26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮੁੱਖ ਮੰਤਰੀ ਦੀ ਧੂਰੀ ਫੇਰੀ ਦੌਰਾਨ ਭਾਜਪਾ ਨੇਤਾ ਜਸਵਿੰਦਰ ਸਿੰਘ ਰਿਖੀ ਨੂੰ ਘਰ ’ਚ ਕੀਤਾ ਨਜ਼ਰਬੰਦ ਸੱਤਾ ਲੋਕਾਂ ਦੀ ਸੇਵਾ ਲਈ ਹੈ, ਲੋਕਾਂ ਦੇ ਸਵਾਲਾਂ ਤੋਂ ਬਚਣ ਲਈ ਨਹੀਂ - ਜਸਵਿੰਦਰ ਸਿੰਘ ਰਿਖੀ

ਧੂਰੀ, 25 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਧੂਰੀ ਫੇਰੀ ਦੌਰਾਨ ਭਾਜਪਾ ਦੇ ਸੀਨੀਅਰ ਨੇਤਾ ਜਸਵਿੰਦਰ ਸਿੰਘ ਰਿਖੀ ਨੂੰ ਪੁਲਿਸ ਵਲੋਂ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕੀਤਾ ਗਿਆ। ਰਿਖੀ ਨੇ ਕਿਹਾ ਕਿ ਮੇਰਾ ਮਕਸਦ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਬਾਰੇ ਸਵਾਲ ਪੁੱਛਣਾ ਸੀ, ਮੈਂ ਮੁੱਖ ਮੰਤਰੀ ਸਾਹਿਬ ਨੂੰ ਪੁੱਛਣਾ ਚਾਹੁੰਦਾ ਸੀ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਕਦੋਂ ਪੂਰੇ ਹੋਣਗੇ, ਨੌਜਵਾਨਾਂ ਨੂੰ ਰੁਜ਼ਗਾਰ ਕਦੋਂ ਮਿਲੇਗਾ, ਨਸ਼ਿਆਂ ਦੀ ਸਮੱਸਿਆ ਤੋਂ ਪੰਜਾਬ ਨੂੰ ਕਦੋਂ ਰਾਹਤ ਮਿਲੇਗੀ?

Ad Position 21
No active advertisement
ਵੱਖ-ਵੱਖ ਮਾਮਲਿਆਂ ’ਚ 105 ਨਸ਼ੀਲੀਆਂ ਗੋਲੀਆਂ ਤੇ 7 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ 26-10-2026
ਧੂਰੀ, 25 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਧੂਰੀ ਫੇਰੀ ਦੌਰਾਨ ਭਾਜਪਾ ਦੇ ਸੀਨੀਅਰ ਨੇਤਾ ਜਸਵਿੰਦਰ ਸਿੰਘ ਰਿਖੀ ਨੂੰ ਪੁਲਿਸ ਵਲੋਂ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕੀਤਾ ਗਿਆ। ਰਿਖੀ ਨੇ ਕਿਹਾ ਕਿ ਮੇਰਾ ਮਕਸਦ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਬਾਰੇ ਸਵਾਲ ਪੁੱਛਣਾ ਸੀ, ਮੈਂ ਮੁੱਖ ਮੰਤਰੀ ਸਾਹਿਬ ਨੂੰ ਪੁੱਛਣਾ ਚਾਹੁੰਦਾ ਸੀ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਕਦੋਂ ਪੂਰੇ ਹੋਣਗੇ, ਨੌਜਵਾਨਾਂ ਨੂੰ ਰੁਜ਼ਗਾਰ ਕਦੋਂ ਮਿਲੇਗਾ, ਨਸ਼ਿਆਂ ਦੀ ਸਮੱਸਿਆ ਤੋਂ ਪੰਜਾਬ ਨੂੰ ਕਦੋਂ ਰਾਹਤ ਮਿਲੇਗੀ? ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਸਿੱਖਿਆ ਕਦੋਂ ਮਿਲੇਗੀ? ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਹੋਰ ਅਹਿਮ ਮਸਲਿਆਂ ਦੇ ਜਵਾਬ ਕਦੋਂ ਮਿਲਣਗੇ, ਮੈਂ ਕੋਈ ਗੈਰ-ਕਾਨੂੰਨੀ ਕੰਮ ਕਰਨ ਨਹੀਂ, ਸਗੋਂ ਲੋਕਾਂ ਦੇ ਸਵਾਲ ਸਰਕਾਰ ਤੱਕ ਪਹੁੰਚਾਉਣ ਲਈ ਜਾਣਾ ਚਾਹੁੰਦਾ ਸੀ। ਲੋਕਤੰਤਰ ਵਿੱਚ ਸਰਕਾਰ ਨੂੰ ਸਵਾਲ ਪੁੱਛਣਾ ਹਰ ਨਾਗਰਿਕ ਦਾ ਹੱਕ ਹੈ। ਜੇਕਰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਤੋਂ ਉਨ੍ਹਾਂ ਦੇ ਵਾ ਅਦਿਆਂ ਬਾਰੇ ਜਵਾਬ ਮੰਗਣਾ ਵੀ ਮੁਸ਼ਕਿਲ ਹੋ ਜਾਵੇ, ਤਾਂ ਆਮ ਆਦਮੀ ਆਪਣੀਆਂ ਸਮੱਸਿਆਵਾਂ ਕਿਸ ਕੋਲ ਲੈ ਕੇ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੇ ਵੱਖ-ਵੱਖ ਪਿੰਡਾਂ ’ਚ ਮੁੱਖ ਮੰਤਰੀ ਦੀਆਂ ਅਰਥੀਆਂ ਫੂਕੀਆਂ ਅਗਲੀ ਖ਼ਬਰ ਆਸ਼ਾ ਵਰਕਰਾਂ ਵਲੋਂ 1 ਨਵੰਬਰ ਦੀ ਸੰਗਰੂਰ ਰੈਲੀ ’ਚ ਭਰਵੀਂ ਸ਼ਮੂਲੀਅਤ ਦਾ ਐਲਾਨ
Ad Position 24