22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਠੇਕਾ ਮੁਲਾਜ਼ਮਾਂ ਦੀ ਦਿੜ੍ਹਬਾ ’ਚ ਸੂਬਾ ਪੱਧਰੀ ਰੈਲੀ, ਵਿਭਾਗਾਂ ’ਚ ਪੱਕਾ ਕਰਨ ਦੀ ਮੰਗ

ਦਿੜ੍ਹਬਾ ਮੰਡੀ, 22 ਅਕਤੂਬਰ (ਜਸਵੀਰ ਸਿੰਘ ਔਜਲਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਅੱਜ ਆਪਣੇ ਪਰਿਵਾਰਾਂ ਸਮੇਤ ਦਿੜ੍ਹਬਾ ਦੀ ਦਾਣਾ ਮੰਡੀ ਵਿੱਚ ਸੂਬਾ ਪੱਧਰੀ ਰੈਲੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਰੈਲੀ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਸਮੂਹ ਵਰਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ, ਨਿੱਜੀਕਰਨ ਦੀ ਨੀਤੀ ਰੱਦ ਕਰਨ ਅਤੇ ਤਨਖ਼ਾਹਾਂ ਵਿੱਚ ਵਾਧਾ ਕਰਨ ਦੀ ਮੰਗ ਉਠਾਈ ਗਈ।

Ad Position 21
No active advertisement
ਅਜੀਤ ਡੈਸਕ 23-10-2026
ਦਿੜ੍ਹਬਾ ਮੰਡੀ, 22 ਅਕਤੂਬਰ (ਜਸਵੀਰ ਸਿੰਘ ਔਜਲਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਅੱਜ ਆਪਣੇ ਪਰਿਵਾਰਾਂ ਸਮੇਤ ਦਿੜ੍ਹਬਾ ਦੀ ਦਾਣਾ ਮੰਡੀ ਵਿੱਚ ਸੂਬਾ ਪੱਧਰੀ ਰੈਲੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਰੈਲੀ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਸਮੂਹ ਵਰਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ, ਨਿੱਜੀਕਰਨ ਦੀ ਨੀਤੀ ਰੱਦ ਕਰਨ ਅਤੇ ਤਨਖ਼ਾਹਾਂ ਵਿੱਚ ਵਾਧਾ ਕਰਨ ਦੀ ਮੰਗ ਉਠਾਈ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਬਲਿਹਾਰ ਸਿੰਘ ਕਟਾਰੀਆ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਬਲਵਿੰਦਰ ਸਿੰਘ, ਹਰਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮਾਮਲੇ ਵਿੱਚ ਵਾਅਦੇ ਪੂਰੇ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਲੁੱਟ ਬੰਦ ਕਰਨ ਦੇ ਐਲਾਨਾਂ ਦੇ ਬਾਵਜੂਦ ਮੁਲਾਜ਼ਮ ਠੇਕਾ ਪ੍ਰਣਾਲੀ ਅਧੀਨ ਕੰਮ ਕਰਨ ਲਈ ਮਜਬੂਰ ਹਨ। ਰੈਲੀ ਦੌਰਾਨ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰ ਰਹੀਆਂ ਰਾਜਨੀਤਕ ਪਾਰਟੀਆਂ ਤੋਂ ਨਿਰਲੇਪ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਜਮਹੂਰੀ ਜਨਤਕ ਜਥੇਬੰਦੀਆਂ ਦੀ ਆਵਾਜ਼ ਦਾ ਸਮਰਥਨ ਕਰਨ ਦਾ ਮਤਾ ਵੀ ਪਾਸ ਕੀਤਾ ਗਿਆ। ਇਸ ਦੇ ਨਾਲ ਹੀ 21 ਅਤੇ 22 ਅਕਤੂਬਰ ਨੂੰ ਪੰਜਾਬ ਤੇ ਚੰਡੀਗੜ੍ਹ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਕੀਤੀ ਗਈ ਹੜਤਾਲ ਦਾ ਸਮਰਥਨ ਕਰਦਿਆਂ ਸਰਕਾਰ ਵਲੋਂ ਜਾਰੀ ਧਮਕੀ ਪੱਤਰਾਂ ਦੀ ਨਿੰਦਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਤੇ ਮਜ਼ਦੂਰ ਪਰਿਵਾਰਾਂ ਦੇ ਹੱਕ ’ਚ ਰੋਸ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ ਬੀ.ਡੀ.ਪੀ.ਓ. ਸ਼ੇਰਪੁਰ ਨੂੰ ਦਿੱਤਾ ਮੰਗ... ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਸ ਮਾਰਚ, ਪੰਜਾਬ ਸਰਕਾਰ ਦੀ ਅਰਥੀ ਸਾੜੀ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ...
Ad Position 24