝਿਆ ਹੋਇਆ ਸੀ। ਇਸ ਦੌਰਾਨ ਘਰ ਦੇ ਲਾਗਿਓਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਉਸ ਨੂੰ ਕਰੰਟ ਲੱਗ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਆਪਣੇ ਪੁੱਤਰ ਨੂੰ ਬਚਾਉਣ ਲਈ ਅੱਗੇ ਆਈ ਉਸ ਦੀ ਮਾਂ ਪਾਲੋ ਨੂੰ ਵੀ ਕਰੰਟ ਦਾ ਝਟਕਾ ਲੱਗਿਆ, ਜਿਸ ਕਾਰਨ ਉਹ ਜ਼ਖ਼ਮੀ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਚ ਲਿਆ। ਪੁਲਿਸ ਵਲੋਂ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਇਸ ਦੁਖਦਾਈ ਘਟਨਾ ਦਾ ਪਤਾ ਲੱਗਣ ’ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਪੁੱਤਰ ਗੌਰਵ ਗੋਇਲ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਇਸ ਤੋਂ ਇਲਾਵਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰੀ ਚਹਿਲ ਨੇ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।