27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮੂਨਕ ਵਿਖੇ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਝਾੜੂ ਫੂਕ ਕੇ ਪ੍ਰਦਰਸ਼ਨ ਝੋਟਾ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ

ਮੂਨਕ, 26 ਅਕਤੂਬਰ (ਪ੍ਰਵੀਨ ਮਦਾਨ)-ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਮਾਨਸਾ ਦੀ ਐਕਸ਼ਨ ਕਮੇਟੀ ਵਲੋਂ ਦਿੱਤੇ ਸੱਦੇ ਤਹਿਤ ਅੱਜ ਮੂਨਕ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਇਕੱਠੇ ਹੋਏ ਆਗੂਆਂ ਤੇ ਵਰਕਰਾਂ ਨੇ ਝਾੜੂ ਫ਼ੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਉਠਾਈ।

Ad Position 21
No active advertisement
ਅਜੀਤ ਡੈਸਕ 27-10-2026
ਮੂਨਕ, 26 ਅਕਤੂਬਰ (ਪ੍ਰਵੀਨ ਮਦਾਨ)-ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਮਾਨਸਾ ਦੀ ਐਕਸ਼ਨ ਕਮੇਟੀ ਵਲੋਂ ਦਿੱਤੇ ਸੱਦੇ ਤਹਿਤ ਅੱਜ ਮੂਨਕ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਇਕੱਠੇ ਹੋਏ ਆਗੂਆਂ ਤੇ ਵਰਕਰਾਂ ਨੇ ਝਾੜੂ ਫ਼ੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਉਠਾਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਨਾਲ ਵਾਪਰੇ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਦੇ ਮਾਮਲੇ ਵਿੱਚ ਅਸਫਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਯਕੀਨੀ ਬਣਾਇਆ ਜਾਵੇ। ਰੋਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਕਰਨ ਦੀ ਲੋੜ ਹੈ। ਇਸ ਮੌਕੇ ਸਾਬਕਾ ਚੇਅਰਮੈਨ ਚਮਕੌਰ ਸਿੰਘ ਬਾਦਲਗੜ੍ਹ, ਕਾਬਲ ਸਿੰਘ ਸੇਖੋਂ, ਸ਼ਹਿਰੀ ਪ੍ਰਧਾਨ ਗੁਰਸੇਵ ਸਿੰਘ, ਸਾਬਕਾ ਸਰਪੰਚ ਮਨਿਆਣਾ, ਭੁਪਿੰਦਰ ਸਿੰਘ ਭਿੰਦੂ, ਛੱਜੂ ਸਿੰਘ ਧਾਲੀਵਾਲ , ਗੁਰਦੀਪ ਸਿੰਘ ਡੂਡੀਆਂ, ਸਾਬਕਾ ਸਰਪੰਚ ਬਲਵਿੰਦਰ ਸਿੰਘ ਠੇਕੇਦਾਰ,ਬੱਬਲ ਵਾਲੀਆਂ, ਜਸਵਿੰਦਰ ਸਿੰਘ ਬਿੱਲਾ ਬੁਸੈਹਰਾ, ਸੰਦੀਪ ਬੰਗਾ, ਗੁਰਜੰਟ ਸਿੰਘ ਸਲੇਮਗੜ੍ਹ ਅਤੇ ਕੁਲਦੀਪ ਸਿੰਘ ਭਟਾਲ ਖੁਰਦ ਸਮੇਤ ਹੋਰ ਆ ਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ’ਤੇ ਕਬੱਡੀ ਟੀਮ ਸਨਮਾਨਿਤ ਅਗਲੀ ਖ਼ਬਰ ਸੜਕ ਹਾਦਸਿਆਂ ਦੇ ਪੀੜਤਾਂ ਲਈ ਵਰਦਾਨ ਸਾਬਤ ਹੋ ਰਹੀ ਹੈ ‘ਰਾਹਤ ਤੇ ਪੰਜਾਬ ਫਰਿਸ਼ਤੇ ਯੋਜਨਾ’ - ਕਰਨਬੀਰ ਸਿੰਘ ਛੀਨਾ
Ad Position 24