ਸੱਪ ਦੇ ਡੰਗਣ ਕਾਰਨ 26 ਸਾਲਾ ਵਿਆਹੁਤਾ ਔਰਤ ਦੀ ਮੌਤ
ਢੀਂਡਸਾ ਵਲੋਂ ਦੁੱਖ ਦਾ ਪ੍ਰਗਟਾਵਾ
ਖਨੌਰੀ, 24 ਅਕਤੂਬਰ (ਬਲਵਿੰਦਰ ਸਿੰਘ ਥਿੰਦ)– ਨੇੜਲੇ ਪਿੰਡ ਗੁਲਾੜੀ ਦੀ ਰਹਿਣ ਵਾਲੀ 26 ਸਾਲਾ ਰਜਨੀ ਪਤਨੀ ਕੁਲਵਿੰਦਰ ਸਿੰਘ ਦੀ ਬੀਤੇ ਦਿਨੀਂ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ ਸੀ। ਇਸ ਦੁਖਦਾਈ ਘਟਨਾ ’ਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ।
ਖਨੌਰੀ, 24 ਅਕਤੂਬਰ (ਬਲਵਿੰਦਰ ਸਿੰਘ ਥਿੰਦ)– ਨੇੜਲੇ ਪਿੰਡ ਗੁਲਾੜੀ ਦੀ ਰਹਿਣ ਵਾਲੀ 26 ਸਾਲਾ ਰਜਨੀ ਪਤਨੀ ਕੁਲਵਿੰਦਰ ਸਿੰਘ ਦੀ ਬੀਤੇ ਦਿਨੀਂ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ ਸੀ। ਇਸ ਦੁਖਦਾਈ ਘਟਨਾ ’ਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਅਣਕਿਆਸੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇੱਕ ਔਰਤ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਜਾਣਾ ਬੇਹੱਦ ਮੰਦਭਾਗੀ ਅਤੇ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਰਜਨੀ ਇੱਕ ਗਰੀਬ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ ਅਤੇ ਉਸ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਦੁਖਾਂਤ ਨੇ ਤਿੰਨ ਮਾਸੂਮ ਬੱਚਿਆਂ ਤੋਂ ਉਨ੍ਹਾਂ ਦੀ ਮਾਂ ਦਾ ਸਾਇਆ ਖੋਹ ਲਿਆ ਹੈ। ਇਸ ਮੌਕੇ ਠੇਕੇਦਾਰ ਰਿਸ਼ੀਪਾਲ ਘੁਲਾੜੀ, ਸਤਬੀਰ ਸਿੰਘ ਸ਼ਾਸਤਰੀ, ਕਿਰਪਾਲ ਸਿੰਘ, ਚਤਰੂ ਰਾਮ, ਸਤਿਆਵਾਨ, ਜੀਤ ਸਿੰਘ, ਰੋਸ਼ਨ ਲਾਲ, ਇਸ਼ਵਰ ਸਿੰਘ, ਦਾਰਾ ਸਿੰਘ, ਰਾਮੇਸ਼ਵਰ ਅਤੇ ਜੈ ਸਿੰਘ ਸਮੇਤ ਹੋਰ ਵਿਅਕਤੀ ਹਾਜ਼ਰ ਸਨ।