ਦੇਸ਼ ਭਗਤ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਸ਼ਾਨਦਾਰ ਸ਼ੁਰੂਆਤ
ਧੂਰੀ, 22 ਅਕਤੂਬਰ (ਸੰਜੇ ਲਹਿਰੀ)- ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਅੱਜ ਦੇਸ਼ ਭਗਤ ਕਾਲਜ, ਬਰੜਵਾਲ, ਧੂਰੀ ਵਿਖੇ ਸ਼ਾਨਦਾਰ ਸ਼ੁਰੂਆਤ ਹੋਈ। 22 ਤੋਂ 25 ਅਕਤੂਬਰ ਤੱਕ ਚੱਲਣ ਵਾਲੇ ਇਸ ਮੇਲੇ ਦੇ ਉਦਘਾਟਨੀ ਸਮਾਰੋਹ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਧੂਰੀ, 22 ਅਕਤੂਬਰ (ਸੰਜੇ ਲਹਿਰੀ)- ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਅੱਜ ਦੇਸ਼ ਭਗਤ ਕਾਲਜ, ਬਰੜਵਾਲ, ਧੂਰੀ ਵਿਖੇ ਸ਼ਾਨਦਾਰ ਸ਼ੁਰੂਆਤ ਹੋਈ। 22 ਤੋਂ 25 ਅਕਤੂਬਰ ਤੱਕ ਚੱਲਣ ਵਾਲੇ ਇਸ ਮੇਲੇ ਦੇ ਉਦਘਾਟਨੀ ਸਮਾਰੋਹ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਵੀਰ ਸਿੰਘ, ਚੇਅਰਮੈਨ ਬਲਵੰਤ ਸਿੰਘ ਮੀਮਸਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮ੍ਰਿਤਪਾਲ ਸਿੰਘ, ਸੋਨੀ ਮੰਡੇਰ, ਜਗਤਾਰ ਸਿੰਘ ਬਾਗੜੀ ਅਤੇ ਟਰੱਸਟ ਦੇ ਹੋਰ ਮੈਂਬਰ ਹਾਜ਼ਰ ਸਨ। ਚਾਰ ਦਿਨ ਚੱਲਣ ਵਾਲੇ ਇਸ ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਕਲਾਤਮਕ, ਸਾਹਿਤਕ ਅਤੇ ਸਭਿਆਚਾਰਕ ਮੁਕਾਬਲਿਆਂ ’ਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ।