ਸਾਂਝਾ ਦਿਵਿਆਂਗ ਮੋਰਚਾ ਪੰਜਾਬ ਵਲੋਂ ਮੁੱਖ ਮੰਤਰੀ ਕੈਂਪਸ ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ
ਧੂਰੀ, 22 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਸਾਂਝਾ ਦਿਵਿਆਂਗ ਮੋਰਚਾ ਪੰਜਾਬ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਅੱਜ ਮੁੱਖ ਮੰਤਰੀ ਕੈਂਪਸ ਦਫ਼ਤਰ ਦੇ ਅੱਗੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਮੋਰਚੇ ਦੇ ਆਗੂ ਲਾਭ ਸਿੰਘ ਹੀਰਾ ਨੇ ਦੱਸਿਆ ਕਿ ਇਹ ਸੰਘਰਸ਼ ਉਦੋਂ ਤੱਕ ਲਗਾਤਾਰ ਜਾਰੀ ਰਹੇਗਾ, ਜਦੋਂ ਤੱਕ ਸਰਕਾਰ ਦਿਵਿਆਂਗ ਭੈਣਾਂ-ਭਰਾਵਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕਰਦੀ।
ਭ
ਭੁੱਖ ਹੜਤਾਲ ਦੌਰਾਨ ਦਿਵਿਆਂਗ ਮੋਰਚੇ ਦੇ ਸਾਥੀ। ਤਸਵੀਰ-ਲਖਵੀਰ ਸਿੰਘ ਧਾਂਦਰਾ
23-10-2026
ਧੂਰੀ, 22 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਸਾਂਝਾ ਦਿਵਿਆਂਗ ਮੋਰਚਾ ਪੰਜਾਬ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਅੱਜ ਮੁੱਖ ਮੰਤਰੀ ਕੈਂਪਸ ਦਫ਼ਤਰ ਦੇ ਅੱਗੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਮੋਰਚੇ ਦੇ ਆਗੂ ਲਾਭ ਸਿੰਘ ਹੀਰਾ ਨੇ ਦੱਸਿਆ ਕਿ ਇਹ ਸੰਘਰਸ਼ ਉਦੋਂ ਤੱਕ ਲਗਾਤਾਰ ਜਾਰੀ ਰਹੇਗਾ, ਜਦੋਂ ਤੱਕ ਸਰਕਾਰ ਦਿਵਿਆਂਗ ਭੈਣਾਂ-ਭਰਾਵਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕਰਦੀ। ਆਗੂਆਂ ਨੇ ਕਿਹਾ ਕਿ 6 ਅਗਸਤ ਤੋਂ ਦਿਵਿਆਂਗ ਸਾਥੀ ਧੂਰੀ ਦੇ ਤ੍ਰਿਵੈਣੀ ਚੌਕ ਵਿੱਚ ਇਨਸਾਫ਼ ਦੀ ਉਮੀਦ ਲੈ ਕੇ ਧਰਨੇ ‘ਤੇ ਬੈਠੇ ਹਨ। ਲਗਭਗ ਢਾਈ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਵਲੋਂ ਮਸਲੇ ਦਾ ਕੋਈ ਠੋਸ ਹੱਲ ਨਾ ਕੱਢਣਾ ਬੇਹੱਦ ਅਫ਼ਸੋਸਨਾਕ ਹੈ । ਵਾਰ-ਵਾਰ ਮੀਟਿੰਗਾਂ ਕਰਕੇ ਭਰੋਸੇ ਦੇਣਾ ਪਰ ਉਨ੍ਹਾਂ ਨੂੰ ਪੂਰਾ ਨਾ ਕਰਨਾ ਸਰਕਾਰ ਦੀ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਹੁਣ ਵੀ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ ਕਦਮ ਜਥੇਬੰਦਕ ਤੌਰ ‘ਤੇ ਉਲੀਕੇ ਜਾਣਗੇ।