ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਵਲੋਂ ਹਲਕਾ ਮਾਲੇਰਕੋਟਲਾ ਦੇ ਪਿੰਡਾਂ ਅੰਦਰ ਮੀਟਿੰਗਾਂ ਨੂੰ ਭਰਵਾਂ ਹੁੰਗਾਰਾ
ਮਾਲੇਰਕੋਟਲਾ, 22 ਸਤੰਬਰ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਪਿੰਡਾਂ ਅੰਦਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਦੀ ਅਹਿਮ ਮੀਟਿੰਗ ਹੋਈ । ਮੀਟਿੰਗ ਦੌਰਾਨ ਆਉਣ ਵਾਲੇ ਦਿਨਾਂ ‘ਚ ਪਾਰਟੀ ਦੀਆਂ ਨੀਤੀਆਂ ਨੂੰ ਅਤੇ ਸਾਂਸਦ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਗੱਲਬਾਤ ਕੀਤੀ ।
ਮਾਲੇਰਕੋਟਲਾ, 22 ਸਤੰਬਰ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਪਿੰਡਾਂ ਅੰਦਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਦੀ ਅਹਿਮ ਮੀਟਿੰਗ ਹੋਈ । ਮੀਟਿੰਗ ਦੌਰਾਨ ਆਉਣ ਵਾਲੇ ਦਿਨਾਂ ‘ਚ ਪਾਰਟੀ ਦੀਆਂ ਨੀਤੀਆਂ ਨੂੰ ਅਤੇ ਸਾਂਸਦ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਗੱਲਬਾਤ ਕੀਤੀ । ਮੀਟਿੰਗ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਐਡਵੋਕੇਟ ਜ਼ੁਲਫਕਾਰ ਅਲੀ ਤੇ ਐਡਵੋਕੇਟ ਗੁਰਮੁਖ ਸਿੰਘ ਟਿਵਾਣਾ, ਜਥੇਦਾਰ ਗੁਰਦੇਵ ਸਿੰਘ ਸੰਗਾਲਾ ਜਥੇਬੰਦਕ ਸਕੱਤਰ ਜੋਨਲ 3 ਨੇ ਸੰਬੋਧਨ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਪੰਜਾਬ ਦੀ ਇੱਕੋ-ਇੱਕ ਪੰਥਕ ਤੇ ਖੇਤਰੀ ਪਾਰਟੀ ਹੈ ਜੋ ਪੰਜਾਬ ਤੇ ਪੰਥ ਦੇ ਮੁੱਦਿਆਂ ਨੂੰ ਲੈ ਕੇ ਆਮ ਲੋਕਾਂ ਦੇ ਵਿੱਚ ਜਾ ਰਹੀ ਹੈ । ਆਗੂਆਂ ਨੇ ਆਖਿਆ ਕਿ ਆਉਣ ਵਾਲੇ ਦਿਨਾਂ ਨੂੰ ਹਲਕਾ ਅਮਰਗੜ੍ਹ ਤੇ ਮਲੇਰਕੋਟਲਾ ਦੇ ਵੱਖ-ਵੱਖ ਪਿੰਡਾਂ ਅੰਦਰ ਜਾ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਦੇ ਨਾਲ ਜੁੜਨ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ । ਇਸ ਮੌਕੇ ਰੁਹਾਨ ਖਾਨ ਯੂਥ ਪ੍ਰਧਾਨ ਬਲਾਕ ਮਾਲੇਰਕੋਟਲਾ ਤੇ ਪਿੰਡ ਵਾਸੀ ਹਾਜ਼ਰ ਸਨ ।