ਖੇਡਾਂ ਵਤਨ ਪੰਜਾਬ ਦੀਆਂ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ’ਤੇ ਕਬੱਡੀ ਟੀਮ ਸਨਮਾਨਿਤ
ਦਿੜ੍ਹਬਾ ਮੰਡੀ, 25 ਅਕਤੂਬਰ (ਹਰਬੰਸ ਸਿੰਘ ਛਾਜਲੀ)-ਖੇਡਾਂ ਵਤਨ ਪੰਜਾਬ ਦੀਆਂ ਵਿੱਚ ਦਿੜ੍ਹਬਾ ਦੀ ਸਰਕਲ ਸਟਾਈਲ ਕਬੱਡੀ ਟੀਮ ਨੇ ਜ਼ਿਲ੍ਹਾ ਸੰਗਰੂਰ ਵਲੋਂ ਖੇਡਦੇ ਹੋਏ ਸੂਬਾ ਪੱਧਰੀ ਮੁਕਾਬਲਿਆਂ ‘ਚ ਪਹਿਲ ਸਥਾਨ ਪ੍ਰਾਪਤ ਕੀਤਾ। ਸ਼ਹੀਦ ਬਚਨ ਸਟੇਡੀਅਮ ਦਿੜ੍ਹਬਾ ਵਿਖੇ ਸੂਬਾ ਪੱਧਰ ’ਤੇ ਗੋਲਡ ਮੈਡਲ ਪ੍ਰਾਪਤ ਕਰਕੇ ਪੁੱਜਣ ’ਤੇ ਟੀਮ ਦਾ ਭਰਵਾਂ ਸਵਾਗਤ ਕੀਤਾ ਗਿਆ।
ਦਿੜ੍ਹਬਾ ਮੰਡੀ, 25 ਅਕਤੂਬਰ (ਹਰਬੰਸ ਸਿੰਘ ਛਾਜਲੀ)-ਖੇਡਾਂ ਵਤਨ ਪੰਜਾਬ ਦੀਆਂ ਵਿੱਚ ਦਿੜ੍ਹਬਾ ਦੀ ਸਰਕਲ ਸਟਾਈਲ ਕਬੱਡੀ ਟੀਮ ਨੇ ਜ਼ਿਲ੍ਹਾ ਸੰਗਰੂਰ ਵਲੋਂ ਖੇਡਦੇ ਹੋਏ ਸੂਬਾ ਪੱਧਰੀ ਮੁਕਾਬਲਿਆਂ ‘ਚ ਪਹਿਲ ਸਥਾਨ ਪ੍ਰਾਪਤ ਕੀਤਾ। ਸ਼ਹੀਦ ਬਚਨ ਸਟੇਡੀਅਮ ਦਿੜ੍ਹਬਾ ਵਿਖੇ ਸੂਬਾ ਪੱਧਰ ’ਤੇ ਗੋਲਡ ਮੈਡਲ ਪ੍ਰਾਪਤ ਕਰਕੇ ਪੁੱਜਣ ’ਤੇ ਟੀਮ ਦਾ ਭਰਵਾਂ ਸਵਾਗਤ ਕੀਤਾ ਗਿਆ। ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਸਪੋਰਟਸ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਸਤਪਾਲ ਮਾਹੀ ਖਡਿਆਲ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਧਰਮਪਾਲ ਗਰਗ ਅਤੇ ਦਫਤਰ ਇੰਚਾਰਜ ਰਣਜੀਤ ਸਿੰਘ ਖੇਤਲਾ ਨੇ ਕਬੱਡੀ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਦਿੜ੍ਹਬਾ ਕਬੱਡੀ ਦੀ ਨਰਸਰੀ ਮੰਨਿਆ ਜਾਂਦਾ ਹੈ। ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੂਬਾ ਪੱਧਰ ’ਤੇ ਮੱਲਾਂ ਮਾਰੀਆਂ ਹਨ। ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜ਼ਿਲ੍ਹੇ ਦੇ ਨਾਂਅ ਕੀਤਾ। ਪੰਜਾਬ ਸਰਕਾਰ ਵਲੋਂ ਹਰ ਤੀਜੇ ਪਿੰਡ ਦੇ ਵਿੱਚ ਸ਼ਾਨਦਾਰ ਖੇਡ ਸਟੇਡੀਅਮ ਬਣਾਏ ਗਏ ਹਨ। ਜਿਸ ਨਾਲ ਖੇਡਾਂ ਨੂੰ ਉਤਸ਼ਾਹਤ ਕਰਨ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਦਾ ਉਪਰਾਲਾ ਹੋ ਰਿਹਾ ਹੈ। ਖਿਡਾਰੀ ਸੱਤੀ ਦਿੜ੍ਹਬਾ ਅਤੇ ਲੱਖਾ ਢੰਡੋਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸ਼ਲਾਘਾਯੋਗ ਕਦਮ ਚੁੱਕੇ ਗਏ ਹਨ। ਖੇਡਾਂ ਵਤਨ ਪੰਜਾਬ ਦੀਆਂ ਵਿੱਚ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਗ੍ਰੇਡ ਦੇਣਾ ਸ਼ਲਾਘਾਯੋਗ ਹੈ। ਸਰਕਾਰੀ ਨੌਕਰੀਆਂ ਵਿੱਚ ਵੀ ਵਿਸ਼ੇਸ਼ ਕੋਟਾ ਰੱਖਿਆ ਜਾਵੇ।