23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮੁਫ਼ਤ ਮੈਡੀਕਲ ਜਾਂਚ ਕੈਂਪ ਅੱਜ

ਚੀਮਾ ਮੰਡੀ, 22 ਅਕਤੂਬਰ (ਗੁਰਜੀਤ ਸਿੰਘ ਚਹਿਲ)-ਨਾਮਵਰ ਵਿੱਦਿਅਕ ਸੰਸਥਾ ਕੇ. ਸੀ.

Ad Position 21
No active advertisement
ਅਜੀਤ ਡੈਸਕ 23-10-2026
ਚੀਮਾ ਮੰਡੀ, 22 ਅਕਤੂਬਰ (ਗੁਰਜੀਤ ਸਿੰਘ ਚਹਿਲ)-ਨਾਮਵਰ ਵਿੱਦਿਅਕ ਸੰਸਥਾ ਕੇ. ਸੀ. ਟੀ. ਕਾਲਜ ਫਤਿਹਗੜ੍ਹ ਵਿਖੇ ਸਵ. ਰੁਲਦੂ ਰਾਮ ਨੰਬਰਦਾਰ ਦੀ ਮਿੱਠੀ ਅਤੇ ਨਿੱਘੀ ਯਾਦ ਨੂੰ ਸਮਰਪਿਤ ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮੁੱਖ ਰੱਖਦਿਆਂ ਅੱਜ ਖੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾਵੇਗਾ। ਇਸ ਮੌਕੇ ਸੁਨਾਮ ਦੇ ਇਕ ਨਿੱਜੀ ਹਸਪਤਾਲ ਦੇ ਮਾਹਿਰ ਡਾ. ਅੱਖ, ਨੱਕ, ਕੰਨ ਅਤੇ ਗਲ਼ੇ ਦੀਆਂ ਬਿਮਾਰੀਆਂ ਦੀ ਜਾਂਚ ਕਰਨਗੇ ਅਤੇ ਬਲੱਡ ਬੈਂਕ ਸੰਗਰੂਰ ਦੀ ਟੀਮ ਖੂਨਦਾਨ ਕੈਂਪ ‘ਚ ਪੁਜੇਗੀ। ਕਾਲਜ ਚੇਅਰਮੈਨ ਮੌਂਟੀ ਗਰਗ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜਿਕ ਸੇਵਾ ਹੈ ਅਤੇ ਸਾਡੇ ਵਲੋਂ ਕੀਤਾ ਗਿਆ ਖੂਨਦਾਨ ਕਿਸੇ ਲੋੜਵੰਦ ਵਿਅਕਤੀ ਲਈ ਜੀਵਨ ਦਾਨ ਸਾਬਤ ਹੋ ਸਕਦਾ ਹੈ। ਇਸ ਮੌਕੇ ਕਾਲਜ ਸਕੱਤਰ ਰਾਮ ਗੋਪਾਲ ਗਰਗ, ਕਾਲਜ ਪ੍ਰਧਾਨ ਜਸਵੰਤ ਸਿੰਘ ਵੜੈਚ, ਸਹਿ ਸਰਪ੍ਰਸਤ ਸਤਵੰਤ ਸਿੰਘ ਖੰਡੇਬਾਦ, ਕਾਲਜ ਪ੍ਰਿੰਸੀਪਲ ਮਨੋਜ ਗੋਇਲ, ਕਾਲਜ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਰਨਾਲਾ ਦੇ 5 ਕਾਲਜਾਂ ’ਚ 330 ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਦਾ ਇਮਤਿਹਾਨ ਦਿੱਤਾ ਅਗਲੀ ਖ਼ਬਰ ਸੇਵਾ ਮੁਕਤ ਅਧਿਆਪਕਾ ਯੋਗ ਮਾਇਆ ਜੈਨ ਦਾ ਦਿਹਾਂਤ
Ad Position 24