ਵੱਖ-ਵੱਖ ਪਾਰਟੀਆਂ ਨੇ ‘ਆਪ’ ਸਰਕਾਰ ਖਿਲਾਫ ਭੜਾਸ ਕੱਢਦਿਆਂ ਕੀਤੀ ਨਾਅਰੇਬਾਜ਼ੀ
ਕਾਲਾਬੂਲਾ ਵਿਖੇ ‘ਨੌਜਵਾਨ ਬਚਾਓ, ਪੰਜਾਬ ਬਚਾਓ’ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ
ਸੁਨਾਮ ਊਧਮ ਸਿੰਘ ਵਾਲਾ, 25 ਅਕਤੂਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਇਨਸਾਫ ਪਸੰਦ ਲੋਕਾਂ ਨਾਲ ਮਿਲ ਕੇ ਨਸ਼ਿਆਂ ਖਿਲਾਫ ਲੜਾਈ ਲੜਦਿਆਂ ਸਿੱਖ ਨੌਜਵਾਨ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਦੁਖਦਾਈ ਕਤਲ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ਤੇ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਅਗਵਾਈ ਵਿਚ ਆਪਣੀ ਭੜਾਸ ਕੱਢਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਝਾੜੂ ਫੂਕ ਕੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ। ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਇਨਕਲਾਬ ਲਿਆਉਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ‘ਆਪ’ ਸਰਕਾਰ ਅੱਜ ਨਸ਼ਿਆਂ ਖਿਲਾਫ ਅਵਾਜ ਬੁਲੰਦ ਕਰਨ ਵਾਲੇ ਗੁਰਸਿੱਖ ਨੌਜਵਾਨਾਂ ਨੂੰ ਅਲਫ ਨੰਗਾ ਕਰਕੇ ਪੁਲਿਸ ਤਸ਼ੱਦਦ ਕਰਵਾ ਰਹੀ ਹੈ ।
ਪ
ਪਿੰਡ ਹੰਬਲਬਾਸ ਜਖੇਪਲ ਵਿਖੇ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਇਨਸਾਫ ਲਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਝਾਝੂ ਫੂਕਦੇ ਹੋਏ ਸਿੱਧੂਪੁਰਾ ਜਥੇਬੰਦੀ ਦੇ ਆਗੂ, ਵਰਕਰ ਤੇ ਪਿੰਡ ਦੇ ਸਮਾਜਸੇਵੀ ਵਿਅਕਤੀ। ਤਸਵੀਰ-ਮੇਜਰ ਸਿੰਘ ਸਿੱਧ
ਦੀਵਿਯਮ ਧੀਮਾਨ ਪਿਤਾ - ਆਦਿਸ਼ ਧੀਮਾਨ ਮਾਤਾ - ਗਿੰਨੀ ਧੀਮਾਨ ਵਾਸੀ-ਮਾਲੇਰਕੋਟਲਾ
ਬਲਦੀਪ ਸਿੰਘ ਪਿਤਾ - ਦਲਵੀਰ ਸਿੰਘ ਮਾਤਾ - ਅੰਮ੍ਰਿਤਪਾਲ ਕੌਰ ਪਿੰਡ - ਦੌਲੇਵਾਲ (ਮਾਲੇਰਕੋਟਲਾ)
26-10-2026
ਸੁਨਾਮ ਊਧਮ ਸਿੰਘ ਵਾਲਾ, 25 ਅਕਤੂਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਇਨਸਾਫ ਪਸੰਦ ਲੋਕਾਂ ਨਾਲ ਮਿਲ ਕੇ ਨਸ਼ਿਆਂ ਖਿਲਾਫ ਲੜਾਈ ਲੜਦਿਆਂ ਸਿੱਖ ਨੌਜਵਾਨ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਦੁਖਦਾਈ ਕਤਲ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ਤੇ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਅਗਵਾਈ ਵਿਚ ਆਪਣੀ ਭੜਾਸ ਕੱਢਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਝਾੜੂ ਫੂਕ ਕੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ। ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਇਨਕਲਾਬ ਲਿਆਉਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ‘ਆਪ’ ਸਰਕਾਰ ਅੱਜ ਨਸ਼ਿਆਂ ਖਿਲਾਫ ਅਵਾਜ ਬੁਲੰਦ ਕਰਨ ਵਾਲੇ ਗੁਰਸਿੱਖ ਨੌਜਵਾਨਾਂ ਨੂੰ ਅਲਫ ਨੰਗਾ ਕਰਕੇ ਪੁਲਿਸ ਤਸ਼ੱਦਦ ਕਰਵਾ ਰਹੀ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਮੇਤ ਸਰਕਾਰ ਦੇ ਮੰਤਰੀਆਂ ਦਾ ਕਹਿਣਾ ਹੈ ਕਿ ਵਿਰੋਧੀ ਪਾਰਟੀਆਂ ਨਸ਼ਿਆਂ ਨੂੰ ਲੈ ਕੇ ਸਰਕਾਰ ਨੂੰ ਬਦਨਾਮ ਕਰ ਰਹੀਆਂ ਹਨ। ਜੇਕਰ ਪੰਜਾਬ ਵਿਚ ਨਸ਼ਾ ਨਹੀ ਹੈ ਤਾਂ ਫਿਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦੀ ਕੀ ਲੋੜ ਪੈ ਗਈ। ਉਨ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਬਿਆਨ ਕਿ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਸਰਕਾਰ ਖਿਲਾਫ ਇਕੱਠੇ ਹੋ ਜਾਂਦੇ ਹਨ, ਦੇ ਜਵਾਬ ਵਿਚ ਕਿਹਾ ਕਿ ਲੋਕ ਮੁੱਦਿਆਂ ਨੂੰ ਲੈ ਕੇ ਹਮੇਸ਼ਾਂ ਹੀ ਵਿਰੋਧੀ ਪਾਰਟੀਆਂ ਇਕਜੁੱਟ ਹੋਕੇ ਸੰਘਰਸ਼ ਕਰਦੀਆਂ ਆਈਆਂ ਹਨ। ਇਸ ਸਮੇ ਆਪ ਸਰਕਾਰ ਨੂੰ ਲਾਹਨਤ ਪਾਉਣ ਦੇ ਮੰਤਵ ਨਾਲ ਮ੍ਰਿਤਕ ਗੁਲਜ਼ਾਰ ਸਿੰਘ ਤੂਰਬਨਜਾਰਾ ਦਾ ਪੁੱਤਰ ਲਖਵਿੰਦਰ ਸਿੰਘ ਦੇ ਨਾਲ-ਨਾਲ ਮ੍ਰਿਤਕ ਸਨਮਦੀਪ ਸਿੰਘ ਕਨੋਈ ਦਾ ਭਰਾ ਰਵੀ ਅਤੇ ਦਾਦਾ ਵਿਸੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਨਰਜੀਤ ਸਿੰਘ ਖਡਿਆਲ, ਕਾਂਗਰਸ ਪਾਰਟੀ ਦੀ ਕਰਮਜੀਤ ਕੌਰ ਮਾਡਲ ਟਾਊਨ, ਹਾਕਮ ਸਿੰਘ, ਸ਼ੰਕਰ ਬਾਂਸਲ ਅਤੇ ਅਸ਼ਵਨੀ ਕੁਮਾਰ ਆਦਿ ਮੌਜੂਦ ਸਨ।