‘ ਆਪ’ ਆਗੂ ਢੀਂਡਸਾ ਨੇ ਵਲੰਟੀਅਰਾਂ ਨਾਲ ਕੀਤੀ ਬੈਠਕ
ਸੰਗਰੂਰ, 23 ਅਕਤੂਬਰ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਜ਼ਿਲ੍ਹਾ ਪਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ ਨੇ ਪਿੰਡ ਗੁਰਦਾਸਪੁਰਾ ਵਿਖੇ ਪਿੰਡ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਵਲੰਟੀਅਰਾਂ ਨਾਲ ਬੈਠਕ ਕੀਤੀ। ਪਾਰਟੀ ਦੀ ਚੜ੍ਹਦੀ ਕਲਾ ਲਈ ਵਿਚਾਰ ਸਾਂਝੇ ਕਰਦਿਆਂ ਰਣਬੀਰ ਸਿੰਘ ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਵਿੱਚ ਪੰਜਾਬ ਦੀ ਸੇਵਾ ਸੰਭਾਲਣ ਤੋਂ ਪਹਿਲਾਂ ਜੋ ਰਾਜ ਵਾਸੀਆਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ 300 ਬਿਜਲੀ ਯੂਨਿਟ ਪ੍ਰਤੀ ਮਹੀਨਾ ਤੋਂ ਲੈ ਕੇ ਮਾਵਾਂ ਧੀਆਂ ਸਤਿਕਾਰ ਯੋਜਨਾ ਤੱਕ ਪੂਰਾ ਕੀਤਾ ਹੀ ਹੈ ਬਲਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਰਗੀਆਂ ਸਹੂਲਤਾਂ ਦੇ ਕੇ ਵਾਅਦਿਆਂ ਤੋਂ ਅੱਗੇ ਜਾ ਕੇ ਕੰਮ ਕੀਤਾ ਹੈ।
ਸੰਗਰੂਰ, 23 ਅਕਤੂਬਰ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਜ਼ਿਲ੍ਹਾ ਪਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ ਨੇ ਪਿੰਡ ਗੁਰਦਾਸਪੁਰਾ ਵਿਖੇ ਪਿੰਡ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਵਲੰਟੀਅਰਾਂ ਨਾਲ ਬੈਠਕ ਕੀਤੀ। ਪਾਰਟੀ ਦੀ ਚੜ੍ਹਦੀ ਕਲਾ ਲਈ ਵਿਚਾਰ ਸਾਂਝੇ ਕਰਦਿਆਂ ਰਣਬੀਰ ਸਿੰਘ ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਵਿੱਚ ਪੰਜਾਬ ਦੀ ਸੇਵਾ ਸੰਭਾਲਣ ਤੋਂ ਪਹਿਲਾਂ ਜੋ ਰਾਜ ਵਾਸੀਆਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ 300 ਬਿਜਲੀ ਯੂਨਿਟ ਪ੍ਰਤੀ ਮਹੀਨਾ ਤੋਂ ਲੈ ਕੇ ਮਾਵਾਂ ਧੀਆਂ ਸਤਿਕਾਰ ਯੋਜਨਾ ਤੱਕ ਪੂਰਾ ਕੀਤਾ ਹੀ ਹੈ ਬਲਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਰਗੀਆਂ ਸਹੂਲਤਾਂ ਦੇ ਕੇ ਵਾਅਦਿਆਂ ਤੋਂ ਅੱਗੇ ਜਾ ਕੇ ਕੰਮ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਕਈ ਦਹਾਕਿਆਂ ਬਾਅਦ ਪੰਜਾਬ ਦੇ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚਣ ਲੱਗਾ ਹੈ ਜਿਸ ਨਾਲ ਆਉਣ ਵਾਲੀਆਂ ਪੀੜੀਆਂ ਲਈ ਧਰਤੀ ਹੇਠਲਾ ਪੀਣ ਯੋਗ ਪਾਣੀ ਬਚਾਇਆ ਜਾ ਸਕੇਗਾ। ਸ੍ਰੀ ਢੀਂਡਸਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਮਿਲ ਰਹੇ ਹਨ। ਹੁਣ ਸਰਕਾਰ ਵੱਲੋਂ ਮੈਡੀਕਲ ਨਸ਼ਿਆਂ ਤੇ ਨਕੇਲ ਪਾਉਣ ਲਈ ਵੀ ਸਪੈਸ਼ਲ ਮੁਹਿੰਮ ਵਿੱਢ ਦਿੱਤੀ ਗਈ ਹੈ। ਇਸ ਮੌਕੇ ਰਮਨ ਭਿੰਡਰਾਂ ਯੂਥ ਆਗੂ, ਗੁਰਜਿੰਦਰ ਸਿੰਘ ਰੰਧਾਵਾ, ਗੁਰਸੇਵਕ ਸਿੰਘ ਅਤੇ ਹੋਰ ਮੌਜੂਦ ਸਨ।