ਪਿੰਡ ਕਾਕੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਝਾੜੂ ਫੂਕੇ
ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਸੰਘਰਸ਼ ਕਮੇਟੀ ਦੇ ਐਲਾਨ ਤਹਿਤ ਕੀਤੀ ਕਾਰਵਾਈ
ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੰਘਰਸ਼ ਕਮੇਟੀ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵਲੋਂ ਪੰਜਾਬ ’ਚ ਝਾੜੂ ਫੂਕਣ ਦੇ ਕੀਤੇ ਐਲਾਨ ਤਹਿਤ ਅੱਜ ਪਿੰਡ ਕਾਕੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਝਾੜੂ ਫੂਕੇ ਗਏ। ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪੀ.
ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੰਘਰਸ਼ ਕਮੇਟੀ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵਲੋਂ ਪੰਜਾਬ ’ਚ ਝਾੜੂ ਫੂਕਣ ਦੇ ਕੀਤੇ ਐਲਾਨ ਤਹਿਤ ਅੱਜ ਪਿੰਡ ਕਾਕੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਝਾੜੂ ਫੂਕੇ ਗਏ। ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਕਮੇਟੀ ਮੈਂਬਰ ਹਰਵਿੰਦਰ ਸਿੰਘ ਕਾਕੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੀ ਅਜਿਹੀ ਪਾਰਟੀ ਹੈ, ਜਿਸ ਨੇ ਪੰਜਾਬ ਵਿਚ ਮਾਰੂ ਨੀਤੀਆਂ ਨਾਲ ਲੋਕਾਂ ਵਿਚ ਐਸਾ ਰੋਸ ਪੈਦਾ ਕਰ ਦਿੱਤਾ ਹੈ, ਕਿ ਲੋਕਾਂ ਨੂੰ ਰੋਸ ’ਚ ਇਨ੍ਹਾਂ ਦਾ ਚੋਣ ਸਿਬਲ ਝਾੜੂ ਫੂਕਿਆ ਜਾ ਰਿਹਾ ਹੈ। ਇਸ ਮੌਕੇ ਇਕੱਠੇ ਹੋਏ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਕਰਦਿਆਂ ‘ਆਪ’ ਦੀ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਨਾ ਦੇਣ ਦੀ ਕਾਰਵਾਈ ’ਤੇ ਰੋਸ ਪ੍ਰਗਟ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਵਿੰਦਰ ਸਿੰਘ ਕਾਕੜਾ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਰਵਜਿੰਦਰ ਸਿੰਘ ਸਾਬਕਾ ਚੇਅਰਮੈਨ, ਭਗਵੰਤ ਸਿੰਘ ਮਾਨ, ਸੋਮਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਪਰਮਜੀਤ ਸਿੰਘ ਸੰਗਤਪੁਰਾ, ਹਾਕਮ ਸਿੰਘ, ਰਣਜੀਤ ਪੁਰੀ, ਕਰਨੈਲ ਸਿੰਘ ਅਤੇ ਜਸਵਿੰਦਰ ਸਿੰਘ ਨੰਬਰਦਾਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।