ਕੈਬਿਨਟ ਮੰਤਰੀ ਅਮਨ ਅਰੋੜਾ ਅਤੇ ਅਵਤਾਰ ਸਿੰਘ ਈਲਵਾਲ ਨੇ ਪਿੰਡ ਈਲਵਾਲ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਪ੍ਰਾਪਰਟੀ ਕਾਰਡਾਂ ਦੀ ਕੀਤੀ ਵੰਡ
ਸੰਗਰੂਰ, 23 ਅਕਤੂਬਰ ( ਧੀਰਜ ਪਸ਼ੌਰੀਆ ) - ਕੈਬਿਨਟ ਮੰਤਰੀ ਅਮਨ ਅਰੋੜਾ ਸੂਬਾ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਪਿੰਡ ਈਲਵਾਲ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਦਸਤਾਵੇਜ਼ੀ ਰਿਕਾਰਡ ਹਰ ਪਰਿਵਾਰ ਲਈ ਅਹਿਮ ਹੈ ਅਤੇ ਇਹ ਸਕੀਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਸਬੰਧੀ ਸਪੱਸ਼ਟ ਪਛਾਣ ਮੁਹੱਈਆ ਕਰਵਾਉਣ ਦਾ ਮਹੱਤਵਪੂਰਨ ਉਪਰਾਲਾ ਹੈ।
ਸੰਗਰੂਰ, 23 ਅਕਤੂਬਰ ( ਧੀਰਜ ਪਸ਼ੌਰੀਆ ) - ਕੈਬਿਨਟ ਮੰਤਰੀ ਅਮਨ ਅਰੋੜਾ ਸੂਬਾ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਪਿੰਡ ਈਲਵਾਲ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਦਸਤਾਵੇਜ਼ੀ ਰਿਕਾਰਡ ਹਰ ਪਰਿਵਾਰ ਲਈ ਅਹਿਮ ਹੈ ਅਤੇ ਇਹ ਸਕੀਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਸਬੰਧੀ ਸਪੱਸ਼ਟ ਪਛਾਣ ਮੁਹੱਈਆ ਕਰਵਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਸ਼੍ਰੀ ਅਰੋੜਾ ਨੇ ਕਿਹਾ ਕਿ ਆਪਣਾ ਘਰ ਹਰ ਵਿਅਕਤੀ ਦੀ ਮਿਹਨਤ, ਪਰਿਵਾਰਕ ਯਾਦਾਂ ਅਤੇ ਭਵਿੱਖ ਦੀਆਂ ਉਮੀਦਾਂ ਨਾਲ ਜੁੜਿਆ ਹੁੰਦਾ ਹੈ। ਘਰ ਦੀ ਮਾਲਕੀ ਸਬੰਧੀ ਦਸਤਾਵੇਜ਼ ਮਿਲਣ ਨਾਲ ਪਰਿਵਾਰਾਂ ਨੂੰ ਭਰੋਸਾ ਮਿਲਦਾ ਹੈ ਅਤੇ ਜਾਇਦਾਦ ਦੇ ਰਿਕਾਰਡ ਵਿੱਚ ਸਪੱਸ਼ਟਤਾ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡਾਂ ਦੀ ਵੰਡ ਨਾਲ ਪਿੰਡਾਂ ਦੇ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਰਿਕਾਰਡ ਸੰਭਾਲਣ ਵਿੱਚ ਸਹੂਲਤ ਮਿਲੇਗੀ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਸੁਚੱਜੇ ਢੰਗ ਨਾਲ ਮੁਹੱਈਆ ਕਰਵਾਉਣਾ ਵੀ ਉਨ੍ਹਾਂ ਦੀ ਤਰਜੀਹ ਹੈ।ਸ਼੍ਰੀ ਅਰੋੜਾ ਨੇ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ ’ ਸਕੀਮ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਅਤੇ ਪਿੰਡ ਵਾਸੀਆਂ ਵਿਚਕਾਰ ਨਿਰੰਤਰ ਤਾਲਮੇਲ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੀਮ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਅਤੇ ਰਿਕਾਰਡ ਸਬੰਧੀ ਮਸਲਿਆਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ ਅਤੇ ਲੋੜੀਂਦੀ ਜਾਣਕਾਰੀ ਸਰਲ ਢੰਗ ਨਾਲ ਮੁਹੱਈਆ ਕਰਵਾਈ ਜਾਵੇ।ਉਨ੍ਹਾਂ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦਸਤਾਵੇਜ਼ਾਂ ਨੂੰ ਸੁਰੱਖਿਅਤ ਰੱਖਣ ਅਤੇ ਦਰਜ ਵੇਰਵਿਆਂ ਨੂੰ ਧਿਆਨ ਨਾਲ ਪੜ੍ਹਨ। ਕਿਸੇ ਵੀ ਵੇਰਵੇ ਸਬੰਧੀ ਸਪੱਸ਼ਟੀਕਰਨ ਜਾਂ ਸੋਧ ਦੀ ਲੋੜ ਹੋਣ ’ਤੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ।ਪਿੰਡਾਂ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਅਤੇ ਸਰਕਾਰੀ ਸੇਵਾਵਾਂ ਦੀ ਪਹੁੰਚ ਬਿਹਤਰ ਬਣਾਉਣ ਲਈ ਉਪਰਾਲੇ ਜਾਰੀ ਰਹਿਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਉਹ ਲਗਾਤਾਰ ਉਨ੍ਹਾਂ ਨਾਲ ਰਾਬਤਾ ਬਣਾਈ ਰੱਖਣਗੇ।