ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਰੂਪ ਰੇਖਾ ਉਲੀਕੀ
ਸੰਗਰੂਰ, 20 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਸਥਾਨਿਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾਣਗੇ। ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਸੁਸਾਇਟੀ ਸੇਵਕਾਂ ਦੀ ਤਿਆਰੀ ਮੀਟਿੰਗ ਹਰਭਜਨ ਸਿੰਘ ਭੱਟੀ ਮੁੱਖ ਸੇਵਾਦਾਰ ਦੀ ਅਗਵਾਈ ਅਤੇ ਹਰਦੀਪ ਸਿੰਘ ਸਾਹਨੀ ਤੇ ਨਰਿੰਦਰ ਪਾਲ ਸਿੰਘ ਸਾਹਨੀ ਐਡਵੋਕੇਟ ਸਰਪ੍ਰਸਤ ਦੀ ਨਿਗਰਾਨੀ ਹੇਠ ਹੋਈ।
ਸ
ਸਿੰਗਲਾ ਨੇ ਲੋਕ ਸਮੱਸਿਆਵਾਂ ਦੇ ਹੱਲ ਲਈ ਲਗਾਈ ‘ਜਨ ਸੱਥ’
21-10-2026
ਸੰਗਰੂਰ, 20 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਸਥਾਨਿਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾਣਗੇ। ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਸੁਸਾਇਟੀ ਸੇਵਕਾਂ ਦੀ ਤਿਆਰੀ ਮੀਟਿੰਗ ਹਰਭਜਨ ਸਿੰਘ ਭੱਟੀ ਮੁੱਖ ਸੇਵਾਦਾਰ ਦੀ ਅਗਵਾਈ ਅਤੇ ਹਰਦੀਪ ਸਿੰਘ ਸਾਹਨੀ ਤੇ ਨਰਿੰਦਰ ਪਾਲ ਸਿੰਘ ਸਾਹਨੀ ਐਡਵੋਕੇਟ ਸਰਪ੍ਰਸਤ ਦੀ ਨਿਗਰਾਨੀ ਹੇਠ ਹੋਈ। ਸੁਸਾਇਟੀ ਦੇ ਜਨਰਲ ਸਕੱਤਰ ਗੁਰਿੰਦਰ ਵੀਰ ਸਿੰਘ ਨੇ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਸੁਸਾਇਟੀ ਵਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਉਣ ਹਿਤ ਵੱਖ-ਵੱਖ ਸਮਾਗਮ ਹੋਣਗੇ। ਉਨ੍ਹਾਂ ਕਿਹਾ ਇਹ ਸਮਾਗਮ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਦੇ 100 ਸਾਲਾ ਸੱਚਖੰਡ ਪਿਆਨਾ ਦਿਵਸ ਨੂੰ ਵੀ ਸਮਰਪਿਤ ਕੀਤੇ ਗਏ ਹਨ । ਇਸ ਸੰਬੰਧੀ ਉਪਰੋਕਤ ਦੇ ਨਾਲ ਸੁਸਾਇਟੀ ਸੇਵਕ ਰਾਜਵਿੰਦਰ ਸਿੰਘ ਲੱਕੀ , ਚਰਨਜੀਤ ਪਾਲ ਸਿੰਘ, ਗੁਰਿੰਦਰ ਸਿੰਘ ਗੁਜਰਾਲ, ਦਲਵੀਰ ਸਿੰਘ ਬਾਬਾ, ਜਸਵਿੰਦਰ ਪਾਲ ਸਿੰਘ, ਸੁਰਿੰਦਰ ਪਾਲ ਸਿ ੰਘ ਸਿਦਕੀ, ਪ੍ਰੀਤਮ ਸਿੰਘ, ਅਮਰਿੰਦਰ ਸਿੰਘ ਮੌਖਾ, ਬਲਜੋਤ ਸਿੰਘ, ਹਰਵਿੰਦਰ ਸਿੰਘ ਬਿੱਟੂ, ਹਰਿੰਦਰਵੀਰ ਸਿੰਘ, ਜਗਜੀਤ ਸਿੰਘ ਸਰਨਾ ਤੇ ਅਧਾਰਿਤ ਵੱਖ ਵੱਖ ਪ੍ਰਬੰਧਕੀ ਕਮੇਟੀਆਂ ਦਾ ਗਠਨ ਕੀਤਾ ਗਿਆ। ਉਲੀਕੇ ਪ੍ਰੋਗਰਾਮਾਂ ਦਾ ਇਸ ਮੌਕੇ ਪੋਸਟਰ ਜਾਰੀ ਕੀਤਾ ਗਿਆ, ਜਿਸ ’ਚ ਚਰਨਕਮਲ ਸਿੰਘ ਸੇਖੋਂ, ਬਲਵੰਤ ਸਿੰਘ ਭਿੱਖੀ, ਹਰਫੂਲ ਸਿੰਘ, ਅਮਰਜੀਤ ਸਿੰਘ ਪਾਹਵਾ, ਹਰਜੀਤ ਸਿੰਘ ਪਾਹਵਾ, ਹਰਵਿੰਦਰ ਸਿੰਘ ਪੱਪੂ ਵੀ ਸ਼ਾਮਲ ਹੋਏ। ਉਲੀਕੇ ਪ੍ਰੋਗਰਾਮਾਂ ਅਨੁਸਾਰ 26 ਤੋਂ 30 ਅਕਤੂਬਰ ਤੱਕ ਅੰਮ੍ਰਿਤ ਵੇਲੇ ਦੀਆਂ ਪ੍ਰਭਾਤ ਫੇਰੀਆਂ ਰੋਜ਼ਾਨਾ ਸਵੇਰੇ 5 ਵਜੇ ਗੁਰਦੁਆਰਾ ਸਾਹਿਬ ਗੁਰੂ ਨਾਨਕਪੁਰਾ ਤੋਂ ਚਾਲੇ ਪਾਉਣਗੀਆਂ। ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਦੇ 100 ਸਾਲਾ ਸੱਚਖੰਡ ਪਿਆਨਾ ਦਿਵਸ ਸਬੰਧੀ 29 ਅਕਤੂਬਰ ਦੀ ਰਾਤ ਨੂੰ ਭਾਈ ਜਸਵਿੰਦਰ ਸਿੰਘ ਹਜ਼ੂਰੀ ਕਥਾ ਵਾਚਕ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਕਥਾ ਵਿਚਾਰ ਕਰਨਗੇ, ਜਦੋਂ ਕਿ ਗਿਆਨੀ ਅਮਰੀਕ ਸਿੰਘ ਸ਼ਾਦੀਹਰੀ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਰੋਗ ਨਿਵਾਰਨ ਸੁਨਾਮ ਵੀ ਗੁਰਮਤਿ ਵਿਚਾਰਾਂ ਦੀ ਕਰਨਗੇ ।