25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮੁੱਖ ਮੰਤਰੀ ਦੀ ਧੂਰੀ ਫੇਰੀ ਤੋਂ ਪਹਿਲਾਂ ਭਾਜਪਾ ਆਗੂ ਰਣਦੀਪ ਸਿੰਘ ਦਿਓਲ ਘਰ ’ਚ ਨਜ਼ਰਬੰਦ

ਧੂਰੀ/ਸੰਗਰੂਰ, 25 ਅਕਤੂਬਰ (ਲਖਵੀਰ ਸਿੰਘ ਧਾਂਦਰਾ, ਦਮਨਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਧੂਰੀ ਫੇਰੀ ਤੋਂ ਪਹਿਲਾਂ ਪੁਲਿਸ ਵਲੋਂ ਭਾਜਪਾ ਦੇ ਧੂਰੀ ਤੋਂ ਹਲਕਾ ਇੰਚਾਰਜ ਰਣਦੀਪ ਸਿੰਘ ਦਿਓਲ ਨੂੰ ਅੱਜ ਸਵੇਰੇ ਉਨ੍ਹਾਂ ਦੀ ਰਿਹਾਇਸ਼ ‘ਤੇ ਨਜ਼ਰਬੰਦ ਕਰ ਦਿੱਤਾ ਗਿਆ। ਐਸ.

Ad Position 21
No active advertisement
ਅਜੀਤ ਡੈਸਕ 26-10-2026
ਧੂਰੀ/ਸੰਗਰੂਰ, 25 ਅਕਤੂਬਰ (ਲਖਵੀਰ ਸਿੰਘ ਧਾਂਦਰਾ, ਦਮਨਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਧੂਰੀ ਫੇਰੀ ਤੋਂ ਪਹਿਲਾਂ ਪੁਲਿਸ ਵਲੋਂ ਭਾਜਪਾ ਦੇ ਧੂਰੀ ਤੋਂ ਹਲਕਾ ਇੰਚਾਰਜ ਰਣਦੀਪ ਸਿੰਘ ਦਿਓਲ ਨੂੰ ਅੱਜ ਸਵੇਰੇ ਉਨ੍ਹਾਂ ਦੀ ਰਿਹਾਇਸ਼ ‘ਤੇ ਨਜ਼ਰਬੰਦ ਕਰ ਦਿੱਤਾ ਗਿਆ। ਐਸ.ਐਚ.ਓ. ਸਿਟੀ ਦੀ ਅਗਵਾਈ ਵਿਚ ਪੁਲਿਸ ਫੋਰਸ ਨੇ ਤੜਕੇ ਉਨ੍ਹਾਂ ਦੇ ਘਰ ਪਹੁੰਚ ਕੇ ਇਹ ਕਾਰਵਾਈ ਕੀਤੀ ਤਾਂ ਜੋ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਸਕੇ। ਦੱਸਣਯੋਗ ਹੈ ਕਿ ਰਣਦੀਪ ਸਿੰਘ ਦਿਓਲ ਨੇ ਮਰਹੂਮ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਮਾਨਸਾ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ 25 ਅਕਤੂਬਰ ਨੂੰ ‘ਝਾੜੂ ਫੂਕ’ ਪ੍ਰਦਰਸ਼ਨ ’ਚ ਸ਼ਾਮਿਲ ਹੋਣਾ ਸੀ। ਇਹ ਪ੍ਰਦਰਸ਼ਨ ਨਸ਼ਿਆਂ ਖਿਲਾਫ਼ ਲੜਾਈ ਲੜਨ ਵਾਲੇ ਅਤੇ ਇਨਸਾਫ਼ ਦੀ ਉਡੀਕ ਕਰ ਰਹੇ ਪਰਵਿੰਦਰ ਸਿੰਘ ਝੋਟੇ ਦੇ ਹੱਕ ’ਚ ਉਲੀਕਿਆ ਗਿਆ ਸੀ। ਇਸ ਮੌਕੇ ਘਰ ’ਚ ਨਜ਼ਰਬੰਦ ਕੀਤੇ ਜਾਣ ਤੋਂ ਬਾਅਦ ਤਿੱਖਾ ਪ੍ਰਤੀਕਰਮ ਦਿੰਦਿਆਂ ਰਣਦੀਪ ਸਿੰਘ ਦਿਓਲ ਨੇ ਪੰਜਾਬ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਸੂਬੇ ’ਚ ਧੱਕੇਸ਼ਾਹੀ ਦੀ ਹੱਦ ਹੋ ਚੁੱਕੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਨਸ਼ਿਆਂ ਖਿਲਾਫ਼ ਲੜਾਈ ਲੜਨ ਵਾਲੇ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਸੜਕਾਂ ‘ਤੇ ਰੁਲ ਰਹੀ ਹੈ। ਇਸ ਦੌਰਾਨ ਹਾਜ਼ਰ ਭਾਜਪਾ ਆਗੂ ਜਤਿੰਦਰ ਕਾਲੜਾ ਨੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਕੰਮੀ ਅਤੇ ਫੇਲ੍ਹ ਕਰਾਰ ਦਿੰਦਿਆਂ ਕਿਹਾ ਕਿ ਅਜਿਹਾ ਤਾਨਾਸ਼ਾਹੀ ਵਤੀਰਾ ਪਹਿਲਾਂ ਕਦੇ ਕਿਸੇ ਸਰਕਾਰ ਵੇਲੇ ਨਹੀਂ ਦੇਖਿਆ ਗਿਆ। ਇਸ ਮੌਕੇ ਰਣਦੀਪ ਸਿੰਘ ਦਿਓਲ ਦੇ ਨਾਲ ਭਾਜਪਾ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਸਨ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਜਗਦੀਪ ਸਿੰਘ ਤੂਰ, ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਸਚਿਨ ਸ਼ਰਮਾ, ਬਲਕਾਰ ਸਿੰਘ ਬੁਗਰਾ, ਨਪਿੰਦਰ ਸਿੰਘ ਸਰਾਓ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸਮੇਤ ਹੋਰ ਭਾਜਪਾ ਆਗੂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਬੀਕੇਯੂ ਸਿੱਧੂਪੁਰ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਬਾਘਾ ਪੁਰਾਣਾ ਵਿਖੇ ਸ਼ੋਭਾ ਯਾਤਰਾ ਕੱਢੀ
Ad Position 24