26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਵਿਦਿਆਰਥਣਾਂ ਨੇ ਹਸਪਤਾਲ ਦਾ ਕੀਤਾ ਦੌਰਾ

ਮਲੇਰਕੋਟਲਾ, 25 ਅਕਤੂਬਰ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਇਕ ਨਿੱਜੀ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪ੍ਰਿੰਸੀਪਲ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਮਲੇਰਕੋਟਲਾ ਦਾ ਵਿਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਿਹਤ ਸੇਵਾਵਾਂ, ਕੌਮੀ ਸਿਹਤ ਪ੍ਰੋਗਰਾਮਾਂ ਅਤੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਬਾਰੇ ਜਾਣੂ ਕਰਵਾਉਣਾ ਸੀ।

Ad Position 21
No active advertisement
ਮਲੇਰਕੋਟਲਾ ਦੇ ਜ਼ਿਲ੍ਹਾ ਹਸਪਤਾਲ ਵਿਖੇ ਇਕ ਨਿੱਜੀ ਕਾਲਜ ਦੀਆਂ ਵਿਦਿਆਰਥਣਾਂ ਨਾਲ਼ ਐੱਸ.ਐੱਮ.ਓ. ਡਾ. ਸੁਖਵਿੰਦਰ ਸਿੰਘ, ਸਿਹਤ ਕੌਂਸਲਰ ਗੁਰਪ੍ਰੀਤ ਸਿੰਘ ਵਾਲੀਆ ਅਤੇ ਮੌਕੇ ’ਤੇ ਮੌਜੂਦ ਹਸਪਤਾਲ ਦੇ ਅਧਿਕਾਰੀ। ਤਸਵੀਰ : ਮੁਹੰਮਦ ਹਨੀਫ਼ ਥਿੰਦ 26-10-2026
ਮਲੇਰਕੋਟਲਾ, 25 ਅਕਤੂਬਰ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਇਕ ਨਿੱਜੀ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪ੍ਰਿੰਸੀਪਲ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਮਲੇਰਕੋਟਲਾ ਦਾ ਵਿਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਿਹਤ ਸੇਵਾਵਾਂ, ਕੌਮੀ ਸਿਹਤ ਪ੍ਰੋਗਰਾਮਾਂ ਅਤੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਬਾਰੇ ਜਾਣੂ ਕਰਵਾਉਣਾ ਸੀ। ਸੀਨੀਅਰ ਮੈਡੀਕਲ ਅਫ਼ਸਰ (ਐੱਸ.ਐੱਮ.ਓ.) ਡਾ. ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਕੌਂਸਲਰ ਗੁਰਪ੍ਰੀਤ ਸਿੰਘ ਵਾਲੀਆ ਨੇ ਵਿਦਿਆਰਥਣਾਂ ਨੂੰ ਹਸਪਤਾਲ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਐੱਸ.ਐੱਮ.ਓ. ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤ ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਇਲਾਜ ਲਈ ਆਉਣ ਵਾਲੇ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰ ਹਸਪਤਾਲ ਪ੍ਰਬੰਧਨ ਲਈ ਅਹਿਮ ਹਨ ਅਤੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੁੱਖ ਤਰਜੀਹ ਲੋਕਾਂ ਤੱਕ ਸਰਕਾਰੀ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਇਸ ਮੌਕੇ ਨਰਸਿੰਗ ਸਿਸਟਰ ਸ੍ਰੀਮਤੀ ਸਵੀਟੀ, ਪਰਮਿੰਦਰ ਕੌਰ, ਸੁਖਮਿੰਦਰ ਕੌਰ, ਅਸ਼ਵਨੀ ਕੁਮਾਰ, ਅਜੇ ਕੁਮਾਰ ਸੀਨੀਅਰ ਸਹਾਇਕ, ਇਮਾਨਦੀਪ ਸਿ ੰਘ ਸਟੈਟਿਸਟੀਕਲ ਐਨਾਲਿਸਟ, ਸੁਖਪਾਲ ਸਿੰਘ ਸੀਨੀਅਰ ਫਾਰਮੇਸੀ ਅਧਿਕਾਰੀ, ਕਵਲਜੀਤ ਕੌਰ ਐੱਲ.ਐੱਚ.ਵੀ., ਗਗਨਦੀਪ ਸਿੰਘ ਰਾਏ ਫੈਸਿਲਿਟੀ ਮੈਨੇਜਰ, ਅਬਦੁਲ ਰਹਿਮਾਨ, ਦਿਲਵਰ ਮੁਹੰਮਦ, ਆਕਾਸ਼ਦੀਪ ਸਿੰਘ ਸਮੇਤ ਹੋਰ ਮੈਡੀਕਲ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਸੜਕਾਂ ’ਤੇ ਅਣਅਧਿਕਾਰਤ ਵਾਹਨ ਪਾਰਕ ਅਤੇ ਆਵਾਜ਼ ਪ੍ਰਦੂਸ਼ਣ ਫੈਲਾਉਣ ਵਾਲਿਆਂ ’ਤੇ ਕਾਰਵਾਈ ਕਰੇ ਪ੍ਰਸ਼ਾਸਨ -ਰਿਸ਼ੀ ਕੌਸ਼ਲ
Ad Position 24