21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੁਫ਼ਤ ਮੈਡੀਕਲ ਜਾਂਚ ਕੈਂਪ ਲਾਇਆ

ਭਵਾਨੀਗੜ੍ਹ, 21 ਅਕਤੂਬਰ , (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਰਹਿਬਰ ਹਸਪਤਾਲ ਵਲੋਂ ਗੁਰਦੁਆਰਾ ਟਿੱਕੀ ਸਾਹਿਬ, ਕਾਦਰਾਬਾਦ ਵਿਖੇ ਮੁਫ਼ਤ ਆਰਥੋਪੀਡਿਕ ਅਤੇ ਜਨਰਲ ਮੈਡੀਕਲ ਜਾਂਚ ਕੈਂਪ ਲਾਇਆ ਗਿਆ। ਇਸ ਵਿਚ ਕੈਂਪ 180 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮਾਹਿਰ ਡਾਕਟਰਾਂ ਵਲੋਂ ਲੋੜੀਂਦੀ ਸਲਾਹ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 22-10-2026
ਭਵਾਨੀਗੜ੍ਹ, 21 ਅਕਤੂਬਰ , (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਰਹਿਬਰ ਹਸਪਤਾਲ ਵਲੋਂ ਗੁਰਦੁਆਰਾ ਟਿੱਕੀ ਸਾਹਿਬ, ਕਾਦਰਾਬਾਦ ਵਿਖੇ ਮੁਫ਼ਤ ਆਰਥੋਪੀਡਿਕ ਅਤੇ ਜਨਰਲ ਮੈਡੀਕਲ ਜਾਂਚ ਕੈਂਪ ਲਾਇਆ ਗਿਆ। ਇਸ ਵਿਚ ਕੈਂਪ 180 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮਾਹਿਰ ਡਾਕਟਰਾਂ ਵਲੋਂ ਲੋੜੀਂਦੀ ਸਲਾਹ ਦਿੱਤੀ ਗਈ। ਕੈਂਪ ਦੌਰਾਨ ਹੱਡੀਆਂ ਤੇ ਜੋੜਾਂ ਦੇ ਮਾਹਿਰ ਡਾ. ਅਮਨਦੀਪ ਸਿੰਘ, ਬੱਚਿਆਂ ਦੇ ਮਾਹਿਰ ਡਾ. ਵਿਵਨੀਤ ਸਿੰਘ, ਮੈਡੀਸਨ ਦੇ ਮਾਹਿਰ ਡਾ. ਅਮਨਦੀਪ ਕੌਰ ਅਤੇ ਜੋੜਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਮੁਹੰਮਦ ਅਦਨਾਨ ਨੇ ਮਰੀਜ਼ਾਂ ਦੀ ਜਾਂਚ ਕੀਤੀ। ਇਸ ਮੌਕੇ ਦਿਲ ਦੀਆਂ ਬਿਮਾਰੀਆਂ , ਸ਼ੂਗਰ, ਹੱਡੀਆਂ ਤੇ ਜੋੜਾਂ ਦੀਆਂ ਸਮੱਸਿਆਵਾਂ ਅਤੇ ਹੋਰ ਆਮ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਸਿਹਤ ਸਬੰਧੀ ਲੋੜੀਂਦੀ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਰਹਿਬਰ ਸੰਸਥਾ ਦੇ ਚੇਅਰਮੈਨ ਡਾ. ਐਮ.ਐਸ. ਖਾਨ ਨੇ ਮਰੀਜ਼ਾਂ ਨੂੰ ਸੰਬੋਧਨ ਕਰਦਿਆਂ ਬਿਮਾਰੀਆਂ ਸਬੰਧੀ ਅਤੇ ਉਨ੍ਹਾਂ ਦੇ ਬਚਾਅ ਲਈ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਕੈਂਪ ਦੌਰਾਨ ਪਿੰਡ ਵਾਸੀਆਂ ਨੇ ਡਾ. ਖਾਨ ਅਤੇ ਡਾਕਟਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਰਹਿਬਰ ਹਸਪਤਾਲ ਦੇ ਨਰਸਿੰਗ ਸਟਾਫ਼ ਨੇ ਵੀ ਆਪਣੀਆਂ ਸੇਵਾਵਾਂ ਨਿਭਾਈਆਂ।
Ad Position 22
No active advertisement
ਪਿਛਲੀ ਖ਼ਬਰ ਜਾਗੋ ਇੰਟਰਨੈਸ਼ਨਲ ਡਾ. ਸੁਰਿੰਦਰ ਕਾਹਲੋਂ ਵਿਸ਼ੇਸ਼ ਅੰਕ ਲੋਕ ਅਰਪਣ ਗੁਲਜ਼ਾਰ ਅਤੇ ਬਿਕਰਮਜੀਤ ਕੇਸ ਵੀ ਸੀ. ਬੀ. ਆਈ. ਨੂੰ ਸੌ... ਅਗਲੀ ਖ਼ਬਰ ਪੁਲਿਸ ਵਲੋਂ ਪਿੰਡਾਂ ਅੰਦਰ ਸੁੰਨੀਆਂ ਪਈਆਂ ਖੰਡਰ ਇਮਾਰਤਾਂ ਦੀ ਸਾਂਭ-ਸੰਭਾਲ ਦਾ ਕੰਮ ਤੇਜ਼ੀ ਨਾਲ ਸ਼ੁਰੂ
Ad Position 24