25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮਾਲੇਰਕੋਟਲਾ ਪੁਲਿਸ ਵਲੋਂ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ’ਤੇ ਛਾਪੇਮਾਰੀ ਹਥੋਆ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫ਼ਾਸ਼ * 49 ਵਿਅਕਤੀਆਂ ਨੂੰ ਛੁਡਵਾਇਆ, 1 ਵਿਅਕਤੀ ਗ੍ਰਿਫ਼ਤਾਰ

ਮਾਲੇਰਕੋਟਲਾ, 25 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)- ਮਲੇਰਕੋਟਲਾ ਪੁਲਿਸ ਵੱਲੋਂ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਵਿਰੁੱਧ ਲਗਾਤਾਰ ਦੂਜੇ ਦਿਨ ਵੀ ਕਾਰਵਾਈ ਕਰਦਿਆਂ ਥਾਣਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਹਥੋਆ ਵਿਖੇ ਇਕ ਹੋਰ ਕੇਂਦਰ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਅਨੁਸਾਰ ਇੱਥੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਉਨ੍ਹਾਂ ਦੀ ਮਰਜ਼ੀ ਦੇ ਖ਼ਿਲਾਫ਼ ਬੰਦੀ ਬਣਾ ਕੇ ਰੱਖਿਆ ਜਾਂਦਾ ਸੀ, ਉਨ੍ਹਾਂ ਦੀ ਕੁੱਟਮਾਰ ਕੀਤੀ ਜਾਂਦੀ ਸੀ ਅਤੇ ਉਨ੍ਹਾਂ ਤੋਂ ਜ਼ਬਰਦਸਤੀ ਕੰਮ ਕਰਵਾਇਆ ਜਾਂਦਾ ਸੀ ।

Ad Position 21
No active advertisement
ਅਜੀਤ ਡੈਸਕ 26-10-2026
ਮਾਲੇਰਕੋਟਲਾ, 25 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)- ਮਲੇਰਕੋਟਲਾ ਪੁਲਿਸ ਵੱਲੋਂ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਵਿਰੁੱਧ ਲਗਾਤਾਰ ਦੂਜੇ ਦਿਨ ਵੀ ਕਾਰਵਾਈ ਕਰਦਿਆਂ ਥਾਣਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਹਥੋਆ ਵਿਖੇ ਇਕ ਹੋਰ ਕੇਂਦਰ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਅਨੁਸਾਰ ਇੱਥੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਉਨ੍ਹਾਂ ਦੀ ਮਰਜ਼ੀ ਦੇ ਖ਼ਿਲਾਫ਼ ਬੰਦੀ ਬਣਾ ਕੇ ਰੱਖਿਆ ਜਾਂਦਾ ਸੀ, ਉਨ੍ਹਾਂ ਦੀ ਕੁੱਟਮਾਰ ਕੀਤੀ ਜਾਂਦੀ ਸੀ ਅਤੇ ਉਨ੍ਹਾਂ ਤੋਂ ਜ਼ਬਰਦਸਤੀ ਕੰਮ ਕਰਵਾਇਆ ਜਾਂਦਾ ਸੀ । ਪੁਲਿਸ ਵਲੋਂ ਇਸ ਮਾਮਲੇ ਸੰਬੰਧੀ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ । ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਕਾਰਵਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੀ ਗਈ ਹੈ । ਇਹ ਕਾਰਵਾਈ ਡੀ.ਐੱਸ.ਪੀ. ਅਮਰਗੜ੍ਹ ਸੰਜੀਵ ਕਪੂਰ ਦੀ ਨਿਗਰਾਨੀ ਹੇਠ ਹੋਈ । 24 ਅਕਤੂਬਰ ਨੂੰ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਪਿੰਡ ਹਥੋਆ ਨੇੜੇ ਗਸ਼ਤ ‘ਤੇ ਸੀ, ਇਤਲਾਹ ਅਨੁਸਾਰ ਉਕਤ ਵਿਅਕਤੀ ਹੰਮਦ ਅਤੇ ਜਿੰਦਰ ਸਿੰਘ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚਲਾ ਰਹੇ ਸਨ, ਜਿੱਥੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਚੁੱਕ ਕੇ ਜਬਰਦਸਤੀ ਬੰਦੀ ਬਣਾਇਆ ਜਾਂਦਾ ਸੀ । ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕੇਂਦਰ ‘ਤੇ ਛਾਪਾ ਮਾਰਿਆ ਅਤੇ ਉੱਥੇ ਬੰਦੀ ਬਣਾਏ ਗ ਏ 49 ਵਿਅਕਤੀਆਂ ਨੂੰ ਛੁਡਵਾਇਆ । ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ । ਦੂਜੇ ਵਿਅਕਤੀ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ । ਜ਼ਿਲ੍ਹਾ ਪੁਲਿਸ ਮੁਖੀ ਖੱਖ ਨੇ ਕਿਹਾ ਕਿ ਨਸ਼ਾ ਛੁਡਾਉਣਾ ਡਾਕਟਰੀ ਇਲਾਜ ਅਤੇ ਮਨੁੱਖੀ ਮਾਣ-ਸਨਮਾਨ ਦਾ ਵਿਸ਼ਾ ਹੈ, ਅਤੇ ਕਿਸੇ ਨੂੰ ਵੀ ਇਸ ਨੂੰ ਧੋਖਾਧੜੀ ਅਤੇ ਜ਼ੁਲਮ ਦਾ ਧੰਦਾ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਖੰਨਾ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਪਰਿਵਾਰ ਹੋਏ ਅਕਾਲੀ ਦਲ (ਬ) ’ਚ ਸ਼ਾਮਿਲ ਅਗਲੀ ਖ਼ਬਰ ਸਹਿਯੋਗ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ ਦੇ ਬੱਚਿਆਂ ਨੇ ਲਗਾਈ ਦੀਵਾਲੀ ਦੀ ਪ੍ਰਦਰਸ਼ਨੀ
Ad Position 24