23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਐਮ.ਐਲ.ਜੀ. ਸਕੂਲ ਚੀਮਾ ਨੇ ਨਸ਼ਿਆਂ ਖਿਲਾਫ ਕੱਢੀ ਜਾਗਰੂਕਤਾ ਰੈਲੀ

ਚੀਮਾ ਮੰਡੀ, 22 ਅਕਤੂਬਰ (ਗੁਰਜੀਤ ਸਿੰਘ ਚਹਿਲ)-ਨਸ਼ਾ ਮੁਕਤ ਸਮਾਜ ਦੀ ਸਿਰਜਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਅੱਜ ਐਮ. ਐਲ.

Ad Position 21
No active advertisement
ਐਮ.ਐਲ.ਜੀ. ਸਕੂਲ ਚੀਮਾ ਮੰਡੀ ਵਿਖੇ ਨਸ਼ਿਆਂ ਖ਼ਿਲਾਫ਼ ਕੱਢੀ ਜਾਗਰੂਕਤਾ ਰੈਲੀ ਦਾ ਦ੍ਰਿਸ਼। ਤਸਵੀਰ : ਗੁਰਜੀਤ ਸਿੰਘ ਚਹਿਲ 23-10-2026
ਚੀਮਾ ਮੰਡੀ, 22 ਅਕਤੂਬਰ (ਗੁਰਜੀਤ ਸਿੰਘ ਚਹਿਲ)-ਨਸ਼ਾ ਮੁਕਤ ਸਮਾਜ ਦੀ ਸਿਰਜਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਅੱਜ ਐਮ.ਐਲ.ਜੀ. ਕਾਨਵੈਂਟ ਸਕੂਲ ਚੀਮਾ ਮੰਡੀ ਵਲੋਂ ਨਸ਼ਿਆਂ ਵਿਰੁੱਧ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਸਕੂਲ ਮੈਨੇਜਮੈਂਟ, ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਰੈਲੀ ਚੀਮਾ ਮੰਡੀ ਦੇ ਪੂਰੇ ਬਾਜ਼ਾਰ ‘ਚੋਂ ਹੋ ਕੇ ਲੰਘੀ, ਜਿੱਥੇ ਵਿਦਿਆਰਥੀਆਂ ਨੇ ਨਸ਼ਿਆਂ ਖ਼ਿਲਾਫ਼ ਨਾਅਰੇ ਲਗਾ ਕੇ ਲੋਕਾਂ ਨੂੰ ਇਸ ਸਮਾਜਿਕ ਬੁਰਾਈ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁਲਿਸ ਕਪਤਾਨ ਦਵਿੰਦਰ ਅੱਤਰੀ, ਉਪ ਪੁਲਿਸ ਕਪਤਾਨ ਹਰਸਿਮਰਨ ਸਿੰਘ ਅਤੇ ਥਾਣਾ ਮੁਖੀ ਚੀਮਾ ਸਬ ਇੰਸਪੈਕਟਰ ਰਾਜ ਕੁਮਾਰ ਨੇ ਸ਼ਿਰਕਤ ਕੀਤੀ। ਉਨ੍ਹਾਂ ਦੀ ਮੌਜੂਦਗੀ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ ਅਤੇ ਨਸ਼ਾ ਮੁਕਤ ਸਮਾਜ ਦੇ ਸੰਦੇਸ਼ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ। ਅਖੀਰ ’ਚ ਸਕੂਲ ਚ ਪੁੱਜੇ ਵਿਸ਼ੇਸ਼ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਦਾ ਸੰਦੇਸ਼ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚੇ-ਸੰਸਦ ਮੈਂਬਰ ਡਾ. ਅਮਰ ਸਿੰਘ ਅਗਲੀ ਖ਼ਬਰ ਸਤੌਜ ਅਕੈਡਮੀ ਵਿਖੇ ਜੀ.ਐੱਸ.ਟੀ. ਇੰਸਪੈਕਟਰ ਸੰਦੀਪ ਗਰਗ ਦਾ ਸਨਮਾਨ
Ad Position 24