21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਅਲੀਸ਼ੇਰ ਹਾਦਸੇ ’ਚ ਮਾਰੇ ਗਏ ਮਨਰੇਗਾ ਵਰਕਰਾਂ ਦੇ ਵਾਰਿਸਾਂ ਨੂੰ ਮੁਆਵਜ਼ਾ ਦਿਵਾਉਣ ਲਈ ਯਤਨਸ਼ੀਲ - ਗੋਇਲ

ਲਹਿਰਾਗਾਗਾ, 20 ਅਕਤੂਬਰ (ਪ੍ਰਵੀਨ ਖੋਖਰ) - ਜਾਖਲ-ਸੰਗਰੂਰ ਨੈਸ਼ਨਲ ਹਾਈਵੇਅ ’ਤੇ ਲਹਿਰਾਗਾਗਾ ਦੇ ਨੇੜਲੇ ਪਿੰਡ ਚੋਟੀਆਂ ਕੋਲ ਕੁਝ ਦਿਨ ਪਹਿਲਾਂ ਵਾਪਰੇ ਇਕ ਸੜਕ ਹਾਦਸੇ ਦੌਰਾਨ 8 ਮਨਰੇਗਾ ਵਰਕਰਾਂ ਦੀ ਮੌਤ ਅਤੇ ਕਰੀਬ 12 ਦੇ ਜ਼ਖ਼ਮੀ ਹੋਣ ਦੀ ਘਟਨਾ ’ਤੇ ਮੈਂ ਦੁਖੀ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਆਪਣੇ ਨਿਵਾਸ ਸਥਾਨ ’ਤੇ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਗੱਲਬਾਤ ਦੌਰਾਨ । 21-10-2026
ਲਹਿਰਾਗਾਗਾ, 20 ਅਕਤੂਬਰ (ਪ੍ਰਵੀਨ ਖੋਖਰ) - ਜਾਖਲ-ਸੰਗਰੂਰ ਨੈਸ਼ਨਲ ਹਾਈਵੇਅ ’ਤੇ ਲਹਿਰਾਗਾਗਾ ਦੇ ਨੇੜਲੇ ਪਿੰਡ ਚੋਟੀਆਂ ਕੋਲ ਕੁਝ ਦਿਨ ਪਹਿਲਾਂ ਵਾਪਰੇ ਇਕ ਸੜਕ ਹਾਦਸੇ ਦੌਰਾਨ 8 ਮਨਰੇਗਾ ਵਰਕਰਾਂ ਦੀ ਮੌਤ ਅਤੇ ਕਰੀਬ 12 ਦੇ ਜ਼ਖ਼ਮੀ ਹੋਣ ਦੀ ਘਟਨਾ ’ਤੇ ਮੈਂ ਦੁਖੀ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਆਪਣੇ ਨਿਵਾਸ ਸਥਾਨ ’ਤੇ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਗੋਇਲ ਨੇ ਕਿਹਾ ਕਿ ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲਾਂ ’ਚ ਜ਼ੇਰੇ-ਇਲਾਜ ਜ਼ਖ਼ਮੀਆਂ ਦੀ ਦੇਖਭਾਲ ਲਈ ਬਕਾਇਦਾ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਸ੍ਰੀ ਗੋਇਲ ਨੇ ਕਿਹਾ ਕਿ ਇਸ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕ ਮਨਰੇਗਾ ਵਰਕਰਾਂ ਦੇ ਵਾਰਿਸ ਅਤੇ ਜ਼ਖ਼ਮੀ ਵਿਅਕਤੀ ਬੇਹੱਦ ਗਰੀਬ ਪਰਿਵਾਰਾਂ ਨਾਲ ਸੰਬੰਧਿਤ ਹਨ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਅਤੇ ਜ਼ਖ਼ਮੀਆਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿਵਾਉਣ ਲਈ ਉਹ ਦਿਨ-ਰਾਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਦਫ਼ ਤਰ ਦੇ ਸੰਪਰਕ ’ਚ ਹਨ।
Ad Position 22
No active advertisement
ਪਿਛਲੀ ਖ਼ਬਰ ਅਲੀਸ਼ੇਰ ਹਾਦਸੇ ਨੇ ਅੱਠ ਘਰਾਂ ’ਚ ਵਿਛਾ ਦਿੱਤੇ ਸੱਥਰ ਕਿਤੇ ਮਾਵਾਂ ਦੀ ਮੌਤ ਨਾਲ਼ ਯਤੀਮ ਹੋਏ ਬੱਚੇ, ਕਿਤੇ ਜ਼ਿੰਦਗੀ ਤੇ... ਅਗਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ
Ad Position 24