ਸੁਖਬੀਰ ਦੀ ਅਗਵਾਈ ਹੇਠ ਅਕਾਲੀ ਦਲ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਦੇ ਸਮਰੱਥ-ਚੇਅਰਮੈਨ ਦਿਓਲ
ਮਾਲੇਰਕੋਟਲਾ, 25 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਦਿਆਂ ਸੂਬੇ ਅੰਦਰ ਵੱਧ ਅਧਿਕਾਰਾਂ ਦੀ ਵਕਾਲਤ ਕਰਕੇ ਪੰਜਾਬ ਤੇ ਪੰਥ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਨੇ ਗੱਲਬਾਤ ਦੌਰਾਨ ਕੀਤਾ।
ਮਾਲੇਰਕੋਟਲਾ, 25 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਦਿਆਂ ਸੂਬੇ ਅੰਦਰ ਵੱਧ ਅਧਿਕਾਰਾਂ ਦੀ ਵਕਾਲਤ ਕਰਕੇ ਪੰਜਾਬ ਤੇ ਪੰਥ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੇ ਸਮਰੱਥ ਹੈ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਦਾ ਅਵਾਮ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੇ ਲਈ ਮਨ ਬਣਾ ਚੁੱਕਿਆ ਹੈ। ਜਿਸ ਦਾ ਸਬੂਤ ਹੈ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਸੁਖਬੀਰ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ ਤੇ ਪਾਰਟੀ ਵੱਲੋਂ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਰੈਲੀਆਂ ਵਿੱਚ ਹੋ ਰਹੇ ਭਰਵੇਂ ਇਕੱਠ ਤੋਂ ਸਾਬਤ ਹੋ ਰਿਹਾ ਹੈ ਕਿ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ।