26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਉਤਸ਼ਾਹ ਨਾਲ ਮਨਾਇਆ

ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵਲੋਂ ਮਿਸ਼ਨ ਦੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਸਾਬਕਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ ਅਤੇ ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਸ਼ਹਿਰ ਦੀ ਸੁੰਦਰ ਬਸਤੀ ਸਥਿਤ ਰਾਮ ਲੀਲ੍ਹਾ ਗਰਾਊਂਡ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਉੱਘੇ ਸਮਾਜ ਸੇਵੀ ਪੰਕਜ ਬਾਵਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਉਤਸ਼ਾਹ ਨਾਲ ਮਨਾਇਆ 26-10-2026
ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵਲੋਂ ਮਿਸ਼ਨ ਦੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਸਾਬਕਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ ਅਤੇ ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਸ਼ਹਿਰ ਦੀ ਸੁੰਦਰ ਬਸਤੀ ਸਥਿਤ ਰਾਮ ਲੀਲ੍ਹਾ ਗਰਾਊਂਡ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਉੱਘੇ ਸਮਾਜ ਸੇਵੀ ਪੰਕਜ ਬਾਵਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮਿਸ਼ਨ ਦੇ ਆਗੂਆਂ, ਰਾਮ ਲੀਲ੍ਹਾ ਕਲੱਬ ਦੇ ਪ੍ਰਬੰਧਕਾਂ ਅਤੇ ਕਲਾਕਾਰਾਂ ਵਲੋਂ ਸਮੂਹ ਦੇਸ਼ ਵਾਸੀਆਂ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਇਸ ਦੌਰਾਨ ਪ੍ਰਬੰਧਕਾਂ ਵਲੋਂ ਪੰਕਜ ਬਾਵਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਵਲੋਂ ਰਚਿਤ ਮਹਾਨ ਗ੍ਰੰਥ ਰਾਮਾਇਣ ਸਮੁੱਚੀ ਮਨੁੱਖਤਾ ਨੂੰ ਸੱਚਾਈ, ਨੇਕੀ, ਮਰਿਆਦਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਰਾਣਾ ਬਾਲੂ, ਜਗਸੀਰ ਜੱਗਾ, ਸਾਜਨ ਕਾਂਗੜਾ, ਹੁਸਨ, ਕ੍ਰਿਸ਼ਨ ਕੁਮਾਰ, ਜਤਿੰਦਰ ਗਿੱਲ ਕਾਗੋ, ਹੈਪੀ ਹੀਰਾ, ਗੁਰਪ੍ਰੀਤ ਸਿੰਘ, ਧਰਮਵੀਰ ਬਾਲੂ, ਰਵੀ ਕੁਮਾਰ, ਰਾਜਨ ਕਾਂਗੜਾ, ਸੂਰਜ, ਚਿਰਾਗ ਸਹੋਤਾ, ਰਾਜਿੰਦਰ ਕੁਮਾਰ, ਅੱਬੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਲਾਇਟ ਨੇ ਉਦਯੋਗ–ਸੰਸਥਾ ਸੰਵਾਦ 2026 ਕਰਵਾਇਆ ਚੋਟੀ ਦੇ ਉਦਯੋਗ ਘਰਾਣੇ ਅਤੇ ਵਿਦਵਾਨ ਹੋਏ ਸ਼ਾਮਿਲ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਜ਼ਾਰਾਂ ਐੱਫ.ਆਈ.ਆਰ ਦਰਜ ਕਰਕੇ ਤਸਕਰਾਂ ਦੀ ਤੋੜੀ ਕਮਰ-ਐਡਵੋਕੇਟ ਗੋਇਲ
Ad Position 24