ਦਰਬਾਰ ਸਾਹਿਬ ਦਾ ਲੈਂਟਰ ਪਾਇਆ
ਲੌਂਗੋਵਾਲ, 22 ਅਕਤੂਬਰ (ਵਿਨੋਦ, ਖੰਨਾ)-ਗੁਰਦੁਆਰਾ ਬਾਬਾ ਜਵਾਹਰ ਦਾਸ ਵਿਖੇ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਲਈ ਕਾਰ ਸੇਵਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਜਾਰੀ ਹੈ। ਇਸ ਕਾਰ ਸੇਵਾ ਵਿੱਚ ਸਮੂਹ ਨਗਰ ਨਿਵਾਸੀਆਂ ਵਲੋਂ ਵਧ-ਚੜ੍ਹ ਕੇ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ।
ਲੌਂਗੋਵਾਲ, 22 ਅਕਤੂਬਰ (ਵਿਨੋਦ, ਖੰਨਾ)-ਗੁਰਦੁਆਰਾ ਬਾਬਾ ਜਵਾਹਰ ਦਾਸ ਵਿਖੇ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਲਈ ਕਾਰ ਸੇਵਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਜਾਰੀ ਹੈ। ਇਸ ਕਾਰ ਸੇਵਾ ਵਿੱਚ ਸਮੂਹ ਨਗਰ ਨਿਵਾਸੀਆਂ ਵਲੋਂ ਵਧ-ਚੜ੍ਹ ਕੇ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਦਰਬਾਰ ਸਾਹਿਬ ਦੀ ਇਮਾਰਤ ਦੇ ਦੂਜੇ ਪੜਾਅ ਤਹਿਤ ਅੱਜ ਮੁੱਖ ਦਰਬਾਰ ਸਾਹਿਬ ਦਾ ਲੈਂਟਰ ਪਾਇਆ ਗਿਆ। ਇਸ ਮੌਕੇ ਬਾਬਾ ਅਮਰੀਕ ਸਿੰਘ ਹੈੱਡ ਗ੍ਰੰਥੀ ਵਲੋਂ ਅਰਦਾਸ ਕੀਤੀ ਗਈ, ਜਿਸ ਉਪਰੰਤ ਸੰਗਤਾਂ ਦੀ ਹਾਜ਼ਰੀ ਵਿੱਚ ਲੈਂਟਰ ਪਾਉਣ ਦੀ ਸੇਵਾ ਸੰਪੰਨ ਹੋਈ। ਬਾਬਾ ਅਮਰੀਕ ਸਿੰਘ ਹੈੱਡ ਗ੍ਰੰਥੀ ਨੇ ਦੱਸਿਆ ਕਿ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਦਾ ਕਾਰਜ ਸਮੂਹ ਨਗਰ ਨਿਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਿਹਾ ਹੈ। ਇਸ ਮੌਕੇ ਲੋਕਲ ਕਮੇਟੀ ਦੇ ਪ੍ਰਧਾਨ ਭਾਈ ਜਸਕਰਨ ਸਿੰਘ, ਮੈਂਬਰ ਧਰਮ ਸਿੰਘ, ਵੈੱਲਫੇਅਰ ਕਮੇਟੀ ਦੇ ਪ੍ਰਧਾਨ ਬਲਬਿੰਦਰ ਸਿੰਘ ਢਿੱਲੋਂ, ਮੀਤ ਪ੍ਰਧਾਨ ਬਿੱਕਰ ਸਿੰਘ ਸਾਬਕਾ ਸਰਪੰਚ, ਗੁਰਦੀਪ ਸਿੰਘ ਮੈਨੇਜਰ, ਖ਼ਜ਼ਾਨਚੀ ਸੁਖਬੀਰ ਸਿੰਘ, ਸਕੱਤਰ ਦਰਬਾਰਾ ਸਿੰਘ ਨੰਬਰਦਾਰ, ਮਨਜੀਤ ਸਿੰਘ ਨੰਬਰਦਾਰ, ਬਲਵਿੰਦਰ ਸਿੰਘ,ਧਰਮ ਸਿੰਘ, ਚਮਨਪ੍ਰੀਤ ਸਿੰਘ ਮੈਂਬਰ, ਬਲਜਿੰਦਰ ਸਿੰਘ, ਸਾਹਿਲਪ੍ਰੀਤ ਸਿੰਘ, ਠੇਕੇਦਾਰ ਅਜੈਬ ਸਿੰਘ , ਹਰਪਾਲ ਸਿੰਘ, ਜਸਵੀਰ ਸਿੰਘ ਜੱਸੀ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।