24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਹਿਕਾਰੀ ਅਦਾਰਿਆਂ ਨੂੰ ਪ੍ਰਫੁੱਲਿਤ ਕਰਨ ਲਈ ਲੋਕ ਲਹਿਰ ਬਣਾਉਣ ਦੀ ਲੋੜ - ਚੇਅਰਮੈਨ ਸਿੱਧੂ, ਤੋਲਾਵਾਲ

ਮਾਲੇਰਕੋਟਲਾ, 24 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਸੂਬੇ ਅੰਦਰ ਸਹਿਕਾਰੀ ਅਦਾਰਿਆਂ ਨੂੰ ਪ੍ਰਫੁੱਲਤ ਕਰਨ ਦੇ ਲਈ ਸਰਕਾਰ ਅਤੇ ਵੱਖ-ਵੱਖ ਜਥੇਬੰਦੀਆਂ ਨੂੰ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ। ਇਹ ਸ਼ਬਦ ਸਹਿਕਾਰੀ ਮੰਡੀਕਰਨ ਸਭਾ ਮਲੇਰਕੋਟਲਾ ਦੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਸਿੱਧੂ ਬਘਰੌਲ ਅਤੇ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਵੀਰ ਸਿੰਘ ਤੋਲਾਵਾਲ ਨੇ ਗੱਲਬਾਤ ਦੌਰਾਨ ਸਾਂਝੇ ਕੀਤੇ ।

Ad Position 21
No active advertisement
ਮਾਲੇਰਕੋਟਲਾ ਵਿਖੇ ਮਨਾਏ ਦੁਸਹਿਰੇ ਦੀ ਤਸਵੀਰ । ਗੱਲਬਾਤ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਵੀਰ ਸਿੰਘ ਤੋਲਾਵਾਲ, ਚੇਅਰਮੈਨ ਸਿੱਧੂ ਆਦਿ। ਤਸਵੀਰ-ਸਰੌਦ 25-10-2026
ਮਾਲੇਰਕੋਟਲਾ, 24 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਸੂਬੇ ਅੰਦਰ ਸਹਿਕਾਰੀ ਅਦਾਰਿਆਂ ਨੂੰ ਪ੍ਰਫੁੱਲਤ ਕਰਨ ਦੇ ਲਈ ਸਰਕਾਰ ਅਤੇ ਵੱਖ-ਵੱਖ ਜਥੇਬੰਦੀਆਂ ਨੂੰ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ। ਇਹ ਸ਼ਬਦ ਸਹਿਕਾਰੀ ਮੰਡੀਕਰਨ ਸਭਾ ਮਲੇਰਕੋਟਲਾ ਦੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਸਿੱਧੂ ਬਘਰੌਲ ਅਤੇ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਵੀਰ ਸਿੰਘ ਤੋਲਾਵਾਲ ਨੇ ਗੱਲਬਾਤ ਦੌਰਾਨ ਸਾਂਝੇ ਕੀਤੇ । ਉਨ੍ਹਾਂ ਆਖਿਆ ਕਿ ਸਹਿਕਾਰੀ ਅਦਾਰੇ ਵੇਰਕਾ ਵਰਗੇ ਅਦਾਰਿਆਂ ਨੂੰ ਮਜ਼ਬੂਤ ਕਰਨ ਦੇ ਲਈ ਸੂਬਾ ਸਰਕਾਰ ਅਤੇ ਜਥੇਬੰਦੀਆਂ ਨੂੰ ਇਸ ਸਬੰਧੀ ਗਹਿਰ-ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵੇਰਕਾ ਦੀਆਂ ਬਣੀਆਂ ਵਸਤੂਆਂ ਨੂੰ ਵੱਖ-ਵੱਖ ਖੇਤਰਾਂ ਦੇ ਅੰਦ ਰ ਪਹੁੰਚਾਉਣ ਦੇ ਲਈ ਵੱਡੇ ਪੱਧਰ ਤੇ ਹੰਭਲਾ ਮਾਰਿਆ ਜਾਵੇ। ਆਗੂਆਂ ਨੇ ਕਿਹਾ ਕਿ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਵੇਰਕਾ ਤੋਂ ਘਿਓ ਮੁਹਈਆ ਕਰਵਾਇਆ ਜਾਂਦਾ ਸੀ ਪਰੰਤੂ ਪਿਛਲੇ ਸਮੇਂ ਤੋਂ ਉਹ ਵੀ ਬੰਦ ਹੋ ਚੁੱਕਿਆ ਹੈ ਅਤੇ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਹੋਰਾਂ ਸੂਬਿਆਂ ਤੋਂ ਘਿਓ ਮੰਗਵਾਇਆ ਜਾਂਦਾ ਹੈ ਅਤੇ ਆਂਗਨਵਾੜੀ ਸੈਂਟਰਾਂ ਦੇ ਵਿੱਚ ਵੇਰਕਾ ਦੀ ਪੰਜੀਰੀ ਆਉਂਦੀ ਸੀ ਉਹ ਵੀ ਬੰਦ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਵੇਰਕਾ ਦੀਆਂ ਬਾਕੀ ਵਸਤੂਆਂ ਨੂੰ ਵੀ ਪ੍ਰਫੁੱਲਤ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਵੇਰਕਾ ਵਰਗੇ ਅਦਾਰੇ ਨੂੰ ਮਜ਼ਬੂਤ ਕਰਨ ਦੇ ਲਈ ਸੂਬੇ ਅੰਦਰ ਵੱਡੇ ਪੱਧਰ ਤੇ ਲੋਕ ਲਹਿਰ ਚਲਾਉਣ ਦੀ ਲੋੜ ਹੈ। ਇਸ ਮੌਕੇ ਸੀਨੀਅਰ ਆਗੂ ਵੀਰ ਸਿੰਘ ਤੋਲਾਵਾਲ, ਅਜੈਬ ਸਿੰਘ ਰਟੌਲਾ ਸਾਬਕਾ ਸਰਪੰਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਯੂਥ ਫੈਸਟੀਵਲ ’ਚ ਅਕਾਲ ਕਾਲਜ ਆਫ਼ ਐਜੂਕੇਸ਼ਨ ਨੇ 11 ਮੁਕਾਬਲਿਆਂ ’ਚ ਹਾਸਿਲ ਕੀਤੀਆਂ ਪੁਜ਼ੀਸ਼ਨਾਂ ਅਗਲੀ ਖ਼ਬਰ ਪਰਖ ਮੁਕਾਬਲਾ ਕਰਵਾਇਆ
Ad Position 24