ਸੜਕ ਹਾਦਸੇ ’ਚ ਵਿਅਕਤੀ ਦੀ ਮੌਤ
ਮਸਤੂਆਣਾ ਸਾਹਿਬ, 24 ਅਕਤੂਬਰ (ਦਮਦਮੀ)-ਸੰਗਰੂਰ-ਬਰਨਾਲਾ ਮੁੱਖ ਮਾਰਗ ’ਤੇ ਸਵਿਫਟ ਕਾਰ ਦੀ ਟੱਕਰ ਵੱਜਣ ਕਾਰਨ ਪਿੰਡ ਬਹਾਦਰਪੁਰ ਦੇ ਰਿਪੁਦਮਨ ਸਿੰਘ ਪੁੱਤਰ ਤਰਲੋਕ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਅਤੇ ਪਿੰਡ ਦੇ ਸਰਪੰਚ ਜਸਦੀਪ ਸਿੰਘ ਅਨੁਸਾਰ ਉਨ੍ਹਾਂ ਦੇ ਪਿਤਾ ਮਸਤੂਆਣਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਿੰਡ ਆ ਰਹੇ ਸਨ, ਜਦੋਂ ਕਿ ਸੰਗਰੂਰ ਤੋਂ ਬਰਨਾਲਾ ਜਾ ਰਹੀ ਕਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ।
ਮਸਤੂਆਣਾ ਸਾਹਿਬ, 24 ਅਕਤੂਬਰ (ਦਮਦਮੀ)-ਸੰਗਰੂਰ-ਬਰਨਾਲਾ ਮੁੱਖ ਮਾਰਗ ’ਤੇ ਸਵਿਫਟ ਕਾਰ ਦੀ ਟੱਕਰ ਵੱਜਣ ਕਾਰਨ ਪਿੰਡ ਬਹਾਦਰਪੁਰ ਦੇ ਰਿਪੁਦਮਨ ਸਿੰਘ ਪੁੱਤਰ ਤਰਲੋਕ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਅਤੇ ਪਿੰਡ ਦੇ ਸਰਪੰਚ ਜਸਦੀਪ ਸਿੰਘ ਅਨੁਸਾਰ ਉਨ੍ਹਾਂ ਦੇ ਪਿਤਾ ਮਸਤੂਆਣਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਿੰਡ ਆ ਰਹੇ ਸਨ, ਜਦੋਂ ਕਿ ਸੰਗਰੂਰ ਤੋਂ ਬਰਨਾਲਾ ਜਾ ਰਹੀ ਕਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਉਸ ਦੇ ਪਿਤਾ ਰਿਪੁਦਮਨ ਸਿੰਘ ਦੀ ਮੌਤ ਹੋ ਗਈ ਅਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਕੈਮਰੇ ਦੇਖਣ ਉਪਰੰਤ ਕਾਰ ਚਾਲਕ ਦੀਪਕ ਵਾਸੀ ਬੇਗੋਵਾਲ, ਜ਼ਿਲ੍ਹਾ ਕਪੂਰਥਲਾ ਨੂੰ ਹਿਰਾਸਤ ਵਿੱਚ ਲੈ ਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।