23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਚੇਅਰਮੈਨ ਛਾਜਲੀ ਨੇ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਨਾਲ ਹਮੇਸ਼ਾ ਮਨ ਨੂੰ ਸ਼ਾਂਤੀ ਮਿਲਦੀ ਹੈ-ਸੱਤਪਾਲ ਮੌੜ

ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਨਾਲ ਹਮੇਸ਼ਾ ਮਨ ਨੂੰ ਸ਼ਾਂਤੀ ਮਿਲਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਸਤਪਾਲ ਮੌੜ ਨੇ ਨਿਊ ਜੈ ਮਾਤਾ ਦਾਤੀ ਕਲੱਬ ਦੇ ਪ੍ਰਧਾਨ ਪ੍ਰਧਾਨ ਦਵਿੰਦਰ ਕੁਮਾਰ ਟੀਟੂ ਦੀਕਸ਼ਤ ਨੂੰ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 31 ਹਜ਼ਾਰ ਰੁਪਈਆ ਦੀ ਰਾਸ਼ੀ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 23-10-2026
ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਨਾਲ ਹਮੇਸ਼ਾ ਮਨ ਨੂੰ ਸ਼ਾਂਤੀ ਮਿਲਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਸਤਪਾਲ ਮੌੜ ਨੇ ਨਿਊ ਜੈ ਮਾਤਾ ਦਾਤੀ ਕਲੱਬ ਦੇ ਪ੍ਰਧਾਨ ਪ੍ਰਧਾਨ ਦਵਿੰਦਰ ਕੁਮਾਰ ਟੀਟੂ ਦੀਕਸ਼ਤ ਨੂੰ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 31 ਹਜ਼ਾਰ ਰੁਪਈਆ ਦੀ ਰਾਸ਼ੀ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਆਖਿਆ ਕਿ ਕਲੱਬ ਵਲੋਂ ਮਨੁੱਖਤਾ ਦੇ ਭਲੇ ਲਈ ਕੀਤੇ ਜਾਂਦੇ ਕਾਰਜ ਸ਼ਲਾਘਾ ਯੋਗ ਕਦਮ ਹਨ। ਇਸ ਤੋਂ ਇਲਾਵਾ ਐਨ.ਆਰ.ਆਈ ਸਮਾਜ ਸੇਵੀ ਐਮ.ਪੀ ਚੱਠਾ ਤੇ ਰਵੀ ਚੱਠਾ ਦੇ ਪਰਿਵਾਰ ਵਲੋਂ 21000 ਰੁਪਏ ਦੀ ਸੇਵਾ ਕਲੱਬ ਨੂੰ ਸੌਂਪੀ ਗਈ। ਕਲੱਬ ਪ੍ਰਬੰਧਕਾਂ ਨੇ ਸਮਾਜ ਸੇਵੀਆਂ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਲਈ ਰਾਸ਼ੀ ਦੇਣ ’ਤੇ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਰਾਜੂ ਪੂਹਲੀ, ਅੰਕੁਰ ਮਾਸਟਰ, ਡਾ: ਜਗਦੇਵ ਸਿੰਘ ਗੋਧੀ, ਡਾ: ਗੁਰਪ੍ਰੀਤ ਸਿੰਘ ਸਿੱਧੂ, ਮਹਿਮਾ ਚੱਠਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੈਣ ਸਮਾਜ ਵੈੱਲਫੇਅਰ ਕਮੇਟੀ ਵਲੋਂ ਤਿੰਨ ਰੋਜ਼ਾ ਧਾਰਮਿਕ ਸਮਾਗਮ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਅਤੇ ਅਪਾਹਜਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ
Ad Position 24