ਪਰਖ ਮੁਕਾਬਲਾ ਕਰਵਾਇਆ
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ)-ਸ਼ਿਵਮ ਕਾਲਜ ਆਫ਼ ਐਜੂਕੇਸ਼ਨ, ਖੋਖਰ ਕਲਾਂ ਵਿਖੇ ਪ੍ਰਿੰਸੀਪਲ ਡਾ. ਰਾਜਪਾਲ ਦੀ ਅਗਵਾਈ ਹੇਠ ਬੀ.
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ)-ਸ਼ਿਵਮ ਕਾਲਜ ਆਫ਼ ਐਜੂਕੇਸ਼ਨ, ਖੋਖਰ ਕਲਾਂ ਵਿਖੇ ਪ੍ਰਿੰਸੀਪਲ ਡਾ. ਰਾਜਪਾਲ ਦੀ ਅਗਵਾਈ ਹੇਠ ਬੀ.ਐੱਡ. ਦੇ ਵਿਦਿਆਰਥੀਆਂ ਲਈ ਪਰਖ ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਟੀਮ ਏ ਅਤੇ ਟੀਮ ਬੀ ਨੇ ਭਾਗ ਲਿਆ। ਮੁਕਾਬਲਾ ਦੋ ਗੇੜਾਂ ’ਚ ਹੋਇਆ, ਜਿਸ ਦੌਰਾਨ ਪੰਜਾਬ ਦੇ ਜਨਰਲ ਜਾਣਕਾਰੀ ਅਤੇ ਬੀ.ਐੱਡ. ਦੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ। ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟੀਮ ਏ ਜੇਤੂ ਰਹੀ। ਪ੍ਰਿੰਸੀਪਲ ਡਾ. ਰਾਜਪਾਲ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ, ਆਤਮ-ਵਿਸ਼ਵਾਸ, ਤਰਕਸ਼ੀਲ ਸੋਚ ਅਤੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕਾਲਜ ਦੇ ਚੇਅਰਮੈਨ ਅਨਿਲ ਗਰਗ ਅਤੇ ਪ੍ਰਧਾਨ ਐਡਵੋਕੇਟ ਰਾਹੁਲ ਗਰਗ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ।