27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

‘ ਆਪ’ ਸਰਕਾਰ ਖਿਲਾਫ ਝਾੜੂ ਫੂਕ ਕੇ ਪ੍ਰਦਰਸ਼ਨ ਕੀਤਾ

ਲੌਂਗੋਵਾਲ, 26 ਅਕਤੂਬਰ (ਵਿਨੋਦ ਸ਼ਰਮਾ, ਸ. ਸ.

Ad Position 21
No active advertisement
ਅਜੀਤ ਡੈਸਕ 27-10-2026
ਲੌਂਗੋਵਾਲ, 26 ਅਕਤੂਬਰ (ਵਿਨੋਦ ਸ਼ਰਮਾ, ਸ.ਸ.ਖੰਨਾ)-ਅੱਜ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪਰਵਿੰਦਰ ਸਿੰਘ ਝੋਟਾ ਇਨਸਾਫ ਕਮੇਟੀ ਮਾਨਸਾ ਦੇ ਸੱਦੇ ’ਤੇ ਮੂਲੇਕਾ ਦਰਵਾਜ਼ਾ ਲੌਂਗੋਵਾਲ ਵਿਖੇ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਐਕਸ਼ਨ ਕਮੇਟੀ ਮਾਨਸਾ ਦੀਆਂ ਮੰਗਾਂ ਫੌਰੀ ਮੰਨੀਆਂ ਜਾਣ ਅਤੇ ਮੁੱਖ ਮੰਤਰੀ ਨੈਤਿਕ ਆਧਾਰ ’ਤੇ ਤੁਰੰਤ ਅਸਤੀਫਾ ਦੇਵੇ। ਲੋਕਾਂ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਅਤੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੇ ਬਹੁਤ ਵਿਕਰਾਲ ਰੂਪ ਧਾਰ ਲਿਆ ਹੈ ਤੇ ਮੌਜੂਦਾ ਸਰਕਾਰ ਨੇ ਨਸ਼ਿਆਂ ਖਿਲਾਫ ਜਮੀਨੀ ਪੱਧਰ ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਇਕੱਠੇ ਹੋਏ ਲੋਕਾਂ ਨੇ ਨਸ਼ਿਆਂ ਖਿਲਾਫ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ। ਇਸ ਮੌਕੇ ਇਕਾਈ ਪ੍ਰਧਾਨ ਹਰਦੇਵ ਸਿੰਘ ਦੁਲਟ, ਦਰਸ਼ਨ ਸਿੰਘ, ਭੋਲਾ ਸਿੰਘ ਪਨਾਂਚ, ਨਿੱਕਾ ਸਿੰਘ, ਰਾਏ ਸਿੰਘ, ਮੱਘਰ ਸਿੰਘ ਗਿੱਲ ਸਮੇਤ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਿੰਡ ਝੂੰਦਾਂ ਵਿਖੇ ਝਾੜੂ ਸਾੜ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਅਗਲੀ ਖ਼ਬਰ ਨਸ਼ਾ ਰੋਕੂ ਕਮੇਟੀ ਨੇ ‘ਆਪ’ ਸਰਕਾਰ ਖਿਲਾਫ ਰੋਸ ਮਾਰਚ ਕਰਕੇ ਝਾੜੂ ਫੂਕੇ
Ad Position 24